17.7 C
United Kingdom
Wednesday, June 24, 2026

More

    ਮੋਦੀ ਸਰਕਾਰ ਹਰ ਫਰੰਟ ‘ਤੇ ਫੇਲ੍ਹ – ਸੋਨੀ

    ਅੰਮ੍ਰਿਤਸਰ,(ਰਾਜਿੰਦਰ ਰਿਖੀ)

    ਕੇਂਦਰ ਦੀ ਮੋਦੀ ਸਰਕਾਰ ਨੇ ਇਸ ਮਹਾਂਮਾਰੀ ਵਿੱਚ ਵੀ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਤੇ ਆਰਥਿਕ ਬੋਝ ਪਾ ਦਿੱਤਾ ਹੈ ਜਿਸ ਕਰਕੇ ਪੂਰੇ ਦੇਸ਼ ਵਿੱਚ ਹਾਹਾਕਾਰ ਮੱਚੀ ਹੋਈ ਹੈ ਦੇ ਵਿਰੁੱਧ ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ ਵਿੱਚ ਮੁਜਾਹਰੇ ਕਰਕੇ ਰੋਸ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
    ਇਨਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਡਿਪਟੀ ਕਮਿਸ਼ਨਰ ਨੂੰ ਮੈਮੋਰੰਡਮ ਦੇਣ ਸਮੇਂ ਕੀਤਾ। ਸੋਨੀ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲੋਕਾਂ ਨੂੰ ਚੰਗੇ ਦਿਨਾਂ ਦੇ ਲਾਰੇ ਲਗਾਏ ਗਏ ਸਨ ਪਰ ਅੱਜ ਦੇਸ਼ ਦੀ ਕਿਰਸਾਨੀ, ਜਵਾਨੀ ਅਤੇ ਵਪਾਰਕ ਸਭ ਵਰਗ ਇਸ ਸਰਕਾਰ ਤੋਂ ਦੁਖੀ ਹਨ। ਉਨਾਂ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਸਮੇਂ ਅੰਤਰ ਰਾਸ਼ਟਰੀ ਮਾਰਕੀਟ ਵਿੱਚ ਤੇਲ ਦੇ ਕੱਚੇ ਭਾਅ ਦੀਆਂ ਕੀਮਤਾਂ ਵੱਧਣ ਕਾਰਨ ਪੈਟਰੋਲ ਡੀਜਲ ਮਹਿੰਗਾ ਹੋਇਆ ਸੀ ਪ੍ਰੰਤੂ ਮੋਦੀ ਸਰਕਾਰ ਨੇ ਤਾਂ ਅੰਤਰ ਰਾਸ਼ਟਰੀ ਮਾਰਕੀਟ ਵਿੱਚ ਕੀਮਤਾਂ ਦੇ ਰੇਟ ਘੱਟ ਹੋਣ ਦੇ ਬਾਵਜੂਦ ਵੀ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਤੇ ਬੋਝ ਪਾ ਦਿੱਤਾ ਹੈ। ਉਨਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਅੰਤਰ ਰਾਸ਼ਟਰੀ ਕੀਮਤਾਂ ਘੱਟ ਹੋਣ ਦੇ ਬਾਵਜੂਦ ਵੀ ਦੇਸ਼ ਵਿੱਚ ਪਿਛਲੇ 15-20 ਦਿਨਾਂ ਤੋਂ ਰੋਜਾਨਾ ਪੈਟਰੋਲ, ਡੀਲਜ ਦੇ ਭਾਅ ਵਧਾਏ ਜਾ ਰਹੇ ਹਨ।
    ਸੋਨੀ ਨੇ ਕਿਹਾ ਕਿ ਮੋਦੀ ਸਰਕਾਰ ਹਰ ਫਰੰਟ ਤੇ ਫੇਲ ਹੋਈ ਹੈ ਚਾਹੇ ਉਹ ਬਾਰਡਰ ਦਾ ਫਰੰਟ ਹੋਵੇ ਜਾਂ ਮਹਿੰਗਾਈ ਦਾ। ਉਨਾਂ ਕਿਹਾ ਕਿ ਦੇਸ਼ ਦੁੱਖ ਦੀ ਘੜੀ ਵਿੱਚੋਂ ਲੰਘ ਰਿਹਾ ਹੈ ਪ੍ਰੰਤੂ ਮੋਦੀ ਸਰਕਾਰ ਨੇ ਇਨਾਂ ਹਾਲਾਤਾਂ ਵਿੱਚ ਵਿੱਚ ਦੇਸ਼ ਦੀ ਜਨਤਾ ਨੂੰ ਬੁਰੀ ਤਰਾਂ ਲਤਾੜਿਆ ਅਤੇ ਲਗਾਤਾਰ ਮਹਿੰਗਾਈ ਵਿੱਚ ਇਜਾਫਾ ਕੀਤਾ ਹੈ।
    ਅੱਜ ਕਾਂਗਰਸ ਕਮੇਟੀ ਸ਼ਹਿਰੀ ਅਤੇ ਦਿਹਾਤੀ ਵੱਲੋਂ ਤੇਲ ਦੀਆਂ ਵਧੀਆਂ ਕੀਮਤਾਂ ਖਿਲਾਫ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੂੰ ਉਨਾਂ ਦੇ ਦਫਤਰ ਵਿਖੇ ਜਾ ਕੇ ਮੈਮੋਰੰਡਮ ਦਿੱਤਾ। ਇਸ ਮੌਕੇ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ, ਸੁਨੀਲ ਦੱਤੀ, ਸੰਤੋਖ ਸਿੰਘ ਭਲਾਈਪੁਰ, ਤਰਸੇਮ ਸਿੰਘ ਡੀਸੀ (ਸਾਰੇ ਵਿਧਾਇਕ), ਮੈਡਮ ਜਤਿੰਦਰ ਸੋਨੀਆ ਪ੍ਰਧਾਨ ਕਾਂਗਰਸ ਕਮੇਟੀ ਸ਼ਹਿਰੀ, ਭਗਵੰਤਪਾਲ ਸਿੰਘ ਸੱਚਰ ਪ੍ਰਧਾਨ ਕਮੇਟੀ ਦਿਹਾਤੀ, ਅਰਵਿੰਦਰ ਸਿੰਘ ਰੱਮੀ ਉਪ ਚੇਅਰਮੈਨ ਮਾਰਕੀਟ ਕਮੇਟੀ, ਅਸ਼ਵਨੀ ਪੱਪੂ, ਜੁਗਲ ਕਿਸ਼ੋਰ ਸ਼ਰਮਾ, ਧਰਮਵੀਰ ਸਰੀਨ, ਵਿਕਾਸ ਸੋਨੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!