ਫਿਰੋਜ਼ਪੁਰ,(ਰਾਜਿੰਦਰ ਰਿਖੀ)
ਪੰਜਾਬ ਸਰਕਾਰ ਵੱਲੋ ਕੋਰੋਨਾ ਮਹਾਮਾਰੀ ਖਿਲਾਫ਼ ਸ਼ੁਰੂ ਕੀਤੇ ਮਿਸ਼ਨ ਫਤਿਹ ਨੂੰ ਸਫਲ ਬਣਾਉਣ ਲਈ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਆਈ ਏ ਐੱਸ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਰਹੱਦੀ ਖੇਤਰ ਦੇ ਪਿੰਡਾ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦੇ ਪ੍ਰਿੰਸੀਪਲ ਡਾ ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਦੀ ਅਗਵਾਈ ਵਿੱਚ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ । ਜਿਸ ਤਹਿਤ ਸਕੂਲ ਅਧਿਆਪਕਾ ਦੀਆਂ ਵੱਖ ਵੱਖ ਟੀਮਾਂ ਵੱਲੋਂ ਸਤਲੁਜ ਈਕੋ ਕਲੱਬ ਅਤੇ ਰਾਸ਼ਟਰੀ ਸੇਵਾ ਯੋਜਨਾ (ਐਨ ਐਸ ਐਸ) ਦੇ ਵਲੰਟੀਅਰ ਦੇ ਸਹਿਯੋਗ ਨਾਲ ਘਰ ਘਰ ਪਹੁੰਚ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਬਚਾਅ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਟੀਮਾਂ ਨੇ ਵੱਖ ਵੱਖ ਏਰੀਆਂ ਵਿੱਚ ਜਾ ਕੇ ਲੋਕਾਂ ਨੂੰ ਮਿਸ਼ਨ ਫਤਿਹ ਦੇ 2000 ਤੋ ਵੱਧ ਜਾਗਰੂਕਤਾ ਪੰਫਲੈਟ ਵੀ ਵੰਡੇ।