7.5 C
United Kingdom
Sunday, March 8, 2026

More

    ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਡੀਜ਼ਲ ਕੀਮਤਾਂ ’ਚ ਵਾਧੇ ਖ਼ਿਲਾਫ਼ ਪ੍ਰਦਰਸ਼ਨ ਕੀਤਾ

    ਮਹਿਲ ਕਲਾਂ 30 ਜੂਨ(ਜਗਸੀਰ ਸਿੰਘ ਧਾਲੀਵਾਲ ਸਹਿਜੜਾ) ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਦੇਸ਼ ਭਰ ਵਿੱਚ ਲਗਾਤਾਰ ਵਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿਰੋਧ ਵਿੱਚ ਅੱਜ ਬਰਨਾਲਾ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਪੈਟਰੋਲ ਪੰਪਾਂ ਅੱਗੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੀਨੀਅਰ ਆਗੂ ਗੁਰਦੇਵ ਸਿੰਘ ਮਾਂਗੇਵਾਲ ਨੇ ਦੱਸਿਆ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਦਿਨੋਂ ਦਿਨ ਵੱਧ ਰਹੀਆਂ ਕੀਮਤਾਂ ਕਾਰਨ ਕਿਸਾਨਾਂ ’ਤੇ ਲਗਾਤਾਰ ਬੋਝ ਵੱਧ ਰਿਹਾ ਹੈ। ਇਸ ਸਬੰਧੀ ਅੱਜ ਜਿਲਾ ਬਰਨਾਲਾ ਵਿੱਚ ਪੈਂਦੇ ਛੇ ਪੈਟਰੋਲ ਪੰਪਾਂ ਅੱਗੇ ਬੈਠ ਕੇ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਲਗਾਤਾਰ ਕਿਸਾਨ ਵਿਰੋਧੀ ਨੀਤੀਆਂ ਬਣਾ ਰਹੀ ਹੈ। ਜਿਸ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਲਗਾਤਾਰ ਸੰਘਰਸ਼ ਕਰਦੀਆਂ ਰਹਿਣਗੀਆਂ ,ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਹਰ ਰੋਜ਼ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ, ਮੰਡੀਕਰਨ ਨੂੰ ਤੋੜਨ ਅਤੇ ਬਿਜਲੀ ਦੀ ਸਬਸਿਡੀ ਖਤਮ ਕਰਨ ਵਰਗੇ ਫ਼ੈਸਲਿਆਂ ਨਾਲ ਕਰਜ਼ੇ ਦੇ ਜਾਲ ਵਿੱਚ ਫਸ ਚੁੱਕੀ ਕਿਸਾਨੀ ਨੂੰ ਬਰਬਾਦ ਕਰਨ ਦੀ ਕੋਝੀ ਚਾਲ ਖੇਡੀ ਜਾ ਰਹੀ ਹੈ।ਇਸ ਮੌਕੇ ਭਾਗ ਸਿੰਘ ਕੁਰੜ, ਬਲਾਕ ਸਹਿਣਾ ਦੇ ਪ੍ਰਧਾਨ ਭੋਲਾ ਸਿੰਘ ਛੰਨਾ, ਬਲਾਕ ਬਰਨਾਲਾ ਦੇ ਪ੍ਰਧਾਨ ਪ੍ਰਮਿੰਦਰ ਸਿੰਘ ਹੰਡਾਇਆ, ਬਲਵੰਤ ਸਿੰਘ ਉਪਲੀ, ਆਦਿ ਆਗੂਆਂ ਨੇ ਸੰਬੋਧਨ ਕੀਤਾ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!