17 C
United Kingdom
Sunday, June 21, 2026

More

    ਨਿਹਾਲ ਸਿੰਘ ਵਾਲਾ ਪੁਲਿਸ ਸਟੇਸ਼ਨ ਦੇ 7 ਕਰਮਚਾਰੀਆਂ ਦੀਆਂ ਰਿਪੋਰਟਾਂ ਆਈਆਂ ਕਰੋਨਾ ਪੌਜੇਟਿਵ

    ਸਿਵਲ ਸਰਜਨ ਵੱਲੋ ਲੋਕਾਂ ਨੂੰ ਬੇਲੋੜੀ ਮੂਵਮੈਟ ਬੰਦ ਕਰਨ ਦੀ ਕੀਤੀ ਅਪੀਲ

    ਮੋਗਾ (ਮਿੰਟੂ ਖੁਰਮੀ)
    ਪੰਜਾਬ ਸਰਕਾਰ ਵੱਲੋ ਕਰੋਨਾ ਉੱਪਰ ਫਤਿਹ ਹਾਸਲ ਕਰਨ ਲਈ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਸਰਕਾਰ ਨੇ ਆਪਣੀ ਪ੍ਰਚਾਰ ਮੁਹਿੰਮ ਹੋਰ ਤੇਜ ਕਰ ਦਿੱਤੀ ਹੈ ਤਾਂ ਕਿ ਵੱਧ ਤੋ ਵੱਧ ਲੋਕ ਕਰੋਨਾ ਤੋ ਬਚਣ ਲਈ ਸੁਚੇਤ ਹੋ ਸਕਣ, ਕਿਉਕਿ ਸਾਵਧਾਨੀ ਹੀ ਕਰੋਨਾ ਵਾਈਰਸ ਤੋ ਬਚਾਅ ਦਾ ਸਾਧਨ ਹੈ। ਪੰਜਾਬ ਸਰਕਾਰ ਮਿਸ਼ਨ ਫਤਿਹ ਤਹਿਤ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਪੰਜਾਬ ਨੂੰ ਛੇਤੀ ਤੋ ਛੇਤੀ ਕਰੋਨਾ ਮੁਕਤ ਕੀਤਾ ਜਾ ਸਕੇ। ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੁਆਰਾ ਕਰਮਵਾਰ ਆਪਣੀ ਆਪਣੀ ਜਿੰਮੇਵਾਰੀ ਨਾਲ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਜਾ ਰਹੀ ਹੈ ਕਿ ਮਿਸ਼ਨ ਫਤਿਹ ਤਹਿਤ ਅਸੀ ਕਿਵੇ ਕਰੋਨਾ ਦੇ ਸੰਕਰਮਣ ਤੋ ਬਚੇ ਰਹਿ ਸਕਦੇ ਹਾਂ।
    ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਇਸ ਤੋ ਇਲਾਵਾ ਸਿਹਤ ਵਿਭਾਗ ਨੇ ਆਪਣੀ ਟੈਸਟਿੰਗ ਮੁਹਿੰਮ ਵਿੱਚ ਤੇਜੀ ਲਿਆਂਦੀ ਹੈ ਤਾਂ ਕਿ ਵੱਧ ਤੋ ਵੱਧ ਵਿਅਕਤੀਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਬਣਦੀ ਡਾਕਟਰੀ ਸਹਾਇਤਾ ਦਿੱਤੀ ਜਾ ਸਕੇ।ઠਸਿਹਤ ਵਿਭਾਗ ਵੱਲੋ ਆਪਣੀ ਵੱਧ ਤੋ ਵੱਧ ਸਮਰੱਥਾ ਅਨੁਸਾਰ ਟੈਸਟ ਕੀਤੇ ਜਾ ਰਹੇ ਹਨ।
    ਸਿਵਲ ਸਰਜਨ ਨੇ ਜ਼ਿਲ੍ਹੇ ਵਿੱਚ ਕਰੋਨਾ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਕਰੋਨਾ ਦੇ ਕੁੱਲ 21 ਐਕਟਿਵ ਕੇਸ ਹਨ ਜਿੰਨ੍ਹਾਂ ਵਿੱਚੋ 16 ਪਾਜੀਟਿਵ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਆਈਸੋਲੇਟ ਕੀਤਾ ਗਿਆ ਹੈ, ਇੱਕ ਮਰੀਜ਼ ਨੂੰ ਫਾਰਟਰਿਸ ਲਧਿਆਣਾ,, ਇੱਕ ਪਟਿਆਲਾ ਵਿਖੇ ਅਤੇ 1 ਵਿਅਕਤੀ ਡੀ.ਐਮ.ਸੀ. ਲੁਧਿਆਣਾ, ਇੱਕ ਪੀ.ਜੀ.ਆਈ. ਚੰਡੀਗੜ੍ਹ ਵਿਖੇ ਦਾਖਲ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਦੇ ਹੁਣ ਤੱਕ ਕੁੱਲ 14391 ਨਮੂਨੇ ਇਕੱਤਰ ਕੀਤੇ ਗਏ ਹਨ ਜਿੰਨ੍ਹਾਂ ਵਿੱਚੋ 13628 ਨਮੂਨਿਆਂ ਦੀ ਰਿਪੋਰਟ ਨੇਗੇਟਿਵ ਆਈ ਹੈ ਅਤੇ 763 ਨਮੂਨਿਆਂ ਦੀ ਰਿਪੋਰਟ ਦਾ ਅਜੇ ਇੰਤਜਾਰ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 82 ਵਿਅਕਤੀਆਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਰੋਨਾ ਨਾਲ ਹੁਣ ਤੱਕ 2 ਵਿਅਕਤੀਆਂ ਦੀ ਮੌਤ ਵੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋ ਅੱਜ ਕੁੱਲ 278 ਨਮੂਨਿਆਂ ਨੂੰ ਇਕੱਤਰ ਕਰਕੇ ਰਿਪੋਰਟ ਲਈ ਭੇਂਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਮੋਗਾ ਦੇ ਨਿਹਾਲ ਸਿੰਘ ਵਾਲਾ ਪੁਲਿਸ ਸਟੇਸ਼ਨ ਤੋ 7 ਕਰਮਚਾਰੀਆਂ ਦੀਆਂ ਕਰੋਨਾ ਸਬੰਧੀ ਰਿਪੋਰਟਾਂ ਪਾਜੀਟਿਵ ਆਈਆਂ ਹਨ ਇਨ੍ਹਾਂ ਸਾਰਿਆਂ ਦੀ ਉਮਰ 29 ਤੋ 57 ਸਾਲ ਦਰਮਿਆਨ ਹੈ।
    ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਰ ਵਾਰ ਹੱਥ ਧੋਣ, ਸੈਨੇਟਾਈਜਰ ਦੀ ਵਰਤੋ, ਮਾਸਕ, ਦਸਤਾਨਿਆਂ ਦੀ ਵਰਤੋ ਜਰੂਰ ਕਰਨ ਤਾ ਕਿ ਕਰੋਨਾ ਦੇ ਸੰਕਰਮਣ ਤੋ ਬਚਿਆ ਜਾ ਸਕੇ। ਉਨ੍ਹਾਂ ਮੋਗਾ ਵਾਸੀਆਂ ਨੂੰ ਬੇਲੋੜੀ ਮੂਵਮੈਟ ਨੂੰ ਬਿਲਕੁਲ ਬੰਦ ਕਰਨ ਦੀ ਅਪੀਲ ਵੀ ਕੀਤੀ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!