14.8 C
United Kingdom
Monday, June 22, 2026

More

    ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਸਬੰਧੀ ਕੀਤਾ ਜਾਗਰੂਕ

    ਮੋਗਾ (ਮਿੰਟੂ ਖੁਰਮੀ)
    ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲ੍ਹਾ ਮੋਗਾ ਦੇ ਸਰਕਾਰੀ ਸੀਨੀ. ਸੈਕੰਡਰੀ ਸਕੂਲ ਜੀ.ਟੀ.ਬੀ. ਗੜ੍ਹ, ਸਰਕਾਰੀ ਹਾਈ ਸਕੂਲ ਘੱਲ ਕਲਾਂ, ਧੱਲੇਕੇ, ਸਰਕਾਰੀ ਕੰਨਿਆਂ ਸੀਨੀਅਰ ਸੇੈਕੰਡਰੀ ਸਕੂਲ (ਕੰਨਿਆਂ) ਧੱਲੇਕੇ, ਬੱਧਨੀ ਕਲਾਂ, ਬੱਧਨੀ ਖੁਰਦ ਅਤੇ ਹੋਰ ਵੱਖ ਵੱਖ ਸਕੂਲਾਂ ਦੇ ਸਟਾਫ ਮੈਬਰਾਂ ਵੱਲੋ ਘਰ-ਘਰ ਜਾ ਕੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।
    ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਜਸਪਾਲ ਸਿੰਘ ਔਲਖ ਨੇ ਦੱਸਿਆ ਕਿ ਇਸ ਜਾਗਰੂਕਤਾ ਪ੍ਰੋਗਰਾਮ ਦੀ ਸ਼ੁਰੂਆਤ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਵੱਲੋਂ ਕੀਤੀ ਗਈ ਹੈ ਤੇ ਇਸ ਜਾਗਰੂਕਤਾ ਅਭਿਆਨ ਵਿੱਚ ਸਮੁੱਚੇ ਸਟਾਫ ਨੇ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਧਿਆਪਕਾਂ ਵੱਲੋਂ ਘਰ-ਘਰ ਤੱਕ ਪਹੁੰਚ ਕਰਦੇ ਹੋਏ ਲੋਕਾਂ ਨੂੰ ਸਾਬਣ ਨਾਲ 20 ਸੈਕਿੰਡ ਤੱਕ ਹੱਥ ਧੋਣ, ਮਾਸਕ ਪਾ ਕੇ ਰੱਖਣ, ਘੱਟੋ-ਘੱਟ ઠ6 ਫੁੱਟ ਦੀ ਦੂਰੀ ਬਣਾ ਕੇ ਰੱਖਣ, ਬਗੈਰ ਕੰਮ ਤੋਂ ਘਰ ਤੋਂ ਬਾਹਰ ਨਾ ਜਾਣ ਤੇ ਹੱਥ ਨਹੀਂ ਮਿਲਾਉਣ ਆਦਿ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਗੱਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੋਵਿਡ-19 ઠਨੂੰ ਹਰਾ ਕੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਦੇ ਸੁਪਨੇ ਨੂੰ ਪੂਰਾ ਕਰ ਸਕਦੇ ਹਾਂ।
    ਉਨ੍ਹਾਂ ਦੱਸਿਆ ਕਿ ਸਮੂਹ ਸਕੂਲੀ ਅਧਿਆਪਕਾਂ ਵੱਲੋਂ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਵਿਚ ਸਹਿਯੋਗ ਦੇਣ ਦੀ ਵੀ ਅਪੀਲ ਵੀ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਣ ਦਾ ਇੱਕ ਹੀ ਤਰੀਕਾ ਹੈ ਉਹ ਹੈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਅਤੇ ਨਿਯਮਾਂ ਦੀ ਪਾਲਨਾ ਕਰਨਾ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਇਹ ਜਾਗਰੂਕਤਾ ਮੁਹਿੰਮ ਅੱਗੇ ਵੀ ਜਾਰੀ ਰਹੇਗੀ।
    ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਕਰੀ ਕਲਾਂ ਦੀ ਵਿਦਿਆਰਥਣ ਅਰਸ਼ਦੀਪ ਕੌਰ ਜਿਹੜੀ ਕਿ ਨੌਵੀ ਕਲਾਸ ਦੀ ਵਿਦਿਆਰਥਣ ਹੈ ਨੇ ਸਕੂਲ ਵਿੱਚ ਹੱਥ ਧੋਣ ਦੇ ਸਹੀ ਤਰੀਕੇ ਬਾਰੇ ਦੱਸਿਆ ਕਿ ਅਸੀ ਹੱਥਾਂ ਨੂੰ 20 ਸੈਕਿੰਡ ਤੱਕ ਲਗਾਤਾਰ ਧੋ ਕੇ ਰੋਗਾਣੂਮੁਕਤ ਕਰ ਸਕਦੇ ਹਾਂ।
    ਅੱਜ ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਦਫ਼ਤਰ ਧਰਮਕੋਟ ਦੇ ਸਟਾਫ ਵੱਲੋ ਵਾਰਡ ਨੰਬਰ 11 ਅਤੇ 2 ਦੇ ਲੋਕਾਂ ਵਿੱਚ ਪੰਫਲੈਟਸ ਵੰਡ ਕੇ ਮਿਸ਼ਨ ਫਤਿਹ ਬਾਰੇ ਜਾਗਰੂਕਤਾ ਫੇੈਲਾਈ ਅਤੇ ਲੋਕਾਂ ਨੂੰ ਮਿਸ਼ਨ ਫਤਿਹ ਵਿੱਚ ਪੰਜਾਬ ਸਰਕਾਰ ਨੂੰ ਸਾਥ ਦੇਣ ਦੀ ਅਪੀਲ ਵੀ ਕੀਤੀ। ਉਨ੍ਹਾਂ ਵੱਲੋ ਘਰ ਘਰ ਜਾ ਕੇ ਸਹੀ ਤਰੀਕੇ ਨਾਲ ਹੱਥਾਂ ਨੁੰ ਧੋਣ ਦੇ ਤਰੀਕੇ ਬਾਰੇ ਵੀ ਦੱਸਿਆ ਗਿਆ ਅਤੇ ਬੇਲੋੜੀ ਮੂਵਮੈਟ ਨੂੰ ਬਿਲਕੁਲ ਖਤਮ ਕਰਨ ਦੇ ਫਾਇਦਿਆਂ ਬਾਰੇ ਚੇਤਨਤਾ ਵੀ ਫੈਲਾਈ ਗਈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!