13.7 C
United Kingdom
Monday, June 22, 2026

More

    ਅਣਪਛਾਤੇ ਵਾਹਨ ਦੀ ਲਪੇਟ ‘ਚ ਆ ਕੇ ਇੱਕ ਦੀ ਮੌਤ

    ਮਹਿਲ ਕਲਾਂ, 1 ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)

    ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਪਿੰਡ ਵਜੀਦਕੇ ਕਲਾਂ ਇੱਕ ਵਾਪਰੇ ਸੜਕ ਹਾਦਸੇ ਵਿੱਚ ਮਜ਼ਦੂਰ ਪਰਿਵਾਰ ਨਾਲ ਸਬੰਧਤ ਵਿਅਕਤੀ ਦੀ ਮੌਕੇ ਤੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਮਿਲੀ ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਪੁੱਤਰ ਸਵਰਗਵਾਸੀ ਗਰਦੇਵ ਸਿੰਘ ਵਾਸੀ ਵਜੀਦਕੇ ਕਲਾਂ ਜੋ ਕਿ ਆਪਣੇ ਪਰਿਵਾਰ ਦਾ ਮਿਹਨਤ ਮਜ਼ਦੂਰੀ ਕਰਕੇ ਪਾਲਣ ਪੋਸ਼ਣ ਕਰਦਾ ਆ ਰਿਹਾ ਸੀ ਜਦੋਂ ਉਹ ਸ਼ਾਮ ਨੂੰ ਖਾਣਾ ਖਾਣ ਤੋਂ ਬਾਅਦ ਲੁਧਿਆਣਾ ਬਰਨਾਲਾ ਮੁੱਖ ਮਾਰਗ ਦੇ ਸੈਰ ਕਰਨ ਲਈ ਨਿਕਲਿਆ ਤਾਂ ਬਰਨਾਲਾ ਸਾਈਡ ਤੋਂ ਆ ਰਹੇ ਕਿਸੇ ਅਣਪਛਾਤੇ ਵਹੀਕਲ ਵੱਲੋਂ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਗੁਰਦੀਪ ਸਿੰਘ ਦੀ ਮੌਕੇ ਤੇ ਮੌਤ ਹੋ ਗਈ, ਅਣਪਛਾਤੇ ਵਹੀਕਲ ਚਾਲਕ ਮੌਕੇ ਦਾ ਫਾਇਦਾ ਉਠਾ ਕੇ ਵਹੀਕਲ ਸਮੇਤ ਫਰਾਰ ਹੋ ਗਿਆ। ਇਸ ਘਟਨਾ ਦਾ ਪਤਾ ਲੱਗਦੇ ਪਰਿਵਾਰਕ ਮੈਂਬਰ ਮੌਕੇ ਤੇ ਪਹੁੰਚ ਗਏ ਇਸ ਘਟਨਾ ਦੀ ਸਾਰੀ ਜਾਣਕਾਰੀ ਪਰਿਵਾਰ ਵੱਲੋਂ ਪੁਲਿਸ ਥਾਣਾ ਠੁੱਲੀਵਾਲ ਇਤਲਾਹ ਨੂੰ ਦਿੱਤੀ ਇਸ ਮੌਕੇ ਥਾਣਾ ਠੁੱਲੀਵਾਲ ਦੇ ਏ ਐੱਸ ਆਈ ਗੁਰਤੇਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੇ ਭਰਾ ਰਮਨਦੀਪ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਅਣਪਛਾਤੇ ਵਹੀਕਲ ਅਤੇ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ,

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!