ਮਹਿਲ ਕਲਾਂ, 1 ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)
ਕੈਪਟਨ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਲਗਾਤਾਰ ਦਮ ਤੋੜਦੀ ਜਾ ਰਹੀ ਹੈ ਕਿਉਂਕਿ ਰਾਜ ਭਰ ਅੰਦਰ ਲਗਾਤਾਰ ਨਸ਼ਿਆਂ ਚਿੱਟੇ ਅਤੇ ਓਵਰਡੋਜ਼ ਕਾਰਨ ਅਨੇਕਾਂ ਨੌਜਵਾਨ ਮੌਤ ਦੇ ਮੂੰਹ ਜਾ ਰਹੇ ਹਨ ਪਰ ਰਾਜ ਸਰਕਾਰ ਨਸ਼ਿਆਂ ਨੂੰ ਖਤਮ ਕਰਨ ਲਈ ਹਰ ਫਰੰਟ ਤੇ ਬੁਰੀ ਤਰ੍ਹਾਂ ਫੇਲ ਹੋਈ ਹੈ ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਥ ਵਿੰਗ ਦੇ ਕੌਮੀ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਛੰਦੜਾ ਨੇ ਮਹਿਲ ਕਲਾਂ ਵਿਖੇ ਪੱਤਰਕਾਰਾਂ ਗੱਲਬਾਤ ਕਰਦਿਆਂ ਸਾਂਝੇ ਕੀਤੇ ਉਹ ਇੱਥੇ ਬੀਤੇ ਦਿਨੀਂ ਇੱਕ ਨੌਜਵਾਨ ਵੱਲੋਂ ਨਸ਼ੇ ਦੀ ਦੀ ਲਪੇਟ ਵਿੱਚ ਆਉਣ ਤੇ ਮੂੰਹ ਮੌਤ ਦੇ ਮੂੰਹ ਚਲੇ ਜਾਣ ਤੋਂ ਬਾਅਦ ਮਿ੍ਤਕ ਦੇ ਪਿਤਾ ਸੁਖਦੇਵ ਸਿੰਘ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ ਸਨ ਉਨ੍ਹਾਂ ਕਿਹਾ ਕਿ ਰੋਜ਼ਾਨਾ ਹੀ ਪੰਜਾਬ ਭਰ ਵਿੱਚੋਂ ਨਸ਼ਿਆਂ ਚਿੱਟੇ ਅਤੇ ਓਵਰਡੋਜ਼ ਨਾਲ ਅਨੇਕਾਂ ਨੌਜਵਾਨ ਆਪਣੀਆਂ ਕੀਮਤੀ ਜਾਨਾਂ ਗੁਆ ਰਹੇ ਹਨ ਉਨ੍ਹਾਂ ਕਿਹਾ ਕਿ ਕੈਪਟਨ ਨੇ ਚੋਣਾਂ ਦੌਰਾਨ ਰਾਜ ਦੇ ਲੋਕਾਂ ਨਾਲ ਗੁਟਕੇ ਦੀ ਸਹੁੰ ਖਾ ਕੇ ਵਾਅਦਾ ਕੀਤਾ ਸੀ ਕੀ ਪੰਜਾਬ ਵਿੱਚ ਸਾਡੀ ਸਰਕਾਰ ਆਉਣ ਤੇ ਨਸ਼ਿਆਂ ਨੂੰ ਚਾਰ ਹਫ਼ਤਿਆਂ ਵਿਚ ਖ਼ਤਮ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਪਰ ਤਿੰਨ ਸਾਲ ਦਾ ਲੰਮਾ ਸਮਾਂ ਬੀਤ ਜਾਣ ਤੇ ਵੀ ਪੰਜਾਬ ਨਸ਼ਾ ਮੁਕਤ ਨਹੀਂ ਹੋ ਸਕਿਆ ਸਗੋਂ ਪਿਛਲੀ ਅਕਾਲੀ ਭਾਜਪਾ ਸਰਕਾਰ ਨਾਲੋ ਸੂਬੇ ਅੰਦਰ ਨਸ਼ਿਆ ਦਾ ਕਾਰੋਬਾਰ ਕਰਨ ਵਾਲਿਆਂ ਲੋਕਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਜਿਸ ਕਰਕੇ ਅੱਜ ਅਨੇਕਾਂ ਨੌਜਵਾਨ ਨਸ਼ੇ ਕਾਰਨ ਮੌਤ ਦੇ ਮੂੰਹ ਚਲੇ ਜਾ ਰਹੇ ਹਨ ਉਨ੍ਹਾਂ ਨੇ ਕਿਹਾ ਜੇਕਰ ਪੁਲਿਸ ਪ੍ਰਸ਼ਾਸਨ ਨੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਨੂੰ ਨਾ ਫੜਿਆ ਤਾਂ ਆਉਣ ਵਾਲੇ ਸਮੇਂ ਵਿੱਚ ਸਾਡੀ ਪਾਰਟੀ ਵੱਲੋਂ ਉਨ੍ਹਾਂ ਨੂੰ ਫੜ ਕੇ ਜੇਲ੍ਹਾਂ ਵਿੱਚ ਡੱਕਿਆ ਜਾਵੇਗਾ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਨਾ ਮਿਲਣ ਕਰਕੇ ਨੌਜਵਾਨ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਅੰਦਰ ਪਿੰਡ ਪੱਧਰ ਤੇ ਯੂਥ ਵਿੰਗ ਦੀਆਂ ਇਕਾਈਆਂ ਦਾ ਗਠਨ ਕਰਕੇ ਪਾਰਟੀ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਆਉਂਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਐਮ ਐਸ ਪੀ ਖਤਮ ਅਤੇ ਮੰਡੀਕਰਨ ਬੋਰਡ ਨੂੰ ਤੋੜ ਕੇ ਕਾਰਪੋਰੇਟ ਅਤੇ ਸਰਮਾਏਦਾਰ ਪੱਖੀ ਪੱਖੀ ਕਾਨੂੰਨ ਬਣਾ ਕੇ ਜਿਣਸਾਂ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਦੇ ਫੈਸਲੇ ਲੈ ਕੇ ਕਿਸਾਨੀ ਦੇ ਖੇਤੀਬਾੜੀ ਧੰਦੇ ਅਤੇ ਮਜ਼ਦੂਰਾਂ ਦੇ ਰੁਜ਼ਗਾਰ ਦੇ ਧੰਦੇ ਖਤਮ ਕੀਤੇ ਜਾ ਰਹੇ ਹਨ ਉਨ੍ਹਾਂ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿ ਕਿਸਾਨਾਂ ਸਿਰ ਚੜ੍ਹੇ ਸਾਰੇ ਕਰਜ਼ੇ ਮੁਆਫ ਕੀਤੇ ਜਾਣਾ ਜਿਨਸਾਂ ਦੇ ਭਾਅ ਸੂਚਕ ਅੰਕ ਨਾਲ ਜੋੜ ਕੇ ਦਿੱਤੇ ਜਾਣਾ ਆਰਡੀਨੈਂਸ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਤੁਰੰਤ ਵਾਪਸ ਲੈ ਜਾਣ,ਉਨਾ ਨੇ ਦੱਸਿਆ ਕਿ ਆਉਦੇ ਦਿਨਾਂ ਵਿੱਚ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਜਿਲਾ ਜੱਥੇਬੰਦੀ ਨੂੰ ਮਜਬੂਤ ਕੀਤਾ ਜਾਵੇਗਾ, ਉਨਾ ਨੇ ਦੱਸਿਆ ਕਿ ਜੱਥੇਬੰਦੀਆਂ ਦੀਆ ਇਕਾਈਆਂ ਦਾ ਗਠਨ ਕੀਤਾ ਜਾਵੇਗਾ, ਇਸ ਮੌਕੇ ਯੂਥ ਵਿੰਗ ਦੇ ਮੀਤ ਪ੍ਰਧਾਨ ਵਰਿੰਦਰ ਸਿੰਘ ਸੇਖੋਂ ਕਾਰਜਕਾਰੀ ਮੈਂਬਰ ਹਰਮੀਤ ਸਿੰਘ ਖ਼ਾਲਸਾ ਮੂੰਮ, ਸਰਕਲ ਮਹਿਲ ਕਲਾਂ ਦੇ ਪ੍ਰਧਾਨ ਜਥੇਦਾਰ ਮਹਿੰਦਰ ਸਿੰਘ ਸਹਿਜਤਾ,ਸੀਨੀਅਰ ਆਗੂ ਜਥੇਦਾਰ ਲਾਭ ਸਿੰਘ ਮਹਿਲ ਕਲਾਂ ਬਲਦੇਵ ਸਿੰਘ ਗੰਗੋਹਰ ਮਲਕੀਤ ਸਿੰਘ ਮਹਿਲ ਖ਼ੁਰਦ, ਜਥੇਦਾਰ ਮੁਖ਼ਤਿਆਰ ਸਿੰਘ ਛਾਪਾ ਯੂਥ ਗੁਰਤੇਜ ਸਿੰਘ ਅਸਪਾਲ ਕਲਾਂ ਨੰਬਰਦਾਰ ਸੁਖਚੈਨ ਸਿੰਘ ਸੰਘੇੜਾ ਸਿਮਰਜੀਤ ਸਿੰਘ ਸੰਘੇੜਾ ਰੇਸ਼ਮ ਸਿੰਘ ਸੰਘੇੜਾ ਜਸਪ੍ਰੀਤ ਸਿੰਘ ਗੋਪੀ ਧਨੇਰ ਗੁਰਪ੍ਰੀਤ ਸਿੰਘ ਖੁੱਡੀ ਕਲਾਂ ਸੁਖਵਿੰਦਰ ਸਿੰਘ ਚੰਨਣਵਾਲ ਆਦਿ ਵੀ ਹਾਜ਼ਰ ਸਨ।