23.7 C
United Kingdom
Monday, June 22, 2026

More

    ਗੁੰਮਟੀ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਤੇਲ ਕੀਮਤਾਂ ਦੇ ਵਾਧੇ ਖਿਲਾਫ ਕੇਂਦਰ ਸਰਕਾਰ ਦੀ ਅਰਥੀ ਫੂਕੀ

    ਮਹਿਲ ਕਲਾਂ, 1 ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)

    ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਜਥੇਬੰਦੀ ਦੇ ਜ਼ਿਲ੍ਹਾ ਕਨਵੀਨਰ ਕਾਮਰੇਡ ਪਰਮਜੀਤ ਕੌਰ ਗੁੰਮਟੀ ਦੀ ਅਗਵਾਈ ਹੇਠ ਸੀਪੀਆਈਐਮ ਦੇ ਸੂਬਾ ਕਮੇਟੀ ਦੇ ਸੱਦੇ ਉੱਪਰ ਪਿੰਡ ਗੁੰਮਟੀ ਵਿਖੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕ ਉਡਾਉਣ ਦੌਰਾਨ ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵਧਾਈਆਂ ਜਾ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕਰਕੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਦੇ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਇਸ ਮੌਕੇ ਜਥੇਬੰਦੀ ਦੀ ਜ਼ਿਲ੍ਹਾ ਕਨਵੀਨਰ ਪਰਮਜੀਤ ਕੌਰ ਗੁੰਮਟੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਰਤ ਕਾਨੂੰਨਾਂ ਨੂੰ ਤੋੜ ਕੇ ਸਰਮਾਏਦਾਰ ਤੇ ਧਨਾਡ ਲੋਕਾਂ ਪੱਖੀ ਕਾਨੂੰਨ ਬਣਾ ਕੇ ਮਜ਼ਦੂਰਾਂ ਨੂੰ ਮਿਲਦੀਆਂ ਸਹੂਲਤਾਂ ਅਤੇ ਰੁਜ਼ਗਾਰ ਖਤਮ ਕੀਤੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੰਵਿਧਾਨ ਨਾਲ ਛੇੜਛਾੜ ਕਰਕੇ ਮਜ਼ਦੂਰ ਪੱਖੀ ਬਣੇ ਕਾਨੂੰਨਾਂ ਨੂੰ ਖਤਮ ਕਰਕੇ ਮਜ਼ਦੂਰਾਂ ਨੂੰ ਸਰਮਾਏਦਾਰ ਲੋਕਾਂ ਦਾ ਗੁਲਾਮ ਬਣਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 73 ਸਾਲ ਬੀਤ ਜਾਣ ਤੇ ਵੀ ਕੇਂਦਰ ਤੇ ਰਾਜ ਵਿਚਲੀਆਂ ਸਰਕਾਰਾਂ ਨੇ ਹੁਣ ਤੱਕ ਮਜ਼ਦੂਰਾਂ ਦੀ ਆਰਥਿਕ ਹਾਲਤ ਨੂੰ ਸੁਧਾਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਲਾਕ ਡਾਊਨ ਦੌਰਾਨ ਮਜ਼ਦੂਰਾਂ ਦੇ ਸਾਰੇ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋਣ ਕਰਕੇ ਉਨ੍ਹਾਂ ਦੇ ਚੁੱਲ੍ਹੇ ਪੂਰੀ ਤਰ੍ਹਾਂ ਠੰਡੇ ਹੋਣ ਦੇ ਨਾਲ ਨਾਲ ਘਰਾਂ ਦੇ ਗੁਜ਼ਾਰੇ ਚਲਾਉਣੇ ਵੀ ਮੁਸ਼ਕਿਲ ਹੋਏ ਪਏ ਹਨ ਪਰ ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧਾਈਆਂ ਜਾ ਰਹੀਆਂ ਕੀਮਤਾਂ ਕਾਰਨ ਮਜ਼ਦੂਰਾਂ ਦੀ ਆਰਥਿਕ ਹਾਲਤ ਲਗਾਤਾਰ ਪਤਲੀ ਹੁੰਦੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੀ ਕੇਂਦਰ ਦੀ ਮੋਦੀ ਸਰਕਾਰ ਦੇ ਰਾਹ ਤੇ ਚੱਲਦਿਆਂ ਹੋਇਆਂ ਲੋਕ ਡਾਊਨ ਦੌਰਾਨ ਵੱਡੇ ਵੱਡੇ ਟੈਕਸ ਲਾਉਣ ਦੇ ਨਾਲ ਨਾਲ ਬੱਸ ਕਿਰਾਇਆਂ ਵਿਚ ਵਾਧਾ ਕਰਕੇ ਮਜ਼ਦੂਰਾਂ ਅਤੇ ਆਮ ਲੋਕਾਂ ਉੱਪਰ ਵਾਧੂ ਬੋਝ ਪਾਉਣ ਤੇ ਤੁਲੀ ਹੋਈ ਹੈ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਬੱਸ ਕਿਰਾਏ ਵਿੱਚ ਵਾਧਾ ਉੱਥੇ ਹੋਰ ਮਜ਼ਦੂਰ ਵਿਰੋਧੀ ਲਏ ਫੈਸਲੇ ਤੁਰੰਤ ਵਾਪਸ ਲਿਆ ਜਾਵੇ ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਆਪਣੇ ਹੱਕ ਪ੍ਰਾਪਤ ਕਰਨ ਲਈ ਲਾਲ ਝੰਡੇ ਦੀ ਅਗਵਾਈ ਹੇਠ ਲੜੇ ਜਾ ਰਹੇ ਸੰਘਰਸ਼ ਵਿੱਚੋਂ ਸਾਥ ਦੇਣ ਦੀ ਅਪੀਲ ਕੀਤੀ ਇਸ ਮੌਕੇ ਕਾਮਰੇਡ ਸੁਰਜੀਤ ਸਿੰਘ ਗੁੰਮਟੀ ਸਾਬਕਾ ਸਰਪੰਚ ਜਰਨੈਲ ਸਿੰਘ ਕੇਵਲ ਸਿੰਘ ਪਿਆਰਾ ਸਿੰਘ ਹਮੀਰ ਸਿੰਘ ਪ੍ਰਿਤਪਾਲ ਕੌਰ ਬਲਦੇਵ ਕੌਰ ਬਲਜਿੰਦਰ ਸਿੰਘ ਦਲੀਪ ਕੌਰ ਜਸਵੀਰ ਕੌਰ ਅਤੇ ਅਮਰਜੀਤ ਕੌਰ ਆਦਿ ਵੀ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!