
ਅਸ਼ੋਕ ਵਰਮਾ
ਬਠਿੰਡਾ 1 ਜੁਲਾਈ :
ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਡਾ. ਅਮਰੀਕ ਸਿੰਘ ਸੰਧੂ ਦੀ ਦੇਖ-ਰੇਖ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਮਿਸ਼ਨ ਫਤਿਹ ਕੋਵਿਡ-19 ਤਹਿਤ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬੇਅੰਤ ਨਗਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਹਾਜ਼ਰੀਨ ਨੂੰ ਆਪਣੇ ਸੰਬੋਧਨ ਵਿੱਚ ਡਿਪਟੀ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ ਨੇ ਕਿਹਾ ਮਿਸ਼ਨ ਫਤਿਹ ਮੁਹਿੰਮ ਲੋਕਾਂ ਵੱਲੋਂ ਅਤੇ ਲੋਕਾਂ ਲਈ ਹੈ। ਉਨ•ਾਂ ਕਿਹਾ ਕਿ ਮਿਸ਼ਨ ਫਤਿਹ ਤਹਿਤ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਕੇ ਕਰੋਨਾ ਨੂੰ ਹਰਾਉਣਾ ਹੈ।
ਉਨ•ਾਂ ਦੱਸਿਆ ਕਿ ਕਰੋਨ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਲਗਾਉਣਾ, ਦੋ ਗਜ ਦੀ ਦੂਰੀ, ਹੱਥਾਂ ਨੂੰ ਵਾਰ ਵਾਰ ਸਾਬਣ ਨਾਲ ਧੋਣਾ, ਭੀੜ ਵਿਚ ਜਾਣ ਤੋਂ ਪਰਹੇਜ਼ ਕਰਨਾ ਹੈ। ਇਸ ਤੋਂ ਇਲਾਵਾ ਹਰੇਕ ਵਿਅਕਤੀ ਨੇ ਸਮਾਜ ਪ੍ਰਤੀ ਆਪਣੇ ਬਣਦੇ ਫਰਜ਼ ਵੀ ਅਦਾ ਕਰਨੇ ਹਨ। ਇਸ ਮੌਕੇ ਸੰਸਥਾ ਦੇ ਮੈਡੀਕਲ ਅਫਸਰ, ਪੈਰਾ ਮੈਡੀਕਲ ਸਟਾਫ, ਆਸ਼ਾ ਅਤੇ ਹਾਜ਼ਰੀਨ ਵੱਲੋਂ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਸਬੰਧੀ ਪ੍ਰਣ ਵੀ ਲਿਆ ਗਿਆ।