3.5 C
United Kingdom
Sunday, March 8, 2026

More

    ਬਠਿੰਡਾ- ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ ਰਾਤ ਸਮੇਂ ਦਾ ਕਰਫਿਊ : ਜ਼ਿਲਾ ਮੈਜਿਸਟ੍ਰੇਟ

    ਦੁਕਾਨਾਂ ਖੁੱਲਣ ਦਾ ਸਮਾਂ ਸਵੇਰੇ 7 ਵਜੇ ਤੋਂ ਰਾਤ 8 ਵਜੇ ਤੱਕ ਹੋਵੇਗਾ

    ਅਸ਼ੋਕ ਵਰਮਾ 

              ਬਠਿੰਡਾ, 2 ਜੁਲਾਈ : ਜ਼ਿਲਾ ਮੈਜਿਸਟ੍ਰੇਟ ਸ਼੍ਰੀ ਬੀ.ਸ੍ਰੀਨਿਵਾਸਨ ਨੇ ਫੌਜ਼ਦਾਰੀ ਦੰਡ ਸੰਘਤਾ 144 ਅਧੀਨ ਨਵੇਂ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਜੁਲਾਈ ਤੱਕ ਲਾਗੂ ਰਹਿਣਗੇ। ਹੁਕਮਾਂ ਅਨੁਸਾਰ ਜ਼ਿਲਾ ਬਠਿੰਡਾ ਦੀ ਹਦੂਦ ਅੰਦਰ ਰਾਤ ਸਮੇਂ ਦਾ ਕਰਫਿਊ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲਾਗੂ ਰਹੇਗਾ ਅਤੇ ਇਸ ਸਮੇਂ ਦੌਰਾਨ ਕੇਵਲ ਜ਼ਰੂਰੀ ਵਸਤਾਂ ਦੀ ਆਵਾਜਾਈ ਤੋਂ ਇਲਾਵਾ ਬਾਕੀ ਆਵਾਜਾਈ ਲਈ ਮਨਾਹੀ ਹੋਵੇਗੀ।

              ਜ਼ਿਲਾ ਮੈਜਿਸਟ੍ਰੇਟ ਦੇ ਹੁਕਮਾਂ ਮੁਤਾਬਿਕ ਜ਼ਿਲੇ ਵਿੱਚ ਸ਼ਾਪਿੰਗ ਮਾਲਜ਼, ਸ਼ਹਿਰੀ ਅਤੇ ਪੇਂਡੂ ਇਲਾਕੇ ਦੀਆਂ ਮੁੱਖ ਬਜ਼ਾਰਾਂ ਦੀਆਂ ਦੁਕਾਨਾਂ ਖੁੱਲਣ ਦਾ ਸਮਾਂ ਸਵੇਰੇ 7 ਵਜੇ ਤੋਂ ਰਾਤ 8 ਵਜੇ ਤੱਕ ਹੋਵੇਗਾ। ਇਸ ਤੋਂ ਇਲਾਵਾ ਸ਼ਰਾਬ ਦੇ ਠੇਕੇ ਸਵੇਰੇ 8 ਵਜੇ ਤੋਂ ਰਾਤ 9 ਵਜੇ ਤੱਕ ਖੁਲਣਗੇ। ਉਨਾਂ ਕਿਹਾ ਕਿ ਬਾਰਬਰ, ਹੇਅਰ ਕੱਟ ਸੈਲੂਨ, ਬਿਊਟੀ ਪਾਰਲਰ ਅਤੇ ਮਸਾਜ ਦੀਆਂ ਦੁਕਾਨਾਂ ਖੁੱਲਣ ਦਾ ਸਮਾਂ ਸਵੇਰੇ 7 ਵਜੇ ਤੋਂ ਰਾਤ ਦੇ 8 ਵਜੇ ਤੱਕ ਹੋਵੇਗਾ। ਉਨਾਂ ਕਿਹਾ ਕਿ ਇਨਾਂ ਦੁਕਾਨਦਾਰਾਂ ਵੱਲੋਂ ਸਿਹਤ ਵਿਭਾਗ, ਪੰਜਾਬ ਵੱਲੋਂ ਜਾਰੀ ਕੀਤੀ ਗਈ ਨਿਰਧਾਰਤ ਸੰਚਾਲਣ ਵਿਧੀ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਉਨਾਂ ਦੱਸਿਆ ਕਿ ਰੈਸਟੋਰੈਂਟ ਰਾਤ 9 ਵਜੇ ਤੱਕ ਖੋਲਣ ਦੀ ਆਗਿਆ ਹੋਵੇਗੀ, ਪਰੰਤੂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਤੋਂ ਇਲਾਵਾ ਬਾਕੀ ਦੁਕਾਨਾਂ ਸਮੇਤ ਸ਼ਾਪਿੰਗ ਮਾਲਜ਼ ਐਤਵਾਰ ਵਾਲੇ ਦਿਨ ਬੰਦ ਰਹਿਣਗੇ। ਜ਼ਿਲੇ ਅੰਦਰ ਜ਼ਰੂਰੀ ਵਸਤਾਂ ਨਾਲ ਸਬੰਧਤ ਦੁਕਾਨਾਂ ਸਾਰੇ ਦਿਨਾਂ ਦੌਰਾਨ ਰਾਤ 8 ਵਜੇ ਤੱਕ ਖੁੱਲਣਗੀਆਂ।

              ਜ਼ਿਲਾ ਮੈਜਿਸਟ੍ਰੇਟ ਨੇ ਹੁਕਮ ਵਿੱਚ ਕਿਹਾ ਕਿ ਜ਼ਿਲੇ ਅੰਦਰ ਪਬਲਿਕ ਲਈ ਧਾਰਮਿਕ/ਪੂਜਾ ਦੇ ਸਥਾਨਾਂ ਦੇ ਖੁੱਲਣ ਦਾ ਸਮਾਂ ਸਵੇਰੇ 5 ਵਜੇ ਤੋਂ ਰਾਤ 8 ਵਜੇ ਤੱਕ ਹੋਵੇਗਾ। ਉਨਾਂ ਦੱਸਿਆ ਕਿ ਧਾਰਮਿਕ/ਪੂਜਾ ਸਥਾਨਾਂ ‘ਤੇ ਇੱਕੋ ਸਮੇਂ 20 ਵਿਅਕਤੀਆਂ ਤੋਂ ਵੱਧ ਦਾ ਇੱਕਠ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਨਾਂ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਵੱਲੋਂ ਸਾਫ਼-ਸਫਾਈ, ਸਮਾਜਿਕ ਦੂਰੀ ਅਤੇ ਸ਼ਰਧਾਲੂਆਂ ਦੇ ਮਾਸਕ ਪਹਿਣਨ ਨੂੰ ਯਕੀਨੀ ਬਣਾਇਆ ਜਾਵੇਗਾ। ਉਨਾਂ ਦੱਸਿਆ ਕਿ ਲੰਗਰ ਅਤੇ ਪ੍ਰਸ਼ਾਦ ਤਿਆਰ ਕਰਨ ਅਤੇ ਵਰਤਾਉਣ ਲਈ ਕੋਵਿਡ-19 ਸਬੰਧੀ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਨਿਰਧਾਰਤ ਸੰਚਾਲਣ ਵਿਧੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ।

              ਉਨਾਂ ਕਿਹਾ ਕਿ ਬੈਕਿੰਟ ਹਾਲਜ਼, ਮੈਰਿਜ ਪੈਲੇਸਿਜ਼, ਹੋਟਲ ਅਤੇ ਖੁਲੇ ਅਸਮਾਨ ਵਿੱਚ ਵਿਆਹ, ਹੋਰ ਸਮਾਜਿਕ ਸਮਾਗਮ ਅਤੇ ਓਪਨ ਏਅਰ ਪਾਰਟੀਆਂ 50 ਵਿਅਕਤੀਆਂ ਦੇ ਇੱਕਠ ਤੱਕ ਹੀ ਆਯੋਜਿਤ ਕੀਤੀਆਂ ਜਾ ਸਕਣਗੀਆਂ । ਇਨਾਂ ਸਮਾਗਮਾਂ ਵਿੱਚ ਮਹਿਮਾਨਾਂ ਦੀ ਗਿਣਤੀ ਕੈਟਰਿੰਗ ਸਟਾਫ਼ ਤੋਂ ਇਲਾਵਾ 50 ਵਿਅਕਤੀਆਂ ਤੋਂ ਵੱਧ ਨਹੀਂ ਹੋਵੇਗੀ। ਉਨਾਂ ਕਿਹਾ ਕਿ ਬੈਕਿੰਟ ਹਾਲ ਦਾ ਏਰੀਆ 50 ਵਿਅਕਤੀਆਂ ਲਈ ਸਮਾਜਿਕ ਦੂਰੀ ਨੂੰ ਬਣਾਏ ਰੱਖਣ ਲਈ ਘੱਟੋ-ਘੱਟ 5000 ਸਕੇਅਰ ਫੁੱਟ ਦਾ ਹੋਣਾ ਚਾਹੀਦਾ ਹੈ ਤਾਂ ਜੋ 50 ਵਿਅਕਤੀਆਂ ਵਿੱਚ 10&10 ਦਾ ਸਮਾਜਿਕ ਫਾਸਲਾ ਯਕੀਨੀ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਬਾਰ ਬੰਦ ਰਹਿਣਗੇ ਅਤੇ ਸ਼ਰਾਬ ਪ੍ਰੋਗਰਾਮ ਵਿੱਚ ਕੇਵਲ ਪੰਜਾਬ ਰਾਜ ਦੀ ਆਬਕਾਰੀ ਨੀਤੀ ਅਨੁਸਾਰ ਹੀ ਸਪਲਾਈ ਕੀਤੀ ਜਾ ਸਕੇਗੀ। ਉਨਾਂ ਕਿਹਾ ਕਿ ਪ੍ਰਬੰਧਕਾਂ ਵੱਲੋਂ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਨਿਰਧਾਰਤ ਸੰਚਾਲਣ ਵਿਧੀ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ।

              ਜ਼ਿਲਾ ਮੈਜਿਸਟ੍ਰੇਟ ਸ਼੍ਰੀ ਬੀ.ਸ੍ਰੀਨਿਵਾਸਨ ਨੇ ਕਿਹਾ ਕਿ ਰੈਸਟੋਰੈਂਟ ਨੂੰ 50 ਫੀਸਦੀ ਬੈਠਣ ਦੀ ਸਮਰੱਥਾ ਜਾਂ 50 ਮਹਿਮਾਨਾਂ ਜਾਂ ਜੋ ਵੀ ਘੱਟ ਹੋਵੇ ਦੇ ਅਧਾਰ ‘ਤੇ ਰਾਤ 9 ਵਜੇ ਤੱਕ ਖੋਲਣ ਦੀ ਇਜਾਜਤ ਦਿੱਤੀ ਜਾਂਦੀ ਹੈ। ਉਨਾਂ ਦੱਸਿਆ ਕਿ ਰੈਸਟੋਰੈਂਟ ਦੇ ਪ੍ਰਬੰਧਕਾਂ ਵੱਲੋਂ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਨਿਰਧਾਰਤ ਸੰਚਾਲਨ ਵਿਧੀ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ।

              ਜ਼ਿਲਾ ਮੈਜਿਸਟੇ੍ਰਟ ਨੇ ਅੱਗੇ ਕਿਹਾ ਕਿ ਰੈਸਟੋਰੈਂਟ ਵਿੱਚ ਹੋਟਲ ਦੇ ਮਹਿਮਾਨਾਂ ਤੋਂ ਇਲਾਵਾ ਹੋਰ ਵਿਅਕਤੀਆਂ ਨੂੰ ਵੀ ਖਾਣਾ-ਖਾਣ ਦੀ ਇਜਾਜਤ ਹੋਵੇਗੀ, ਪਰੰਤੂ ਦੋਵਾਂ ਲਈ ਸਮਾਂ ਰਾਤ 9 ਵਜੇ ਹੀ ਹੋਵੇਗਾ। ਉਨਾਂ ਕਿਹਾ ਕਿ ਮਹਿਮਾਨਾਂ ਨੂੰ ਹੋਟਲਾਂ ਵਿੱਚ ਠਹਿਰਣ ਅਤੇ ਜਾਣ ਦੀ ਆਗਿਆ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਉਨਾਂ ਦੇ ਹਵਾਈ ਜਾਂ ਰੇਲ ਸਫ਼ਰ ਦੇ ਸ਼ਡਿਊਲ ਦੇ ਅਧਾਰ ‘ਤੇ ਹੋਵੇਗੀ। ਉਨਾਂ ਕਿਹਾ ਕਿ ਹੋਟਲ ਵਿੱਚ ਠਹਿਰਣ ਵਾਲੇ ਮਹਿਮਾਨਾਂ ਲਈ ਉਨਾਂ ਪਾਸ ਮੌਜੂਦ ਹਵਾਈ ਜਾਂ ਰੇਲ ਟਿਕਟ ਅਤੇ ਹੋਟਲ ਬੁਕਿੰਗ ਨੂੰ ਕਰਫਿਊ ਸਮੇਂ (ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ) ਦੌਰਾਨ ਇੱਕ ਟਾਇਮ ਪਾਸ ਸਮਝਿਆ ਜਾਵੇਗਾ।

              ਜ਼ਿਲਾ ਮੈਜਿਸਟ੍ਰੇਟ ਸ਼੍ਰੀ ਬੀ.ਸ੍ਰੀਨਿਵਾਸਨ ਨੇ ਕਿਹਾ ਕਿ ਉਪਰੋਕਤ ਹੁਕਮਾਂ ਅਤੇ ਤਾਲਾਬੰਦੀ ਸਬੰਧੀ ਜਾਰੀ ਕੀਤੇ ਗਏ ਮਾਪਦੰਡਾਂ ਦੀ ਪਾਲਣਾ ਨਾ ਕਰਨ ਤੇ ਆਫ਼ਤ ਪ੍ਰਬੰਧਨ ਐਕਟ 2005 ਦੀ ਧਾਰਾ 51 ਤੋਂ 60 ਅਤੇ ਭਾਰਤੀ ਦੰਡਕਾਰੀ ਐਕਟ ਦੀ ਧਾਰਾ 188 ਤਹਿਤ ਸਜ਼ਾ ਯੋਗ ਹੋਵੇਗਾ।

              ਸ਼੍ਰੀ ਬੀ. ਸ਼੍ਰੀਨਿਵਾਸਨ ਵਲੋਂ ਜਾਰੀ ਹੁਕਮਾਂ ਅਨੁਸਾਰ ਸਕੂਲ ਕਾਲਜ, ਸਿੱਖਿਆ ਅਤੇ ਕੋਚਿੰਗ ਸੰਸਥਾਨ ਬੰਦ ਰਹਿਣਗੇ। ਸਿਨੇਮਾ ਹਾਲ, ਜਿਮਨੇਜ਼ੀਅਮ, ਸਵੀਮਿੰਗ ਪੂਲ, ਮੰਨੋਰੰਜਨ ਪਾਰਕ, ਥੀਏਟਰ, ਬਾਰ, ਆਡੀਟੋਰੀਅਮ ਅਤੇ ਅਸੈਮਬਲੀ ਹਾਲ ਬੰਦ ਰਹਿਣਗੇ। ਵਿਆਹ ਮੌਕੇ 50 ਤੋਂ ਵੱਧ ਵਿਅਕਤੀ ਅਤੇ ਅੰਤਿਮ ਸਸਕਾਰ/ਰਸਮਾਂ ਮੌਕੇ 20 ਤੋਂ ਵੱਧ ਵਿਅਕਤੀ ਇੱਕਠੇ ਨਹੀਂ ਹੋ ਸਕਦੇ। ਜਨਤਕ ਥਾਵਾਂ ‘ਤੇ ਥੁੱਕਣ ਦੀ ਮਨਾਹੀ ਹੈ। ਜਨਤਕ ਥਾਵਾਂ ‘ਤੇ ਪਾਨ, ਗੁੱਟਖ਼ਾ ਤੇ ਤੰਬਾਕੂ ਦੀ ਮਨਾਹੀ ਹੈ। ਅੰਤਰਰਾਜ਼ੀ ਆਵਾਜਾਈ ਲਈ ਕੋਵਾ ਐਪ ਤੋਂ ਈ-ਪਾਸ ਜਨਰੇਟ ਕਰਨਾ ਲਾਜ਼ਮੀ ਹੈ। ਜਨਤਕ ਥਾਵਾਂ ਤੇ ਕੰਮ ਦੀਆਂ ਥਾਵਾਂ ‘ਤੇ ਮਾਸਕ ਪਾਉਣਾ ਲਾਜ਼ਮੀ ਹੈ। 

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!