14.8 C
United Kingdom
Saturday, September 5, 2026

More

    ਸਿੱਖਿਆ ਵਿਭਾਗ ਵੱਲੋਂ ਕਰੋਨਾ ਤੋਂ ਬਚਾਓ ਲਈ ਦਰਾਂ ਤੱਕ ਪਹੁੰਚ

    ਅਸ਼ੋਕ ਵਰਮਾ
    ਬਠਿੰਡਾ, 2 ਜੁਲਾਈ : ਸੂਬਾ ਸਰਕਾਰ ਵਲੋਂ ਕੋਵਿਡ-19 ਦੇ ਮੱਦੇਨਜ਼ਰ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਸਿੱਖਿਆ ਵਿਭਾਗ ਵਲੋਂ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਅਧੀਨ ਸਰਕਾਰੀ ਸਕੂਲਾਂ ਦੇ ਟੀਚਿੰਗ, ਨਾਨ ਟੀਚਿੰਗ ਅਤੇ ਸਕੂਲ ਮੁਖੀਆਂ ਵਲੋਂ ਵਿਸ਼ਵ ਭਰ ਵਿਚ ਫੈਲ ਚੁੱਕੀ ਕਰੋਨਾ ਮਹਾਂਮਾਰੀ ਤੋਂ ਬਚਾਓ ਲਈ ਆਮ ਲੋਕਾਂ ਦੇ ਦਰਾਂ ਤੱਕ ਪਹੁੰਚ ਕਰਕੇ ਇਸ ਵਾਇਰਸ ਤੋਂ ਬਚਾਓ ਲਈ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਦੀ ਯੋਗ ਅਗਵਾਈ ਹੇਠ ਇਕੋ ਦਿਨ ਵਿਚ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਜ਼ਿਲੇ ਦੇ 274 ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ਦੇ ਸਟਾਫ਼ ਵਲੋਂ ਹਰ ਘਰ ਤੱਕ ਪਹੁੰਚ ਕਰਕੇ ਲੋਕਾਂ ਨੂੰ ਇਸ ਵਾਇਰਸ ਤੋਂ ਬਚਾਅ ਲਈ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!