ਮਹਿਲ ਕਲਾਂ 3 ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)
ਕਰੋਨਾ ਦੀ ਵੱਧ ਰਹੀ ਮਹਾਂਮਰੀ ਨੂੰ ਚਲਦੇ ਹੋਏ ਪਿੰਡ ਵਜੀਦਕੇ ਖੁਰਦ ਵਿਖੇ ਮਿਸਲ ਫਹਿਤ ਤਹਿਤ ਅੰਤਰਗਿਤ ਕੋਵਿਡ 19 ਅਤੇ ਡੇਂਗੂ ਮਲੇਰੀਆ ਸਬੰਧੀ ਡੋਰ ਟੂ ਡੋਰ ਮਿਸ਼ਨ ਫਤਿਹ ਦਾ ਸੁਨੇਹਾ ਪਹੁੰਚਾਉਂਦਿਆਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ।ਇਹ ਜਾਣਕਾਰੀ ਸਿਹਤ ਕਰਮਚਾਰੀ ਗੁਰਮੇਲ ਸਿੰਘ ਕਲਾਲਾ ਅਤੇ ਰਮਨਦੀਪ ਸਿੰਘ ਗੁਰਮਾ ਨੇ ਦੱਸਿਆ ਕਿ ਲੋਕਾਂ ਨੂੰ ਘਰ ਘਰ ਜਾ ਕੇ ਇਸ ਬਿਮਾਰੀ ਸਬੰਧੀ ਲੋਕਾਂ ਨੂੰ ਇਸ ਜਾਗਰੂਕਤਾ ਮੁਹਿੰਮ ਦੌਰਾਨ ਲੋਕਾਂ ਨੂੰ ਵਾਰ ਵਾਰ ਸਾਬਣ ਨਾਲ ਹੱਥ ਧੋਣ, ਮਾਸਕ ਪਹਿਨਣਾਂ, ਦੋ ਗਜ਼ ਦੀ ਦੂਰੀ ਰੱਖਣਾਂ ਆਦਿ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ, ਇਸ ਮੌਕੇ ਗੁਰਮੇਲ ਸਿੰਘ ਕਲਾਲਾ ਨੇ
ਦੱਸਿਆ ਕਿ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਅਤੇ ਹਰ ਤਰਾਂ ਦੇ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਨੂੰ ਡੋਰ ਟੂ ਡੋਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਗੁਰੂ ਘਰਾਂ ਦੇ ਸਪੀਕਰਾਂ ਰਾਹੀਂ ਮੁਨਿਆਦੀ ਕਰਵਾ ਕੇ, ਪੈਂਫਲੈਟ ਆਦਿ ਲਗਵਾ ਕੇ ਵੀ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਸਬੰਧੀ ਜਰੂਰੀ ਹਦਾਇਤਾਂ ਦੀ ਪਾਲਣਾਂ ਕਰਨ ਹਿਤ ਜਾਗਰੂਕ ਕੀਤਾ ਜਾ ਰਿਹਾ ਹੈ,ਰਮਨਦੀਪ ਸਿੰਘ ਨੇ ਡੇਂਗੂ ਬੁਖਾਰ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ।ਇਸ ਮੌਕੇ ਆਸਾ ਵਰਕਰ ਕੁਲਦੀਪ ਕੋਰ, ਮਨਜੀਤ ਕੌਰ, ਜਸਵੀਰ ਕੌਰ ਆਦਿ ਹਾਜ਼ਰ ਸਨ