ਮੋਗਾ ( ਮਿੰਟੂ ਖੁਰਮੀ)

ਹੁਣ ਪੰਜਾਬ ਵਿੱਚ ਵੀ ਕੋਰੋਨਾ ਵਾਇਰਸ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਪਿਛਲੇ ਦੋ ਕੁ ਦਿਨਾਂ ਤੋਂ ਪੰਜਾਬ ਵਿੱਚ ਕਰੋਨਾ ਦੇ ਸ਼ਿਕਾਰ ਮਰੀਜ਼ਾਂ ਦੀ ਗਿਣਤੀ ਦੇ ਮਾਮਲੇ ਦਿਨ-ਬ-ਦਿਨ ਵਧਦੇ ਜਾ ਰਹੇ ਹਨ। ਖ਼ਬਰ ਆ ਰਹੀ ਹੈ ਮੋਗਾ ਜ਼ਿਲ੍ਹਾ ਦੀ ਤਹਿਸੀਲ ਬਾਘਾਪੁਰਾਣਾ ਦੇ ਪਿੰਡ ਚੀਂਦਾ ਦੀ ਜਿੱਥੇ ਇੱਕ ਮਾਮਲਾ ਸਾਹਮਣੇ ਆਇਆ ਹੈ, ਚੀਦਾ ਪਿੰਡ ਦੇ ਇਕ 22 ਸਾਲਾ ਵਿਅਕਤੀ ਦਾ ਕੋਰੋਨਾ ਟੈਸਟ ਪਾਜੇਟਿਵ ਆਇਆ ਹੈ। ਇਸ ਦੀ ਪੁਸ਼ਟੀ ਪੁਲਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਕੀਤੀ ਹੈ।
ਮਾਮਲਾ ਇਸ ਤਰ੍ਹਾਂ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਮਸਜਿਦ ‘ਚ ਮੁਸਲਿਮ ਭਾਈਚਾਰੇ ਦੇ 13 ਲੋਕ ਇਕੱਠੇ ਰਹਿ ਰਹੇ ਸਨ। ਆਸ ਪਾਸ ਦੇ ਲੋਕਾਂ ਦੀ ਸ਼ਿਕਾਇਤ ‘ਤੇ ਇਨ੍ਹਾਂ 13 ਲੋਕਾਂ ਨੂੰ ਸਿਵਲ ਹਸਪਤਾਲ ਦੇ ਆਈਸੋਲੇਸ਼ਨ ‘ਚ ਦਾਖਲ ਕਰਵਾਇਆ ਗਿਆ ਹੈ ਅਤੇ 13 ‘ਚੋਂ 8 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 4 ਲੋਕਾਂ ਦੀ ਰਿਪੋਰਟ ਆਉਣੀ ਬਾਕੀ ਹੈ। ਇੱਕ ਵਿਅਕਤੀ ਪਾਸਟੇਵ ਆਇਆ ਹੈ।