ਭੁਪਿੰਦਰਜੀਤ ਮੌਲਵੀਵਾਲਾ
ਪਾਤੜਾਂ 5 ਜੁਲਾਈ
ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਸਾਬਕਾ ਅਕਾਲੀ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਨਿੱਜੀ ਸਹਾਇਕ ਅਤੇ ਯੂਥ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਗੁਰਸੇਵਕ ਸਿੰਘ ਧੂਹੜ ਜਿੰਨਾ ਕੁਝ ਦਿਨ ਪਹਿਲਾਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ ਦੀ ਪਤਨੀ ਨੇ ਅੱਜ ਸਵੇਰੇ ਤੜਕਸਾਰ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮ ਹੱਤਿਆ ਕਰ ਲਈ ਹੈ । ਘਟਨਾ ਦਾ ਪਤਾ ਲੱਗਦੇ ਹੀ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਪਾਤੜਾਂ ਲਿਜਾਇਆ ਗਿਆ ਜਿੱਥੋਂ ਡਾਕਟਰਾਂ ਨੇ ਉਸਦੀ ਗੰਭੀਰ ਹਾਲਤ ਨੂੰ ਦੇਖਦਿਆਂ ਹੋਇਆ ਸਮਾਣਾ ਰੈਫ਼ਰ ਕਰ ਕਰ ਦਿੱਤਾ ਜਿੱਥੇ ਲੈ ਕੇ ਜਾਂਦਿਆਂ ਰਸਤੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ । ਮ੍ਰਿਤਕ ਜਸਦੀਪ ਕੌਰ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਵਿਖੇ ਰੱਖਿਆ ਗਿਆ ਹੈ ।
ਜਾਣਕਾਰੀ ਅਨੁਸਾਰ ਮਰਹੂਮ ਅਕਾਲੀ ਆਗੂ ਗੁਰਸੇਵਕ ਸਿੰਘ ਧੂਹੜ ਦੀ ਪਤਨੀ ਜਸਦੀਪ ਕੌਰ ਨੇ ਅੱਜ ਸਵੇਰੇ ਛੇ ਵਜੇ ਦੇ ਕਰੀਬ ਆਪਣੇ ਹੀ ਘਰ ਦੇ ਕਮਰੇ ਵਿੱਚ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ । ਦੋਵਾਂ ਪਤੀ ਪਤਨੀ ਵੱਲੋਂ ਕੁਝ ਹੀ ਦਿਨਾਂ ਵਿੱਚ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਇਲਾਕੇ ਵਿੱਚ ਫੈਲਦਿਆਂ ਹੀ ਸੋਗ ਦੀ ਲਹਿਰ ਦੌੜ ਗਈ। ਪੁਲਿਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ । ਮ੍ਰਿਤਕ ਆਪਣੇ ਪਿੱਛੇ ਇੱਕ ਲੜਕਾ ਤੇ ਲੜਕੀ ਛੱਡ ਗਏ ਹਨ ।
ਫੋਟੋ : ਮ੍ਰਿਤਕ ਜਸਦੀਪ ਕੌਰ ਦੀ ਫਾਈਲ ਤਸਵੀਰ ।