3.5 C
United Kingdom
Sunday, March 8, 2026

More

    ਮਾਨਸਾ ਪੁਲਿਸ ਵੱਲੋਂ ਨਸ਼ਾ ਤਸਕਰੀ ਮਾਮਲੇ ’ਚ 6 ਗਿ੍ਰਫਤਾਰ

    ਅਸ਼ੋਕ ਵਰਮਾ,
     ਮਾਨਸਾ,4ਜੁਲਾਈ। ਮਾਨਸਾ ਪੁਲਿਸ ਨੇ ਨਸਿਆ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ 6 ਵਿਅਕਤੀਆਂ ਨੂੰ ਗਿ੍ਰਫਤਾਰ ਕਰਕੇ ਉਨਾਂ ਵਿਰੁੱਧ 7 ਮੁਕੱਦਮੇ ਦਰਜ ਕੀਤੇ ਹਨ। ਗਿ੍ਰਫਤਾਰ ਕੀਤੇ ਵਿਅਕਤੀਆ ਪਾਸੋਂ 214 ਬੋਤਲਾਂ ਸਰਾਬ ਅਤੇ 115 ਲੀਟਰ ਲਾਹਣ ਦੀ ਬਰਾਮਦਗੀ ਕੀਤੀ ਗਈ ਹੈ। ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਆਬਕਾਰੀ ਸਟਾਫ ਮਾਨਸਾ ਨੇ ਮੁਖਬਰੀ ਦੇ ਆਧਾਰ ਤੇ ਹਰਬੰਸ ਸਿੰਘ ਉਰਫ ਗੋਲੂ ਪੁੱਤਰ ਜੰਗੀਰ ਸਿੰਘ ਵਾਸੀ ਦੂਲੋਵਾਲ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰਾਇਆ। ਪੁਲਿਸ ਪਾਰਟੀ ਨੇ ਮੁਲਜਮ ਨੂੰ ਕਾਬੂ ਕਰਕੇ ਉਸ ਪਾਸੋਂ 60 ਲੀਟਰ ਲਾਹਣ ਬਰਾਮਦ ਕੀਤਾ ਹੈ। ਆਬਕਾਰੀ ਸਟਾਫ ਨੇ ਮੁਖਬਰੀ ਦੇ ਆਧਾਰ ਤੇ ਦਲੀਪ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਦੂਲੋਵਾਲ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰਕੇ 40 ਲੀਟਰ ਲਾਹਣ ਬਰਾਮਦ ਕੀਤਾ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਕੁਲਵੰਤ ਸਿੰਘ ਪੁੱਤਰ ਬੱਗਾ ਸਿੰਘ ਵਾਸੀ ਭੈਣੀਬਾਘਾ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰਕੇ 15 ਲੀਟਰ ਲਾਹਣ ਬਰਾਮਦ ਕੀਤਾ, ਪਰ ਗਿ੍ਰਫਤਾਰੀ ਬਾਕੀ ਹੈ।
               ਇਸੇ ਤਰਾ ਆਬਕਾਰੀ ਸਟਾਫ ਮਾਨਸਾ ਨੇ ਹੀ ਸੋਹਣ ਲਾਲ ਪੁੱਤਰ ਤਰਸੇਮ ਚੰਦ ਵਾਸੀ ਨੰਗਲ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 116 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕਰਕੇ ਮੁਕੱਦਮਾ ਦਰਜ ਕੀਤਾ ਹੈ। ਸੀ.ਆਈ.ਏ. ਸਟਾਫ ਮਾਨਸਾ ਨੇ ਬਹਾਦਰ ਸਿੰਘ ਉਰਫ ਮਾਟਾ ਪੁੱਤਰ ਰਾਮ ਸਿੰਘ ਵਾਸੀ ਹੋਡਲਾਂ ਕਲਾਂ ਨੂੰ 50 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਸਣੇ ਕਾਬੂ ਕਰਕੇ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਨੇ ਬਲਵੀਰ ਸਿਘ ਉਰਫ ਬੀਰਾ ਪੁੱਤਰ ਮੇਜਰ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 36 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ ਸਾਹੀ (ਹਰਿਆਣਾ) ਬਰਾਮਦ ਕੀਤੀ ਹੈ। ਆਬਕਾਰੀ ਸਟਾਫ ਮਾਨਸਾ ਨੇ ਗੋਲਡੀ ਪੁੱਤਰ ਜਰਨੈਲ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 12 ਬੋਤਲਾਂ ਸਰਾਬ ਠੇਕਾ ਅੰਗਰੇਜੀ ਮਾਰਕਾ ਰੋਇਲ ਸਟੈਗ (ਪੰਜਾਬ) ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸਿਆ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!