4 C
United Kingdom
Friday, March 6, 2026

More

    ਮਹਿੰਗਾਈ ਨੇ ਲੋਕਾਂ ਦਾ ਜਿਉਣਾ ਦੁੱਭਰ ਕੀਤਾ:- ਸੋਹਲ

    ਮੋਗਾ ( ਮਿੰਟੂ ਖੁਰਮੀ )

    ਪੰਜਾਬ ਇਸਤਰੀ ਸਭਾ ਮੋਗਾ ਦੇ ਬਲਾਕ ਇੱਕ ਦੀ ਵਿਸ਼ੇਸ਼ ਮੀਟਿੰਗ ਮਨਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿੱਚ ਸੂਬਾ ਮੀਤ ਸਕੱਤਰ ਨਰਿੰਦਰ ਕੌਰ ਸੋਹਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਦੌਰਾਨ ਉਹਨਾਂ ਕਿਹਾ ਕਿ “ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰਕੇ ਕੇਂਦਰ ਸਰਕਾਰ ਨੇ ਲੋਕਾਂ ਦਾ ਜੀਣਾ ਦੁੱਭਰ ਕਰ ਦਿੱਤਾ ਹੈ। ਇੱਕ ਪਾਸੇ ਕੋਰੋਨਾ ਵਰਗੀ ਮਹਾਂਮਾਰੀ ਨੇ ਸਾਰੇ ਕੰਮ ਧੰਦੇ ਬੰਦ ਕਰਵਾ ਦਿੱਤੇ ਹਨ ਅਤੇ ਦੁਜੇ ਪਾਸੇ ਮਹਿੰਗਾਈ ਨੇ ਲੋਕਾਂ ਨੂੰ ਬੇਹਾਲ ਕਰ ਦਿੱਤਾ ਹੈ। ਅੰਤਰਰਾਸ਼ਟਰੀ ਪੱਧਰ ‘ਤੇ ਤੇਲ ਦੀਆਂ ਕੀਮਤਾਂ ਘੱਟ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅਥਾਹ ਵਾਧਾ ਕਰ ਦਿੱਤਾ ਹੈ। ਪੰਜਾਬ ਸਰਕਾਰ ਵੀ ਤੇਲ ‘ਤੇ ਵੈਟ ਵਧਾ ਕੇ ਲੋਕਾਂ ਦੀ ਲੁੱਟ ਕਰ ਰਹੀ ਹੈ। ਅੱਜ ਜਦੋਂ ਸਭ ਕੰਮ ਬੰਦ ਹੋਣ ਕਾਰਨ ਲੋਕਾਂ ਦੀਆਂ ਜੇਬਾਂ ਖਾਲੀ ਹਨ ਤਾਂ ਗਰੀਬ ਮਜ਼ਦੂਰਾਂ ਨੂੰ ਦੋ ਸਮੇਂ ਦੀ ਰੋਟੀ ਖਾਣੀ ਵੀ ਬਹੁਤ ਔਖੀ ਹੋ ਗਈ ਹੈ। ਉਧਰੋਂ ਮਹਿੰਗਾਈ ਛਾਲਾਂ ਮਾਰਕੇ ਵੱਧਦੀ ਜਾ ਰਹੀ ਹੈ। ਹਾਲਾਤਾਂ ਦੇ ਸਤਾਏ ਲੋਕ ਖੁਦਕੁਸ਼ੀਆਂ ਵੱਲ ਵਧ ਰਹੇ ਹਨ। ਇਹਨਾਂ ਹਾਲਾਤਾਂ ਵਿੱਚ ਸਭ ਤੋਂ ਵੱਧ ਔਰਤਾਂ ਪੀੜਤ ਹਨ। ਮਹਿੰਗਾਈ ਦੀ ਵੱਧ ਮਾਰ ਇਹਨਾਂ ਨੂੰ ਹੀ ਪੈਂਦੀ ਹੈ ਕਿਉਂਕਿ ਘਰ ਚਲਾਉਣਾ ਔਖਾ ਹੋ ਜਾਂਦਾ। ਪਰ ਸਰਕਾਰਾਂ ਨੂੰ ਇਹਨਾਂ ਗੱਲਾਂ ਨਾਲ ਕੋਈ ਫ਼ਰਕ ਨਹੀਂ ਪੈਂਦਾ। ਅਸੀਂ ਪੰਜਾਬ ਇਸਤਰੀ ਸਭਾ ਵੱਲੋਂ ਮੰਗ ਕਰਦੇ ਹਾਂ ਕਿ ਤੇਲ ਦੀਆਂ ਵਧੀਆ ਕੀਮਤਾਂ ਤਰੁੰਤ ਘੱਟ ਕੀਤੀਆਂ ਜਾਣ ਅਤੇ ਲੋਕਾਂ ਲੲੀ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ।” ਇਸ ਮੌਕੇ ਉਨ੍ਹਾਂ ਨਾਲ ਪਰਮਜੀਤ, ਹਰਪਾਲ, ਸੁਖਜੀਤ, ਸੁਸ਼ਮਾ, ਜਸਪਾਲ, ਪ੍ਰੀਤਮ ਕੌਰ ਆਦਿ ਵੀ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!