ਮਹਿਲ ਕਲਾਂ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਅੰਦਰ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਅੱਜ 7 ਜੁਲਾਈ ਦੇ ਓੁਲ਼ੀਕੇ ਗਏ ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ ਮਹਿਲ ਕਲਾਂ ਨਾਲ ਸਬੰਧਤ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਵਰਕਰਾਂ ਤੇ ਆਗੂਆਂ ਵੱਲੋਂ ਹਲਕਾ ਇੰਚਾਰਜ ਸੰਤ ਬਲਵੀਰ ਸਿੰਘ ਘੁੰਨਸ ਦੀ ਅਗਵਾਈ ਹੇਠ ਸਥਾਨਕ ਕਸਬੇ ਦੇ ਬੱਸ ਸਟੈਂਡ ਉਪਰ ਰੋਸ ਮੁਜ਼ਾਹਰਾ ਕੀਤਾ ਜਾਵੇਗਾ ਇਸ ਰੋਸ ਮੁਜ਼ਾਹਰੇ ਸਬੰਧੀ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਮੀਟਿੰਗਾਂ ਕਰਕੇ ਸਾਰੀਆਂ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਕਰ ਲਈਆਂ ਗਈਆਂ। ਇਹ ਜਾਣਕਾਰੀ ਅੱਜ ਸ੍ਰੋਮਣੀ ਅਕਾਲੀ ਦਲ ਬ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇੰਚਾਰਜ ਤੇ ਐੱਸਜੀਪੀਸੀ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਘੁੰਨਸ ਨੇ ਪਿੰਡ ਬੀਹਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ । ਉਨ੍ਹਾਂ ਕਿਹਾ ਕਿ ਕਾਂਗਰਸ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਰੋਸ ਮੁਜ਼ਾਹਰਿਆਂ ਨੂੰ ਲੈ ਕੇ ਪਾਰਟੀ ਵਰਕਰਾਂ ਤੇ ਆਗੂਆਂ ਵਿਚ ਭਾਰੀ ਸਾਹ ਪਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਨੀਲੇ ਕਾਰਡਾਂ ਦਾ ਕੱਟੇ ਜਾਣਾਂ ਸਰਕਾਰ ਵੱਲੋਂ ਗਰੀਬਾ ਨੂੰ ਦਿੱਤੇ ਜਾ ਰਹੇ ਰਾਸ਼ਨ ਵਿੱਚ ਕਾਣੀਵੰਡ ਵਿਤਕਰਾ, ਤੇਲ ਦੀਆਂ ਵਧੀਆ ਕੀਮਤਾਂ ਖਿਲਾਫ ਅਵਾਜ਼ ਉਠਾਈ ਜਾਵੇਗੀ ਤਾਂ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਬਾਰੇ ਜਾਗਰੂਤ ਕਰਕੇ ਉਨ੍ਹਾਂ ਖਿਲਾਫ਼ ਲੜਾਈ ਲੜੀ ਜਾਵੇ। ਓੁਨਾ ਸਮੂਹ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਰੋਸ ਮੁਜ਼ਾਹਰੇ ਵਿੱਚ ਵੱਧ ਚੜ੍ਹ ਕੇ ਕੇ ਭਾਗ ਲੈਣ ਦੀ ਅਪੀਲ ਕੀਤੀ ਇਸ ਮੌਕੇ ਯੂਥ ਆਗੂ ਸਰਪੰਚ ਅਮਨਦੀਪ ਸਿੰਘ ਕਾਂਝਲਾ ਗੁਰਸੇਵਕ ਸਿੰਘ ਗਾਗੇਵਾਲ ਜਥੇਦਾਰ ਬਚਿੱਤਰ ਸਿੰਘ ਰਾਏਸਰ ਦਵਿੰਦਰ ਸਿੰਘ ਬੀਹਲਾ ਬਲਵੰਤ ਸਿੰਘ ਢਿੱਲੋਂ ਛੀਨੀਵਾਲ ਸਾਬਕਾ ਸਰਪੰਚ ਨਿਸ਼ਾਨ ਸਿੰਘ ਗਹਿਲ ਗੁਰਜੰਟ ਸਿੰਘ ਗਹਿਲ ਤੇਜਿੰਦਰ ਦੇਵ ਸਿੰਘ ਮਿੰਟੂ ਨੰਬਰਦਾਰ ਜਗਜੀਤ ਸਿੰਘ ਗਹਿਲ ਤਰਨਜੀਤ ਸਿੰਘ ਦੁੱਗਲ ਇਸਤਰੀ ਅਕਾਲੀ ਆਗੂ ਜਸਵਿੰਦਰ ਕੌਰ ਠੁੱਲੇਵਾਲ ਬੇਅੰਤ ਕੌਰ ਖਹਿਰਾ ਆਦਮੀ ਹਾਜ਼ਰ ਸਨ।