ਮਹਿਲ ਕਲਾਂ 6 ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)
ਮਹਿਲ ਕਲਾਂ ਥਾਣਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਸਹਿਜੜਾ ਵਿਖੇ ਇੱਕ ਮਜ਼ਦੂਰ ਪਰਿਵਾਰ ਨਾਲ ਸਬੰਧਤ ਔਰਤ ਵੱਲੋਂ ਮਾਨਸਿਕ ਪ੍ਰੇਸ਼ਾਨੀ ਤੇ ਚੱਲਦਿਆਂ ਅੱਗ ਲਗਾ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਇਸ ਮੌਕੇ ਥਾਣਾ ਮਹਿਲ ਕਲਾਂ ਦੀ ਮੁਖੀ ਜਸਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰ ਸਿੰਘ ਵਾਸੀ ਸਹਿਜੜਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਮੇਰੀ ਪਤਨੀ ਬਲਬੀਰ ਕੌਰ 70.71 ਸਾਲ ਵਾਸੀ ਸਹਿਜੜਾ ਜੋ ਕੇ ਪਿਛਲੇ ਸਮੇਂ ਤੋਂ ਟੀ ਬੀ ਅਤੇ ਸਾਹ ਦੀ ਬਿਮਾਰੀ ਨਾਲ ਪੀੜਤ ਚੱਲੀ ਆ ਰਹੀ ਸੀ ਉਸ ਦਾ ਦਵਾਈ ਨਾਲ ਇਲਾਜ ਵੀ ਕਰਵਾਇਆ ਜਾ ਰਿਹਾ ਸੀ ਉਨ੍ਹਾਂ ਕਿਹਾ ਕਿ ਬਲਵੀਰ ਕੌਰ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਅੱਜ ਦੁਪਹਿਰ ਸਮੇਂ ਆਪਣੇ ਬਾਹਰਲੇ ਘਰ ਆ ਕੇ ਅੱਗ ਲਗਾ ਕੇ ਖ਼ੁਦਕੁਸ਼ੀ ਕਰ ਲਈ ਹੈ ਉਨ੍ਹਾਂ ਕਿਹਾ ਕਿ ਮਿ੍ਤਕ ਬਲਵੀਰ ਕੌਰ ਦੇ ਪਤੀ ਅਮਰ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਥਾਣਾ ਮਹਿਲ ਕਲਾਂ ਦੀ ਪੁਲਿਸ ਵੱਲੋਂ 174 ਦੀ ਕਾਰਵਾਈ ਅਮਲ ਵਿੱਚ ਲਿਆ ਕੇ ਅਗਲੀ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ