ਮਹਿਲ ਕਲਾਂ 6 ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਬਰਨਾਲਾ ਇਕਾਈ ਵੱਲੋਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਲਿਆਂਦੇ ਜਾ ਰਹੇ ਆਰਡੀਨੈਂਸਾਂ ਦੀ ਅਕਾਲੀ ਦਲ ਵੱਲੋਂ ਕੇਦਰ ਦੀ ਹਮਾਇਤ ਕੀਤੇ ਜਾਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅੱਜ ਜ਼ਿਲ੍ਹਾ ਬਰਨਾਲਾ ਅੰਦਰ ਪੁੱਜਣ ਤੇ ਜਥੇਬੰਦੀ ਦੇ ਕਿਸਾਨ ਆਗੂਆਂ ਤੇ ਵਰਕਰਾਂ ਵੱਲੋਂ ਬਾਦਲ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਕੇ ਸਥਿਤੀ ਸਪੱਸ਼ਟ ਕਰਨ ਕਿ ਉਹ ਪੰਜਾਬ ਦੇ ਕਿਸਾਨਾਂ ਨਾਲ ਖੜ੍ਹੇ ਹਨ ਜਾਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਲਿਆਂਦੇ ਆਰਡੀਨੈਂਸਾਂ ਦੇ ਹੱਕ ਵਿੱਚ ਖੜ੍ਹੇ ਹਨ ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਸੀਨੀਅਰ ਮੀਤ ਪ੍ਰਧਾਨ ਹਾਕਮ ਸਿੰਘ ਧਾਲੀਵਾਲ ਮੀਤ ਪ੍ਰਧਾਨ ਜਗਤਾਰ ਸਿੰਘ ਛੀਨੀਵਾਲ ਬਲਾਕ ਮੀਤ ਪ੍ਰਧਾਨ ਹਰਦੇਵ ਸਿੰਘ ਕਾਕਾ ਸੀਨੀਅਰ ਆਗੂ ਸਾਧੂ ਸਿੰਘ ਛੀਨੀਵਾਲ ਜਸਮੇਲ ਸਿੰਘ ਚੰਨਣਵਾਲ ਨੇ ਕਿਹਾ ਕਿ ਇੱਕ ਪਾਸੇ ਤਾਂ ਕੇਂਦਰ ਦੀ ਮੋਦੀ ਸਰਕਾਰ ਵਿੱਚ ਕਾਲੀਆਂ ਵੱਲੋਂ ਭਾਈਵਾਲ ਹੁੰਦਾ ਹੋਇਆ ਕੇਂਦਰ ਵੱਲੋਂ ਕਿਸਾਨ ਵਿਰੋਧੀ ਲਿਆਂਦੇ ਜਾ ਰਹੇ ਆਰਡੀਨੈਂਸਾਂ ਦੀ ਹਮਾਇਤ ਕੀਤੀ ਜਾ ਰਹੀ ਹੈ ਪਰ ਦੂਜੇ ਪਾਸੇ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਲਈ ਕੁਰਬਾਨੀਆਂ ਦੇਣ ਦੇ ਬਿਆਨ ਦੇ ਕੇ ਅਕਾਲੀਆਂ ਵੱਲੋਂ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰਵੱਲੋਂ ਕਿਸਾਨ ਵਿਰੋਧੀ ਲਿਆਂਦੇ ਜਾ ਰਹੇ ਆਰਡੀਨੈਂਸਾਂ ਨਾਲ ਐਮਐਸਪੀ ਖਤਮ ਤੇ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਣਸਾਂ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਦੇ ਅਧਿਕਾਰ ਦੇ ਕੇ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰ ਲੋਕਾਂ ਪੱਖੀ ਕਾਨੂੰਨ ਬਣਾ ਕੇ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਸਰਮਾਏਦਾਰ ਲੋਕਾਂ ਨੂੰ ਕਬਜ਼ੇ ਕਰਨੀਆਂ ਖੁੱਲ੍ਹਾਂ ਦਿੱਤੀਆਂ ਜਾਣ ਦੀਆਂ ਵਿਉਂਤਬੰਦੀਆਂ ਘੜੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਖੇਤੀਬਾੜੀ ਸੈਕਟਰ ਤਬਾਹ ਹੋਣ ਨਾਲ ਕਿਸਾਨਾਂ ਪੂਰੀ ਤਰ੍ਹਾਂ ਖ਼ਤਮ ਹੋ ਜਾਣਗੇ ਕਿਉਂਕਿ ਜੇਕਰ ਐਮਐਸਪੀ ਮੰਡੀ ਬੋਰਡ ਨਾ ਰਿਹਾ ਤਾਂ ਖੇਤੀਬਾੜੀ ਦੇ ਧੰਦੇ ਤਬਾਹ ਹੋਣ ਨਾਲ ਆਰਥਕ ਪੱਖੋਂ ਕਮਜ਼ੋਰ ਹੋ ਚੁੱਕੇ ਕਿਸਾਨ ਹੋਰ ਖ਼ੁਦਕੁਸ਼ੀ ਕਰਨ ਲਈ ਮਜ਼ਬੂਰ ਹੋਣਗੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਤਾਂ ਪਹਿਲਾਂ ਹੀ ਜਿਣਸਾਂ ਦੇ ਲਾਹੇਵੰਦ ਭਾਅ ਨਾ ਮਿਲਣ ਕਰਕੇ ਉਨ੍ਹਾਂ ਦਾ ਖੇਤੀਬਾੜੀ ਦਾ ਧੰਦਾ ਲਗਾਤਾਰ ਤਬਾਹੀ ਵੱਲ ਜਾ ਰਿਹਾ ਹੈ ਪਰ ਆਰਥਕ ਪੱਖੋਂ ਕਮਜ਼ੋਰ ਹੋ ਚੁੱਕੇ ਕਿਸਾਨ ਪਹਿਲਾਂ ਹੀ ਖੁਦਕੁਸ਼ੀਆਂ ਦੇ ਰਾਹ ਪੈ ਚੁੱਕੇ ਹਨ ਪਰ ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਤਿੰਨਾਂ ਆਰਡੀਨੈਂਸਾਂ ਲਿਆਂਦਿਆ ਦੀ ਅਕਾਲੀ ਦਲ ਵੱਲੋਂ ਹਮਾਇਤ ਕਰਕੇ ਸਿੱਧੇ ਤੌਰ ਤੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਉਕਤ ਆਗੂਆਂ ਨੇ ਕਾਲੀਆਂ ਨੂੰ ਸਪੱਸ਼ਟ ਕੀਤਾ ਕਿ ਉਹ ਦੱਸਣ ਕਿ ਉਹ ਪੰਜਾਬ ਦੇ ਕਿਸਾਨਾਂ ਨਾਲ ਖੜ੍ਹੇ ਹਨ ਜਾਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਹੱਕ ਵਿੱਚ ਖੜ੍ਹੇ ਹਨ ਇਸ ਮੌਕੇ ਸੁਖਚੈਨ ਸਿੰਘ ਗਹਿਲ, ਗੁਰਨਾਮ ਸਿੰਘ, ਕਰਮ ਸਿੰਘ, ਹਾਕਮ ਸਿੰਘ, ਰੂਪ ਸਿੰਘ ਤੇ ਲਾਲ ਸਿੰਘ ਚੰਨਣਵਾਲ, ਕੁੰਡਾ ਸਿੰਘ, ਦੇਵ ਸਿੰਘ ਆਦਿ ਵੀ ਹਾਜ਼ਰ ਸਨ।