5.4 C
United Kingdom
Friday, March 6, 2026

More

    ਨਸ਼ਿਆਂ ਖਿਲਾਫ ਮੁਹਿੰਮ ਤਹਿਤ 8 ਵਿਅਕਤੀ ਗਿ੍ਰਫਤਾਰ

    ਅਸ਼ੋਕ ਵਰਮਾ,
    ਮਾਨਸਾ, 6 ਜੁਲਾਈ: ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ‘ਤੋਂ 8 ਵਿਅਕਤੀਆਂ ਨੂੰ ਗਿ੍ਰਫਤਾਰ ਕਰਕੇ ਉਨਾਂ ਵਿਰੁੱਧ 6 ਮੁਕੱਦਮੇ ਦਰਜ ਕੀਤੇ ਹਨ। ਗਿ੍ਰਫ਼ਤਾਰ ਕੀਤੇ ਵਿਅਕਤੀਆਂ ਪਾਸੋਂ 115 ਲੀਟਰ ਲਾਹਣ, 1 ਚਾਲੂ ਭੱਠੀ ਅਤੇ 92 ਬੋਤਲਾਂ ਸ਼ਰਾਬ ਸਮੇਤ 2 ਮੋਟਰਸਾਈਕਲ ਬਰਾਮਦ ਕੀਤੇ ਹਨ। ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਬੋਹਾ ਪੁਲਿਸ ਪਾਰਟੀ ਮੁਖਬਰੀ ਦੇ ਆਧਾਰ ‘ਤੇ ਕਾਲਾ ਸਿੰਘ ਪੁੱਤਰ ਜੀਤ ਸਿੰਘ ਵਾਸੀ ਲੱਖੀਵਾਲ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਅਤੇ ਮੁਲਜਮ ਕਾਬੂ ਕਰਕੇ ਉਸ ਪਾਸੋਂ 100 ਲੀਟਰ ਲਾਹਣ ਬਰਾਮਦ ਕੀਤੀ ਹੈ।ਉਨਾਂ ਦੱਸਿਆ ਕਿ ਥਾਣਾ ਝੁਨੀਰ ਪੁਲਿਸ ਨੇ ਮੁਖਬਰੀ ਦੇ ਆਧਾਰ ‘ਤੇ ਗੁਰਲਾਲ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਦਾਨੇਵਾਲਾ ਵਿਰੁੱਧ ਥਾਣਾ ਝੁਨੀਰ ਵਿਖੇ ਮੁਕੱਦਮਾ ਦਰਜ਼ ਕਰਾਇਆ ਅਤੇ ਰੇਡ ਕਰਕੇ ਉਸ ਨੂੰ ਸ਼ਰਾਬ ਨਜਾਇਜ ਕਸੀਦ ਕਰਦਿਆਂ ਮੌਕੇ ‘ਤੇ ਕਾਬੂ ਕਰਕੇ 1 ਚਾਲੂ ਭੱਠੀ, 15 ਲੀਟਰ ਲਾਹਣ ਅਤੇ 3 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ।
                            ਡਾ. ਭਾਰਗਵ ਨੇ ਦੱਸਿਆ ਕਿ ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਨਿੱਕਾ ਸਿੰਘ ਪੁੱਤਰ ਦਰਸ਼ਨ ਸਿੰਘ ਅਤੇ ਜੱਗਾ ਸਿੰਘ ਪੁੱਤਰ ਪੂਰਨ ਸਿੰਘ ਵਾਸੀਆਨ ਮਾਨਸਾ ਨੂੰ ਮੋਟਰਸਾਈਕਲ ਸੀਟੀ.100 ਨੰ:ਪੀਬੀ.31ਯੂ-3812 ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਹੋਣ ‘ਤੇ ਉਨਾਂ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾ ਕੇ ਮੋਟਰਸਾਈਕਲ ਨੂੰ ਕਬਜੇ ਵਿੱਚ ਲੈ ਲਿਆ ਗਿਆ ਹੈ।ਇਸੇ ਤਰਾਂ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਵਿਸ਼ਾਲ ਕੁਮਾਰ ਅਤੇ ਰਾਮੇਸ਼ ਕੁਮਾਰ ਪੁੱਤਰਾਨ ਰਾਜ ਕੁਮਾਰ ਵਾਸੀ ਬੁਢਲਾਡਾ ਨੂੰ ਮੋਟਰਸਾਈਕਲ ਹੀਰੋ ਡੀਲਕਸ ਨੰ:ਪੀਬੀ.50ਏ-8009 ਸਮੇਤ ਕਾਬੂ ਕਰਕੇ ਉਨਾਂ ਪਾਸੋਂ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹੋਣ ‘ਤੇ ਉਨਾਂ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾ ਕੇ ਮੋਟਰਸਾਈਕਲ ਨੂੰ ਕਬਜੇ ਵਿੱਚ ਲੈ ਲਿਆ ਹੈ।
                             ਐਸ.ਐਸ.ਪੀ. ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਕੇਵਲ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਗੇਹਲੇ ਨੂੰ ਕਾਬੂ ਕਰਕੇ ਉਸ ਪਾਸੋਂ 10 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ‘ਤੇ ਉਸ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ।ਉਨਾਂ ਦੱਸਿਆ ਕਿ ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਨੇ ਸੱਤਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 7 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਹੋਣ ‘ਤੇ ਉਸ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ।ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਿਆ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ ਅਤੇ ਨਸ਼ੇ ਦੇ ਸਮੱਗਲਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।    

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!