ਮਹਿਲ ਕਲਾਂ 7 ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ.ਸੁਖਬੀਰ ਸਿੰਘ ਜੀ ਬਾਦਲ ਦੀ ਅਗਵਾਈ ਹੇਂਠ ਅੱਜ ਪੰਜਾਬ ਭਰ ਵਿੱਚ ਕਾਂਗਰਸ ਸਰਕਾਰ ਦੀਆਂ ਮਾਰੂ ਨੀਤੀਆਂ ਖਿਲਾਫ ਅੱਜ ਰੋਸ ਧਰਨੇ ਦਿੱਤੇ ਗਏ ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬ ਦੇ ਆਗੂ ਅਤੇ ਅੈਨ ਆਰ ਆਈ ਦਵਿੰਦਰ ਸਿੰਘ ਬੀਹਲਾ ਦੀ ਅਗਵਾਈ ਵਿੱਚ ਪਿੰਡ ਬੀਹਲਾ ਵਿਖੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਉਨਾ ਨੇ ਕਿਹਾ ਕਿ ਪੰਜਾਬ ਵਿੱਚ ਪੰਜਾਬੀਆਂ ਉਪਰ ਕੀਤੇ ਜਾ ਰਹੇ ਜੁਲਮ ਦੇ ਖਿਲਾਫ ਅਤੇ ਲੌਕਡਾਊਨ ਦੌਰਾਨ ਕੇਂਦਰ ਵੱਲੋਂ ਗਰੀਬਾਂ ਲਈ ਆਏ ਰਾਸ਼ਨ ਦੀ ਕਾਣੀ ਵੰਡ , ਪਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾਂ, ਸਕੂਲਾਂ ਵੱਲੋਂ ਕੀਤੀ ਜਾ ਰਹੀ ਲੁੱਟ ਘਸੁੱਟ ਆਦਿ ਗੰਭੀਰ ਮਸਲਿਆਂ ਨੂੰ ਮੁੱਖ ਰਖਦੇ ਹੋਏ ਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ,