7.5 C
United Kingdom
Sunday, March 8, 2026

More

    ਸਿਹਤ ਵਿਭਾਗ ਦੇ ਮੁਲਾਜਮਾਂ ਵੱਲੋਂ ਮੰਗਾਂ ਸਬੰਧੀ ਰੋਸ ਮੁਜਾਹਰਾ

    ਅਸ਼ੋਕ ਵਰਮਾ
    ਬਠਿੰਡਾ, 7 ਜੁਲਾਈ। ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਅਤੇ ਕੰਟਰੈਕਟ ਮਲਟੀਪਰਪਜ਼ (ਫੀਮੇਲ) ਯੂਨੀਅਨ ਪੰਜਾਬ ਵੱਲੋਂ ਬਣਾਈ ‘ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ‘ ਦੇ ਸੱਦੇ ਤੇ ਸਿਵਲ ਹਸਪਤਾਲ ਬਠਿੰੰਡਾ ’ਚ ਪ੍ਰਧਾਨ ਗਗਨਦੀਪ ਸਿੰਘ ਦੀ ਅਗਵਾਈ ਵਿਚ ਰੋਸ ਮੁਜਾਹਰਾ ਕੀਤਾ ਅਤੇ  ਸਿਹਤ ਮੰਤਰੀ ਪੰਜਾਬ ਨੂੰ ਸਿਵਲ ਸਰਜਨ ਰਾਹੀਂ ਮੰਗ ਪੱਤਰ ਭੇਜ ਕੇ ਆਪਣੇ ਮਸਲਿਆਂ ਦਾ ਹੱਲ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਸਿਹਤ ਮਹਿਕਮੇ ਵਿਚ ਕੰਮ ਕਰਦੇ ਸਿਹਤ ਕਾਮਿਆਂ ਨੂੰ ਅੱਖੋਂ ਪਰੋਖੇ ਕਰਕੇ ਬਦਲਵੇਂ ਢੰਗ ਤਰੀਕਿਆਂ ਨਾਲ  ਮਹਿਕਮਾ  ਪੱਕੀ ਭਰਤੀ ਕਰ ਰਿਹਾ ਹੈ, ਜਦੋਂਕਿ 12-12 ਸਾਲ ਤੋਂ ਸਿਹਤ ਮਹਿਕਮੇ ’ਚ ਕੰਮ ਕਰਦੀਆਂ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਆਪਣੀਆਂ ਮੰਗਾਂ ਮੰਨਣ ਦੀ ਆਸ ’ਚ ਹਨ। ਉਨਾਂ ਦੱਸਿਆ ਕਿ  ਮਲਟੀਪਰਪਜ਼ ਹੈਲਥ ਵਰਕਰਾਂ ਨੇ ਹਰ ਤਰਾਂ ਦੇ  ਟੀਕਾਕਰਨ ਤੋਂ ਲੈ ਕੇ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਹਨ ਜਿਸ ਨੂੰ ਲੈਕੇ ਲੋਕ  ਸਰਕਾਰ ਦੀ ਸ਼ਲਾਘਾ ਕਰ ਰਹੇ ਹਨ।
                ਉਨਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਮੁਲਾਜ਼ਮਾਂ ਨੇ ਵੱਡੀ ਜ਼ਿੰਮੇਵਾਰੀ ਨਾਲ ਕੰਮ ਕੀਤਾ ਹੈ ਇਸ ਦੇ ਬਾਵਜੂਦ ਅੱਖੋਂ ਪਰੋਖੇ ਕਰਨਾ ਸਮਝ ਤੋਂ ਬਾਹਰ ਹੈ। ਉਨਾਂ ਕਿਹਾ ਕਿ ਜੇਕਰ ਸਰਕਾਰ ਉਨਾਂ ਦਾ ਸਨਮਾਨ ਕਰਨਾ ਚਾਹੁੰੰਦੀ ਹੈ ਤਾਂ ਉਨਾਂ ਦੀਆਂ ਸੇਵਾਵਾਂ ਪੱਕੀਆਂ ਕਰੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਕੱਚੇ ਮੁਲਾਜਮ ਰੈਗੂਲਰ ਨਹੀਂ ਕੀਤੇ ਜਾਂਦੇ ਸੰਘਰਸ਼ ਜਾਰੀ ਰੱਖਿਆ ਜਾਏਗਾ। ਆਗੂਆਂ ਨੇ ਐੱਨਐੱਚਐੱਮ, 2211 ਅਤੇ ਠੇਕਾ ਅਧਾਰਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪੱਕੇ ਕਰਨ, 1263 ਮਲਟੀਪਰਪਜ਼ ਹੈਲਥ ਵਰਕਰ ਮੇਲ ਦਾ ਪ੍ਰਵੇਸ਼ਨ ਪੀਰੀਅਡ 2 ਸਾਲ ਕਰਨ ਅਤੇ ਕੋਵਿਡ-19 ਦੌਰਾਨ ਮਲਟੀਪਰਪਜ਼ ਕਾਮਿਆਂ ਵਲੋਂ ਨਿਭਾਈ ਭੂਮਿਕਾ ਬਦਲੇ ਸਮੁੱਚੇ ਕੇਡਰ ਨੂੰ ਸਪੈਸ਼ਲ ਇੰਕਰੀਮੈਂਟ ਦੇਣ ਦੀ ਮੰਗ ਕੀਤੀ ਹੈ। ਇਸ ਮੌਕੇ ਜਸਵਿੰਦਰ ਸ਼ਰਮਾ, ਵੀਰਪਾਲ ਕੌਰ, ਹਰਜਿੰਦਰ ਕੌਰ, ਮਨਜੀਤ ਕੌਰ, ਰਾਮ ਕੁਮਾਰੀ, ਰਵਨੀਤ ਕੌਰ, ਅਮਰਜੀਤ ਕੌਰ, ਪਰਮਿੰਦਰ ਕੌਰ, ਗੁਰਜੀਤ ਸਿੰਘ ਤਲਵੰਡੀ, ਰਾਜੇਸ਼ ਕੁਮਾਰ ਮੌੜ, ਰਾਜਵਿੰਦਰ ਸਿੰਘ ਅਤੇ  ਜਸਮੀਨ ਕੌਰ, ਆਦਿ ਆਗੂ ਹਾਜਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!