13.1 C
United Kingdom
Sunday, September 6, 2026

More

    ਕੋਰੋਨਾ ਮਹਾਂਮਾਰੀ ਕਾਰਨ ਵਿਦੇਸ਼ ਜਾਣ ਦੇ ਚਾਹਵਾਨਾਂ ਦੇ ਦਸਤਾਵੇਜ਼ ਤਸਦੀਕ ਕਰਨ ਦਾ ਕੰਮ ਮੁਲਤਵੀ

    ਚੰਡੀਗੜ੍ਹ , 8 ਜੁਲਾਈ ( ਰਾਜਿੰਦਰ ਭਦੌੜੀਆ )

    ਪੰਜਾਬ ਸਰਕਾਰ ਦੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਨੇ ਕੋਰੋਨਾ ਮਹਾਂਮਾਰੀ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਵਿਦੇਸ਼ ਜਾਣ ਦੇ ਚਾਹਵਾਨਾਂ ਦੇ ਦਸਤਾਵੇਜ਼ ਤਸਦੀਕ ਕਰਨ ਦਾ ਕੰਮ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਹੈ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਕ੍ਰਿਪਾ ਸ਼ੰਕਰ ਸਰੋਜ ਨੇ ਦੱਸਿਆ ਕਿ ਵਿਭਾਗ ਵੱਲੋਂ ਇਹ ਫ਼ੈਸਲਾ ਕੋਰੋਨਾ ਮਹਾਂਮਾਰੀ ਦੇ ਦਿਨ ਪ੍ਰਤੀ ਦਿਨ ਵਧ ਰਹੇ ਖ਼ਤਰੇ ਦਾ ਸਨਮੁਖ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਿਵਲ ਸਕੱਤਰੇਤ-2, ਸੈਕਟਰ-9, ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਵਿਦੇਸ਼ ਜਾਣ ਦੇ ਇੱਛੁਕ ਵਿਅਕਤੀਆਂ ਦੇ ਦਸਤਾਵੇਜ਼ ਤਸਦੀਕ ਕਰਨ ਦਾ ਕੰਮ ਕੀਤਾ ਜਾਂਦਾ ਹੈ, ਜੋ 9 ਜੁਲਾਈ ਤੋਂ ਅਗਲੇ ਹੁਕਮਾਂ ਤੱਕ ਮੁਲਤਵੀ ਹੋ ਜਾਵੇਗਾ। ਵਧੀਕ ਮੁੱਖ ਸਕੱਤਰ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਾਲ ਦੀ ਘੜੀ ਦਫ਼ਤਰ ਵਿਖੇ ਪਹੁੰਚ ਨਾ ਕਰਨ। ਉਨ੍ਹਾਂ ਕਿਹਾ ਕਿ ਸਥਿਤੀ ਆਮ ਹੋਣ ‘ਤੇ ਕੰਮ ਦੇ ਮੁੜ ਸ਼ੁਰੂ ਹੋਣ ਬਾਰੇ ਲੋਕਾਂ ਨੂੰ ਦੱਸ ਦਿੱਤਾ ਜਾਵੇਗਾ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!