17.5 C
United Kingdom
Monday, September 7, 2026

More

    ਅਕਾਲੀ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਖਿਲਾਫ ਮੁਕੱਦਮਾ ਦਰਜ

    ਅਸ਼ੋਕ ਵਰਮਾ
    ਸ੍ਰੀ ਮੁਕਤਸਰ ਸਾਹਿਬ, 8 ਜੁਲਾਈ।ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਕਰੋਨਾ ਵਾਇਰਸ ਸਬੰਧੀ ਬਣਾਏ ਨਿਯਮਾਂ ਦੀ ਪਾਲਣਾ ਨਾਂ ਕਰਨ ਤੇ ਸ੍ਰੀ ਮੁਕਤਸਰ ਸਾਹਿਬ ਤੋਂ ਅਕਾਲੀ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੂੰ ਧਾਰਾ 188,269 ਤਹਿਤ ਮੁਕੱਦਮਾ ਨੰਬਰ 151 ’ਚ ਨਾਮਜਦ ਕੀਤਾ ਹੈ। ਪੁਲਿਸ ਵੱਲੋੲ ਦਰਜ ਐਫਆਈਆਰ ਮੁਤਾਬਕ 5 ਜੁਲਾਈ ਨੂੰ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਪਿੰਡ ਬਰਕੰਦੀ ਵਿਖੇ ਆਪਣੀ ਰਿਹਾਇਸ਼ ਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਸੀ, ਜਿਸ ’ਚ ਤਕਰੀਬਨ 100 ਵਰਕਰ ਇਕੱਤਰ ਹੋਏ ਸਨ।  ਇਸ ਮੀਟਿੰਗ ’ਚ ਨਾ ਮਾਸਕ ਪਹਿਨੇ ਹੋਏ ਸਨ ਅਤੇ ਨਾ ਹੀ ਸਮਾਜਿਕ ਦੂਰੀ ਦਾ ਧਿਆਨ ਰੱਖਿਆ ਗਿਆਸੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਦੇ ਮੱਦੇਨਜ਼ਰ ਸਿਆਸੀ ਰਾਜਨੀਤਿਕ ਪਾਰਟੀਆਂ ਵੱਲੋਂ ਇਕੱਠ ਕਰਨ ਦੀ ਮਨਾਹੀ ਕੀਤੀ ਹੋਈ ਹੈ। ਗੌਰਤਲਬ ਹੈ ਕਿ ਜਿਲਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੀ ਕੋਵਿਡ-19 ਨੂੰ ਦੇਖਦਿਆਂ ਵੱਖ ਵੱਖ ਤਰਾਂ ਦੀਆਂ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਸੇ ਕਾਰਨ ਹੀ ਅਕਾਲੀ ਵਿਧਾਇਥ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੇ ਖਿਲਾਫ ਬਿਨਾਂ ਪ੍ਰਵਾਨਗੀ ਤੋਂ ਇਕੱਠ ਕਰਨ ਅਤੇ ਕਰੋਨਾ ਮਹਾਂਮਾਰੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਇਹ ਕਾਰਵਾਈ ਕੀਤੀ ਗਈ ਹੈ। ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਹਰਮੀਤ ਸਿੰਘ ਦਾ ਕਹਿਣਾ ਸੀ ਕਿ ਡਿਲਹਾਲ ਕੋਈ ਗਿ੍ਰਫਤਾਰੀ ਨਹੀਂ ਕੀਤੀ ਗਈ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!