1.5 C
United Kingdom
Saturday, March 7, 2026

More

    ਨਿਗਮ ਦੇ ਸਾਬਕਾ ਨਿਗਰਾਨ ਇੰਜੀਨੀਅਰ ਦੇ ਪਰਿਵਾਰ ਵਲੋਂ ਮਿਰਤਕ ਦੇਹ ਲੈਣ ਤੋਂ ਇਨਕਾਰ

    ਅੰਮ੍ਰਿਤਸਰ, (ਰਾਜਿੰਦਰ ਰਿਖੀ)

    ਨਗਰ ਨਿਗਮ ਦੇ ਸਾਬਕਾ ਨਿਗਰਾਨ ਇੰਜੀਨੀਅਰ (ਟੈਕਨੀਕਲ) ਜਸਵਿੰਦਰ ਸਿੰਘ, ਜੋ ਕਿ ਬੀਤੇ ਦਿਨੀਂ ਸ਼ਹਿਰ ਦੇ ਇਕ ਨਿੱਜੀ ਹਸਪਤਾਲ ‘ਚ ਕੋਵਿਡ 19 ਦੀ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰ ਨੇ ਉਨ੍ਹਾਂ ਦੀ ਮ੍ਰਿਤਕ ਦੇਹ ਵੀ ਲੈਣ ਤੋਂ ਇਨਕਾਰ ਕਰ ਦਿੱਤਾ। ਡਿਪਟੀ ਕਮਿਸ਼ਨਰ ਸ਼ਿਵ ਦੁਲਾਰ ਸਿੰਘ ਢਿੱਲੋਂ ਦੀਆਂ ਹਦਾਇਤਾਂ ਉੱਤੇ ਐੱਸ.ਡੀ.ਐਮ ਵਿਕਾਸ ਹੀਰਾ, ਏ.ਸੀ.ਪੀ ਜਸਪ੍ਰੀਤ ਸਿੰਘ, ਤਹਿਸੀਲਦਾਰ ਅਰਚਨਾ, ਐੱਸ.ਐੱਚ.ਓ ਗੁਰਿੰਦਰ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਬਾਬਾ ਸ਼ਹੀਦਾਂ ਸ਼ਮਸ਼ਾਨ ਘਾਟ ‘ਚ ਅੱਜ ਸਵੇਰੇ ਧਾਰਮਿਕ ਰਸਮਾਂ ਨਾਲ ਜਸਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਆਪ ਮੌਕੇ ‘ਤੇ ਜਾ ਕੇ ਕਰਵਾਇਆ। ਇਸ ਮੌਕੇ ਪਟਵਾਰੀਆਂ ਤੇ ਅੰਮ੍ਰਿਤਸਰ ਮਿਉਂਸਪਲ ਦੇ ਕਰਮਚਾਰੀਆਂ ਵੱਲੋਂ ਅਰਥੀ ਨੂੰ ਮੋਢਾ ਦੇਣ ਤੋਂ ਲੈ ਕੇ ਲਾਂਬੂ ਲਗਾਉਣ ਤੱਕ ਦੀ ਸਾਰੀ ਰਸਮ ਨਿਭਾਈ ਗਈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!