14.8 C
United Kingdom
Monday, June 22, 2026

More

    ਮਹਿਲ ਖੁਰਦ ਵਿਖੇ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ

    ਮਹਿਲ ਕਲਾਂ 9 ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)

    ਨੇੜਲੇ ਪਿੰਡ ਮਹਿਲ ਖੁਰਦ ਵਿਖੇ ਇੱਕ ਕਿਸਾਨ ਵੱਲੋਂ ਕਰਜ਼ੇ ਤੋਂ ਤੰਗ ਆ ਕੇ ਮਾਨਸਿਕ ਪ੍ਰੇਸ਼ਾਨੀ ਤੇ ਚੱਲਦਿਆਂ ਕੋਈ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਇਸ ਸਬੰਧੀ ਥਾਣਾ ਮਹਿਲਕਲਾਂ ਦੇ ਏ ਐੱਸ ਆਈ ਮਹਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਕਿਸਾਨ ਬਬਰਜੀਤ ਸਿੰਘ 30 ਸਾਲ ਪੁੱਤਰ ਗੁਰਦੇਵ ਸਿੰਘ ਵਾਸੀ ਮਹਿਲ ਖੁਰਦ ਜੋ ਕਿ ਆਪਣੇ ਸਿਰ ਚੜ੍ਹੇ ਕਰਜ਼ੇ ਕਾਰਨ ਮਾਨਸਿਕ ਪ੍ਰੇਸ਼ਾਨੀ ਵਿੱਚੋਂ ਗੁਜ਼ਰ ਰਿਹਾ ਸੀ ਉਸ ਨੇ ਲੰਘੀ 6 ਜੁਲਾਈ ਨੂੰ ਆਪਣੇ ਘਰ ਵਿੱਚ ਹੀ ਕੋਈ ਜ਼ਹਿਰੀਲੀ ਦਵਾਈ ਪੀਣ ਤੋਂ ਬਾਅਦ ਜਿੱਥੇ ਉਸ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਸ ਦੀ ਜ਼ਿਆਦਾ ਹਾਲਤ ਗੰਭੀਰ ਹੁੰਦੀ ਦੇਖਦਿਆਂ ਡਾਕਟਰਾਂ ਵੱਲੋਂ ਲੁਧਿਆਣਾ ਦੇ ਇੱਕ ਹਸਪਤਾਲ ਲਈ ਰੈਫਰ ਕੀਤਾ ਗਿਆ ਉਨ੍ਹਾਂ ਕਿਹਾ ਕਿ ਬੀਤੀ ਰਾਤ ਉਸ ਨੇ ਜ਼ਿੰਦਗੀ ਤੇ ਮੌਤ ਦੀ ਲੜਾਈ ਲੜਦਿਆਂ ਲੁਧਿਆਣਾ ਦੇ ਹਸਪਤਾਲ ਵਿੱਚ ਦਮ ਤੋੜ ਦਿੱਤਾ ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਕਿਸਾਨ ਸਿਰ ਸੱਤ ਲੱਖ ਦੇ ਕਰੀਬ ਕਰਜ਼ਾ ਚੜ੍ਹਿਆ ਹੋਣ ਕਾਰਨ ਨੂੰ ਪ੍ਰੇਸ਼ਾਨੀ ਵਿੱਚੋਂ ਲੰਘ ਰਿਹਾ ਸੀ ਜਿਸ ਕਰਕੇ ਉਸ ਨੇ ਜ਼ਹਿਰੀਲੀ ਦਵਾਈ ਪੀ ਕੇ ਇਹ ਕਦਮ ਚੁੱਕਿਆ ਹੈ ਉਨ੍ਹਾਂ ਕਿਹਾ ਕਿ ਮਿ੍ਤਕ ਕਿਸਾਨ ਕਿਸੇ ਆਪਣੇ ਮਾਤਾ ਪਿਤਾ ਅਤੇ ਪਤਨੀ ਨੂੰ ਰੋਂਦਿਆਂ ਖਾਂਦਿਆਂ ਛੱਡ ਗਿਆ ਉਨ੍ਹਾਂ ਕਿਹਾ ਕਿ ਮ੍ਰਿਤਕ ਬਬਰਜੀਤ ਸਿੰਘ ਦੇ ਪਿਤਾ ਗੁਰਦੇਵ ਸਿੰਘ ਦੇ ਬਿਆਨਾਂ ਦੇ ਆਧਾਰ ਤੇ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਸੁੂਬਾਈ ਆਗੂ ਕਾਮਰੇਡ  ਮਲਕੀਤ ਸਿੰਘ ਵਜੀਦਕੇ ਜ਼ਿਲ੍ਹਾ ਜਰਨਲ ਸਕੱਤਰ ਮਾਸਟਰ ਯਸਪਾਲ ਸਿੰਘ ਮਹਿਲ ਕਲਾਂ ਡਾ ਅਮਰਜੀਤ ਸਿੰਘ ਕੁੱਕੂ ਕੁਲਵੰਤ ਰਾਏ ਪੰਡੋਰੀ ਮਾਸਟਰ ਸਾਧਾ ਸਿੰਘ ਵਜੀਦਕੇ ਗੁਰਦੇਵ ਸਿੰਘ ਸਹਿਜੜਾ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ ਮੁੱਖ ਸਲਾਹਕਾਰ ਭਾਨ ਸਿੰਘ ਸੰਘੇੜਾ ਆਦਿ ਨੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਆਪਣੇ ਦਿਲੀ ਹਮਦਰਦੀ ਦਾ ਪ੍ਗਟਾਵਾ ਕੀਤਾ ਉਕਤ ਆਗੂਆਂ ਨੇ ਪੰਜਾਬ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!