24.5 C
United Kingdom
Tuesday, June 23, 2026

More

    ਬੇਰੁਜਗਾਰ ਅਧਿਆਪਕਾਂ ਨੇ ਵਿੱਤ ਮੰਤਰੀ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ-ਪੱਤਰ

    ਅਸ਼ੋਕ ਵਰਮਾ
    ਬਠਿੰਡਾ,10ਜੁਲਾਈ। ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਨੇ ਕੈਬਨਿਟ ਮੰਤਰੀ ਮਨਪ੍ਰੀਤ ਬਾਦਲ ਰਾਹੀਂ ਮੰਗ-ਪੱਤਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਭੇਜਿਆ ਹੈ। ਜਿਲਾ ਪ੍ਰਧਾਨ ਯੁੱਧਜੀਤ ਸਿੰਘ, ਸੂਬਾ ਕਮੇਟੀ ਮੈਂਬਰ ਤਜਿੰਦਰ ਮਾਨਵਾਲਾ, ਸੂਬਾ ਕਮੇਟੀ ਮੈਂਬਰ ਦਿਲਬਾਗ ਸਿੰਘ ਪੰਜਾਵਾ, ਗੁਰਮੁਖ ਸਿੰਘ ਨਸੀਬਪੁਰਾ ਤੇ ਗੁਰਪ੍ਰੀਤ ਪੱਕਾ ਕਲਾਂ  ਦੀ ਅਗਵਾਈ ‘ਚ ਆਏ ਵਫ਼ਦ ਨੇ ਦੱਸਿਆ ਕਿ  ਵਿੱਤ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਨੌਕਰੀ ਉਡੀਕਦਿਆਂ ਭਰਤੀ ਲਈ ਨਿਰਧਾਰਤ ਉਮਰ-ਹੱਦ ਲੰਘਾ ਚੁੱਕੇ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਦੀ ਉਮਰ-ਹੱਦ 37 ਤੋਂ 42 ਸਾਲ ਕਰਵਾਉਣ ਲਈ ਉਹ ਆਪਣੇ ਵੱਲੋਂ ਮੁੱਖ ਮੰਤਰੀ ਤੱਕ ਆਵਾਜ਼ ਪਹੁੰਚਾਉਣ। ਆਗੂਆਂ ਨੇ ਕਿਹਾ ਕਿ 17 ਜੁਲਾਈ ਨੂੰ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨਗੇ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ’ਚ ਕਰੀਬ 2.5 ਲੱਖ ਨਵੇਂ ਦਾਖਲੇ ਵਧੇ ਹਨ, ਇਹ ਅੰਕੜਾ ਘੱਟੋ-ਘੱਟ 5 ਲੱਖ ਤੱਕ ਵਧਣ ਦੀ ਉਮੀਦ ਹੈ।  
                               ਇਸ ਲਈ ਬਾਰਡਰ-ਕੇਡਰ ਅਧੀਨ ਕੱਢੀਆਂ ਅਸਾਮੀਆਂ ’ਚ ਵਾਧਾ ਕਰਦਿਆਂ ਮਾਸਟਰ-ਕਾਡਰ ਦੀਆਂ 15,000 ਅਸਾਮੀਆਂ ’ਤੇ ਪੂਰੇ ਪੰਜਾਬ ਲਈ ਭਰਤੀ ਕੀਤੀ ਜਾਵੇ। ਸਮਾਜਿਕ ਸਿੱਖਿਆ ਦੀਆਂ ਘੱਟੋਂ-ਘੱਟ 3000, ਪੰਜਾਬੀ ਦੀਆਂ 2500, ਹਿੰਦੀ ਦੀਆਂ 2000, ਸੰਸਕਿ੍ਰਤ ਦੀਆਂ 1000, ਡਰਾਇੰਗ ਦੀਆਂ 1000 ਦੀਆਂ ਅਸਾਮੀਆਂ ਹਰ ਹਾਲਤ ’ਚ ਵਧਾਈਆਂ ਜਾਣ  ਅਤੇ  ਭਰਤੀ ਪ੍ਰਕਿਰਿਆਵਾਂ ਨੂੰ ਨਿਰਧਾਰਤ ਦਿਨਾਂ ਵਿੱਚ ਪੂਰਾ ਕੀਤਾ ਜਾਵੇ । ਉਨਾਂ ਕਿਹਾ ਕਿ ਜਦੋਂ ਤੱਕ ਉਮੀਦਵਾਰਾਂ ਦੀ ਨਿਯੁਕਤੀ ਨਹੀਂ ਹੁੰਦੀ, ਚੋਣਾਂ ਸਮੇਂ ਕੀਤੇ ਵਾਧੇ ਮੁਤਾਬਕ 2500/- ਰੁਪਏ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ  ਅਤੇ   ਨਿੱਜੀ ਸਕੂਲਾਂ ਨੂੰ ਅਧਿਆਪਕਾਂ ਦੀਆਂ ਪੂਰੀਆਂ ਤਨਖਾਹਾਂ ਸਮੇਂ ਸਿਰ ਜਾਰੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਾਣ ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!