24.1 C
United Kingdom
Wednesday, June 24, 2026

More

    ਸਾਈਪ੍ਰਸ ‘ਚ ਫਸੇ ਪੰਜਾਬੀਆਂ ਦੀ 15 ਨੂੰ ਵਤਨ ਵਾਪਸੀ ਦੀ ਸੰਭਾਵਨਾ

    ਅਸ਼ੋਕ ਵਰਮਾ
    ਬਠਿੰਡਾ,10ਜੁਲਾਈ।  ਅਗਾਮੀ 15 ਜੁਲਾਈ ਨੂੰ  ਹਵਾਈ ਉਡਾਣ ਰਾਹੀਂ ਸਾਈਪ੍ਰਸ ‘ਚ ਫਸੇ 120 ਪੰਜਾਬੀ ਨੌਜਵਾਨਾਂ ਦੀ ਵਤਨ ਵਾਪਸੀ ਦੀ ਸੰਭਾਵਨਾ ਹੈ। ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਇਸ ਸਬੰਧੀ ਉਪਰਾਲਾ ਕੀਤਾ ਹੈ ਜੋ ਰੰਗ ਲਿਆ ਰਿਹਾ ਹੈ। ਦੱਸਣਯੋਗ ਹੈ ਕਿ ਸਾਈਪ੍ਰਸ ਵਿਚ ਫਸੇ 120 ਪੰਜਾਬੀ ਨੌਜਵਾਨਾਂ ਦਾ ਮਾਮਲਾ ਯੂਥ ਅਕਾਲੀ ਦਲ ਜਿਲਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੇ ਧਿਆਨ ਵਿਚ ਲਿਆਂਦਾ ਸੀ । ਆਗੂਆਂ ਨੇ ਇੰਨਾਂ ਨੌਜਵਾਨਾਂ ਦੇ ਪਰੀਵਾਰਕ ਮੈਂਬਰਾਂ ਨੂੰ ਬੀਬਾ ਬਾਦਲ ਨਾਲ ਮਿਲਾਇਆ ਸੀ, ਜਿੰਨਾਂ ਨੇ ਆਪਣੇ ਬੱਚਿਆਂ ਦੇ ਮੁਸ਼ਕਿਲ ਹਾਲਤਾਂ ਬਾਰੇ ਉੁਨਾਂ ਨੂੰ ਜਾਣੂੰ ਕਰਵਾਇਆ ਸੀ।
                           ਮਾਮਲੇ ਦੀ ਸੰਜੀਦਗੀ ਨੂੰ ਦੇਖ ਦੇ ਹੋਏ ਬੀਬਾ ਬਾਦਲ ਨੇ ਇਸ ਸਬੰਧ ਵਿਚ ਵਿਦੇਸ਼ ਮੰਤਰੀ ਨਾਲ ਗੱਲਬਾਤ ਕਰਕੇ ਪੰਜਾਬੀ ਨੌਜਵਾਨਾਂ ਨੂੰ ਵਾਪਸ ਵਤਨ ਲਿਆਉਣ ਦੀ ਬੇਨਤੀ ਕੀਤੀ ਸੀ। ਇਸ ਤੇ ਤਰੁੰਤ ਕਾਰਵਾਈ ਕਰਦਿਆਂ ਭਾਰਤੀ ਹਾਈ ਕਮਿਸ਼ਨ ਸਾਈਪ੍ਰਸ ਨੂੰ ਪੰਜਾਬੀ ਨੌਜਵਾਨਾਂ ਨੂੰ ਵਾਪਸ ਵਤਨ ਭੇਜਣ ਲਈ ਜਲਦ ਢੁੱਕਵੇਂ ਪ੍ਰਬੰਧ ਕਰਨ ਲਈ ਨਿਰਦੇਸ਼ ਦਿੱਤੇ ਸਨ। ਵਿਦੇਸ਼ ਮੰਤਰਾਲੇ ਨੇ  ਵਿਸ਼ੇਸ਼ ਹਵਾਈ ਉਡਾਣ ਦਾ ਪ੍ਰਬੰਧ ਕਰਨ ਲਈ ਕਿਹਾ ਸੀ ਤਾਂ ਜੋ ਸਾਈਪ੍ਰਸ ਵਿਚ ਭਾਰੀ ਔਕੜਾਂ ‘ਚ ਘਿਰੇ ਸਾਰੇ ਪੰਜਾਬੀਆਂ ਨੂੰ ਭਾਰਤ ਲਿਆਂਦਾ ਜਾਵੇ। ਇਸ ਮੌਕੇ ਜ਼ਿਲਾ ਲੁਧਿਆਣਾ ਦਿਹਾਤੀ ਯੂਥ ਅਕਾਲੀ ਦਲ ਦੇ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਨੇ ਨੌਜਵਾਨਾਂ ਦੀ ਵਤਨ ਵਾਪਸੀ ਲਈ ਕੀਤੇ ਉਪਰਾਲਿਆਂ ਲਈ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਵਿਦੇਸ਼ ਮੰਤਰੀ ਡਾ. ਐੱਸ ਜੈ ਸ਼ੰਕਰ, ਭਾਰਤੀ ਹਾਈ ਕਮਿਸ਼ਨ ਸਾਈਪ੍ਰਸ ਅਤੇ ਸੂਬਾ ਪ੍ਰਧਾਨ ਯੂਥ ਅਕਾਲੀ ਦਲ ਪਰਮਬੰਸ ਸਿੰਘ ਬੰਟੀ ਰੁਮਾਣਾ ਦਾ ਧੰਨਵਾਦ ਕੀਤਾ ਹੈ।   

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!