14.2 C
United Kingdom
Sunday, June 28, 2026

More

    ਬੀ ਕੇ ਯੂ ਰਾਜੇਵਾਲ ਦੇ ਸੱਦੇ ‘ਤੇ ਬਰਨਾਲਾ ਵਿਖੇ 20 ਜੁਲਾਈ ਨੂੰ ਕਿਸਾਨਾਂ ਵੱਲੋਂ ਟਰੈਕਟਰ ਮਾਰਚ

    ਮਹਿਲ ਕਲਾਂ10ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)

    ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਇਕਾਈ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦੀ ਬਲਾਕ ਪੱਧਰੀ ਮੀਟਿੰਗ ਜਥੇਬੰਦੀ ਦੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਗਹਿਲ ਦੀ ਪ੍ਰਧਾਨ ਹੇਠ ਗੁਰਦੁਆਰਾ ਛੇਵੀਂ ਪਾਤਸ਼ਾਹੀ ਕਸਬਾ ਮਹਿਲ ਕਲਾਂ ਵਿਖੇ ਹੋਈ।   ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ  ਕਲਾਂ  ,ਉੱਪ ਪ੍ਰਧਾਨ ਜਗਤਾਰ ਸਿੰਘ ਛੀਨੀਵਾਲ ,ਸੀਨੀਅਰ ਮੀਤ ਪ੍ਰਧਾਨ ਹਾਕਮ ਸਿੰਘ ਧਾਲੀਵਾਲ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਗਹਿਲ, ਮੁੱਖ ਬੁਲਾਰੇ ਬਹਾਲ ਸਿੰਘ ਕੁਰੜ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਜਿਣਸਾਂ ਦੇ ਭਾਅ ਲਾਹੇਵੰਦ ਨਾ ਦਿੱਤੇ ਜਾਣ ਕਾਰਨ ਕਿਸਾਨਾਂ ਦਾ ਖੇਤੀਬਾੜੀ ਧੰਦਾ ਲਗਾਤਾਰ ਤਬਾਹੀ ਵੱਲ ਵਧਦਾ ਜਾ ਰਿਹਾ ਹੈ। ਜਿਸ ਕਰਕੇ ਆਰਥਿਕ ਤੌਰ ਤੇ ਕਮਜ਼ੋਰ ਹੋ ਚੁੱਕੇ ਕਿਸਾਨਾਂ ਆਪਣੇ ਸਿਰ ਚੜੇ ਚੜ੍ਹੇ ਕਰਜ਼ਿਆਂ ਨੂੰ ਦੇਖਦਿਆਂ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ। ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਣ ਲਈ ਹਰ ਫਰੰਟ ਤੇ ਬੁਰੀ ਤਰ੍ਹਾਂ ਫੇਲ ਹੋਈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨੀ ਨੂੰ ਹੋਰ ਆਰਥਿਕ ਪੱਖੋਂ ਕਮਜ਼ੋਰ ਕਰਨ ਲਈ ਤਿੰਨ ਕਿਸਾਨ ਵਿਰੋਧੀ ਆਰਡੀਨੈੱਸ ਲਿਆ ਕੇ ਐਮਐਸਪੀ ਖਤਮ ਅਤੇ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਨਸਾਂ ਦੀ ਖ਼ਰੀਦ ਖੁੱਲ੍ਹੀ ਮੰਡੀ ਵਿਚ ਵੇਚਣ ਲਈ ਨਵੇਂ ਨਵੇਂ ਫੈਸਲੇ ਲੈ ਕੇ ਕਾਰਪੋਰੇਟ ਅਤੇ ਸਰਮਾਏਦਾਰ ਲੋਕਾਂ ਪੱਖੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਖੇਤੀਬਾੜੀ ਧੰਦੇ ਤਬਾਹ ਕਰਕੇ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਸਰਮਾਏਦਾਰ ਲੋਕਾਂ ਦੇ ਹੱਥਾਂ ਵਿੱਚ ਦੇਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਤਿੰਨ ਆਰਡੀਨੈਂਸਾਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਵਾਪਸ ਕਰਾਉਣ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ 20 ਜੁਲਾਈ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੇ ਦਿਸ਼ਾ ਨਿਰਦੇਸ਼ਾ ਅਤੇ ਸੂਬਾ ਕਮੇਟੀ ਦੇ ਸੱਦੇ ਉੱਪਰ ਜਥੇਬੰਦੀ ਵੱਲੋਂ ਟਰੈਕਟਰਾਂ ਸਵਾਰ ਹੋ ਕੇ ਜ਼ਿਲ੍ਹਾ ਬਰਨਾਲਾ ਅੰਦਰ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਇਕ ਰੋਸ ਮਾਰਚ ਕੱਢਣ ਉਪਰੰਤ ਕਿਸਾਨਾਂ ਵੱਲੋਂ ਐਸਡੀਐਮ ਬਰਨਾਲਾ ਨੂੰ ਟਰੈਕਟਰਾਂ ਦੀਆਂ ਚਾਬੀਆਂ ਸੌਂਪ ਕਿ ਮੰਗ ਪੱਤਰ ਦਿੱਤਾ ਜਾਵੇਗਾ ।ਉਨ੍ਹਾਂ ਇਸ ਮੌਕੇ ਰੋਸ ਮਾਰਚ ਦੀਆਂ ਤਿਆਰੀਆਂ ਕਰਨ ਸਬੰਧੀ ਵਰਕਰਾਂ ਤੇ ਆਗੂਆਂ ਦੀਆਂ ਡਿਊਟੀਆਂ ਲਗਾਈਆਂ ।ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਸੂਬਾ ਕਮੇਟੀ ਦੇ ਸੱਦੇ ਉੱਪਰ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕਿਸਾਨਾਂ ਵੱਲੋਂ ਟਰੈਕਟਰਾਂ ਤੇ ਸਵਾਰ ਹੋ ਕੇ ਕੀਤੇ ਜਾ ਰਹੇ ਰੋਸ ਮਾਰਚ ਵਿੱਚ ਟਰੈਕਟਰਾਂ ਸਮੇਤ ਕਿਸਾਨਾਂ ਨੂੰ ਪੁੱਜਣ ਦੀ ਅਪੀਲ ਕੀਤੀ। ਉਨ੍ਹਾਂ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿਸਾਨ ਵਿਰੋਧੀ ਤਿੰਨ ਆਰਡੀਨੈਂਸ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਅਦੇ ਤੁਰੰਤ ਵਾਪਸ ਲੲੇ ਜਾਣ ਉਨ੍ਹਾਂ ਚਿਤਾਵਨੀ ਦਿੱਤੀ ਜੇਕਰ ਕਿਸਾਨ ਵਿਰੋਧੀ ਫ਼ੈਸਲੇ ਵਾਪਸ ਨਾ ਲਏ ਤਾਂ ਜਥੇਬੰਦੀ ਤਿੱਖਾ ਸੰਘਰਸ਼ ਵੱਢਣ ਲਈ ਮਜਬੂਰ ਹੋਵੇਗੀ। ਇਸ ਮੌਕੇ ਬਲਾਕ ਆਗੂ ਹਰਦੇਵ ਸਿੰਘ ਕਾਕਾ ,ਡਾਕਟਰ ਜਸਵੰਤ ਸਿੰਘ ਛੀਨੀਵਾਲ ,ਜਸਮੇਲ ਸਿੰਘ ਚੰਨਣਵਾਲ , ਗੁਰਮੇਲ ਸਿੰਘ ਗਹਿਲ, ਹਾਕਮ ਸਿੰਘ ਕੁਰੜ, ਕਰਨੈਲ ਸਿੰਘ ਕੁਰੜ੍ ਮੇਜਰ ਸਿੰਘ ਲੋਹਗੜ ,ਜੋਗਿੰਦਰ ਸਿੰਘ ਮੂੰਮ , ਅਜਾਇਬ ਸਿੰਘ ਛੀਨੀਵਾਲ ਕਲਾਂ, ਨਾਜਮ ਸਿੰਘ ,ਗੁਰਦੀਪ ਸਿੰਘ ਗਹਿਲ ,ਚਮਕੌਰ ਸਿੰਘ, ਨਛੱਤਰ ਸਿੰਘ ,ਬਲਜਿੰਦਰ ਸਿੰਘ ,ਭਜਨ ਸਿੰਘ ਲੋਹਗੜ, ਕੁਲਵਿੰਦਰ ਸਿੰਘ ਗਹਿਲ ,ਰਾਜਾ ਸਿੰਘ ਛੀਨੀਵਾਲ ,ਜੱਗਾ ਸਿੰਘ ਗਹਿਲ, ਗੁਰਚੇਤ ਸਿੰਘ ਛੀਨੀਵਾਲ, ਨਾਇਬ ਸਿੰਘ ਛੀਨੀਵਾਲ ਨੇ ਵੀ ਆਪਣੇ ਵਿਚਾਰ ਰੱਖੇ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!