ਹਮਬਰਗ (ਅਮਰਜੀਤ ਸਿੰਘ ਸਿੱਧੂ)

ਇੰਡੀਅਨ ਓਵਰਸੀਜ ਕਾਂਗਰਸ ਹੌਲੈਡ ਦੇ ਪ੍ਰਧਾਨ ਸ: ਸੁਰਿੰਦਰ ਸਿੰਘ ਰਾਣਾ ਨੂੰ ਪੰਜਾਬ ਸਰਕਾਰ ਵੱਲੋਂ 30=06=2020 ਨੂੰ ਐਨ ਆਰ ਆਈ ਸਭਾ ਪੰਜਾਬ ਦੀ ਕੌਮੀ ਕਾਰਜਕਾਰਨੀ ਦਾ ਮੈਬਰ ਨਾਮਜ਼ਦ ਕੀਤਾ ਗਿਆ ਹੈ। ਉਹਨਾ ਦੀ ਨਾਮਜਦਗੀ ਤੇ ਯੌਰਪ ਵਿਚ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ। ਸ: ਰਾਣਾ ਦੀ ਨਾਮਜਦਗੀ ਤੇ ਉਨ੍ਹਾਂ ਦੇ ਦੋਸਤ ਇੰਡੀਅਨ ਓਵਰਸੀਜ ਕਾਂਗਰਸ ਜਰਮਨ ਦੇ ਸੀਨੀਅਰ ਮੀਤ ਪ੍ਰਧਾਨ ਸ: ਸੁਖਜਿੰਦਰ ਸਿੰਘ ਗਰੇਵਾਲ ਅਤੇ ਇੰਡੀਅਨ ਓਵਰਸੀਜ ਕਾਂਗਰਸ ਹਮਬਰਗ ਦੇ ਪ੍ਰਧਾਨ ਸ: ਰੇਸ਼ਮ ਭਰੋਲੀ ਵੱਲੋਂ ਜਿੱਥੇ ਸੁਰਿੰਦਰ ਸਿੰਘ ਰਾਣਾ ਨੂੰ ਵਧਾਈਆਂ ਦਿੱਤੀਆਂ ਗਈਆਂ ਉਥੇ ਉਨ੍ਹਾਂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਪੋਰਟਸ ਤੇ ਐਨ ਆਰ ਆਈ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਐਨ ਆਰ ਆਈ ਸਭਾ ਦੇ ਐਗਜੈਕਟਿਵ ਡਾਇਰੈਕਟਰ ਸ: ਵਰਿੰਦਰ ਪਾਲ ਸਿੰਘ ਬਾਜਵਾ ( ਸਬ ਡਵੀਜ਼ਨਲ ਮੈਜਿਸਟ੍ਰੇਟ ਕਪੂਰਥਲਾ) ਦਾ ਵੀ ਬਹੁਤ ਬਹੁਤ ਧੰਨਵਾਦ ਕੀਤਾ ਜਿਨ੍ਹਾਂ ਨੇ ਇਕ ਮਿਹਨਤੀ, ਇਮਾਨਦਾਰ ਤੇ ਲੋਕਾਂ ਦੇ ਹਰਮਨ ਪਿਆਰੇ ਇਨਸਾਨ ਨੂੰ ਇਹ ਅਹੁਦਾ ਦੇ ਕੇ ਨਿਵਾਜਿਆ ਹੈ।