ਜੈਪੁਰ (ਪੰਜ ਦਰਿਆ ਬਿਊਰੋ)
ਰਾਜਸਥਾਨ ‘ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਐਤਵਾਰ ਨੂੰ 4 ਹੋਰ ਲੋਕਾਂ ਦੀ ਮੌਤ ਹੋ ਗਈ, ਜਿਸ ਨਾਲ ਸੂਬੇ ‘ਚ ਮਰਨ ਵਾਲਿਆਂ ਦੀ ਗਿਣਤੀ 507 ਹੋ ਗਈ ਹੈ। ਇਸ ਦੇ ਨਾਲ ਹੀ ਸੂਬੇ ‘ਚ ਇਨਫੈਕਸ਼ਨ ਦੇ 153 ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਕੁੱਲ ਗਿਣਤੀ 23901 ਹੋ ਗਈ। ਇਕ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਨੂੰ ਜੈਪੁਰ, ਨਾਗੌਰ, ਸਿਰੋਹੀ ਅਤੇ ਟੋਂਕ ‘ਚ ਇਕ-ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਨਾਲ ਸੂਬੇ ‘ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 507 ਹੋ ਗਈ ਹੈ।
