19.2 C
United Kingdom
Wednesday, June 24, 2026

More

    ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਧੀਆ ਕਾਰਗੁਜ਼ਾਰੀ ਵਾਲੇ ਵਿਸ਼ਿਆਂ ਦੇ ਅਧਾਰ ‘ਤੇ ਐਲਾਨਿਆ ਜਾਵੇਗਾ ਨਤੀਜਾ

    ਚੰਡੀਗੜ, ਮਾਲੇਰਕੋਟਲਾ, 13 ਜੁਲਾਈ (ਜਮੀਲ ਜੌੜਾ)

    ਪੰਜਾਬ ਸਰਕਾਰ ਨੇ ਵੱਖ-ਵੱਖ ਜਮਾਤਾਂ ਦੀਆਂ ਲੰਬਿਤ ਪਈਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ, ਜੋ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੁਆਰਾ 15 ਜੁਲਾਈ ਤੋਂ ਬਾਅਦ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਸਰਕਾਰ ਨੇ ਬਾਰਵੀਂ ਜਮਾਤ ਦੀਆਂ ਸਾਰੀਆਂ ਲੰਬਿਤ ਪ੍ਰੀਖਿਆਵਾਂ, ਓਪਨ ਸਕੂਲ ਅਤੇ ਰੀ-ਅਪੀਅਰ ਅਤੇ ਗੋਲਡਨ ਚਾਂਸ ਵਾਲੇ ਵਿਦਿਆਰਥੀਆਂ ਸਮੇਤ ਕਈ ਹੋਰ ਸ੍ਰੇਣੀਆਂ ਦੀਆਂ ਸਾਰੀਆਂ ਲੰਬਿਤ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਕੋਵਿਡ-19 ਮਹਾਂਮਾਰੀ ਫੈਲਣ ਕਾਰਨ ਪੈਦਾ ਹੋਈ ਸੰਕਟਕਾਲੀ ਸਥਿਤੀ ਦੇ ਮੱਦੇਨਜ਼ਰ ਲਿਆ ਗਿਆ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਕੋਰੋਨਾ ਵਾਇਰਸ ਦੀਆਂ ਦਰਪੇਸ਼ ਚੁਣੌਤੀਆਂ ਦੇ ਕਾਰਨ ਨੇੜਲੇ ਭਵਿੱਖ ਵਿੱਚ ਪ੍ਰੀਖਿਆਵਾਂ ਕਰਵਾਉਣਾ ਸੰਭਵ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਅਨੁਸਾਰ ਹੁਣ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਵਿਸ਼ਿਆਂ ਦੇ ਆਧਾਰ ‘ਤੇ ਨਤੀਜਾ ਐਲਾਨਿਆ ਜਾਵੇਗਾ ਕਿਉਂਕਿ ਕੁਝ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਪਹਿਲਾਂ ਹੀ ਪੀਐਸਈਬੀ ਦੁਆਰਾ ਕੋਰੋਨਾ ਵਾਇਰਸ ਦੇ ਫੈਲਣ ਤੋਂ ਪਹਿਲਾਂ ਲਈਆਂ ਜਾ ਚੁੱਕੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਨਤੀਜੇ ਦੀ ਐਲਾਨ ਵੀ ਸਮੇਂ ਦੀ ਲੋੜ ਹੈ ਤਾਂ ਜੋ ਵਿਦਿਆਰਥੀ ਉਚੇਰੀ ਸਿੱਖਿਆ ਵਿਚ ਆਪਣੇ ਲੋੜੀਂਦੇ ਕੋਰਸਾਂ ਦੀ ਸਮੇਂ ਸਿਰ ਚੋਣ ਕਰ ਸਕਣ।ਸਿੰਗਲਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਦਾਹਰਣ ਵਜੋਂ ਜੇ ਕੋਈ ਵਿਦਿਆਰਥੀ ਸਿਰਫ 3 ਵਿਸ਼ਿਆਂ ਵਿੱਚ ਪ੍ਰੀਖਿਆਵਾਂ ਦੇ ਚੁੱਕਾ ਹੈ ਤਾਂ ਬਾਕੀ ਰਹਿੰਦੇ 2 ਵਿਸ਼ਿਆਂ (ਜਿਨਾਂ ਦੀਆਂ ਪ੍ਰੀਖਿਆਵਾਂ ਨਹੀਂ ਹੋਈਆਂ) ਦੇ ਅੰਕ , ਵਧੀਆ ਪ੍ਰਦਰਸ਼ਨ ਵਿਸ਼ੇ ਵਿੱਚ ਪ੍ਰਾਪਤ ਕੀਤੇ ਅੰਕਾਂ ਦੀ ਔਸਤ ਦੇ ਆਧਾਰ ‘ਤੇ ਦਿੱਤੇ ਜਾਣਗੇ। ਉਨ੍ਹਾਂ ਨੇ ਅੱਗੇ ਕਿਹਾ ਕਿ ਪ੍ਰੈਕਟੀਕਲ ਵਿਸ਼ਿਆਂ ਦੇ ਅੰਕ ਅਤੇ ਨੌਕਰੀ ਦੀ ਸਿਖਲਾਈ ‘ਤੇ, ਕਿੱਤਾਮੁਖੀ ਵਿਸ਼ਿਆਂ ਲਈ ਵੀ ਇਸੇ ਆਧਾਰ ‘ਤੇ ਦਿੱਤੇ ਜਾਣਗੇ। ਸਿੰਗਲਾ ਨੇ ਕਿਹਾ ਕਿ ਓਪਨ ਸਕੂਲ ਵਿਦਿਆਰਥੀਆਂ ਦੇ ਮਾਮਲੇ ਵਿੱਚ ਬੋਰਡ ਪਿਛਲੀਆਂ ਪ੍ਰੀਖਿਆਵਾਂ ਵਿੱਚ ਲਏ ਅੰਕਾਂ ਦੇ ਆਧਾਰ ‘ਤੇ ਨਤੀਜਿਆਂ ਦਾ ਐਲਾਨ ਕਰੇਗਾ ਅਤੇ ਉਨਾਂ ਵੱਲੋਂ ਪਹਿਲੇ ਸੈਸ਼ਨਾਂ ਵਿੱਚ ਪਾਸ ਕੀਤੇ ਵਿਸ਼ਿਆਂ (ਕਰੈਡਿਟ ਕੈਰੀ ਫਾਰਮੂਲੇ) ਵਿੱਚੋਂ ਪ੍ਰਾਪਤ ਕੀਤੇ ਅੰਕਾਂ ਦੇ ਆਧਾਰ ‘ਤੇ ਔਸਤ ਅੰਕ ਦਿੱਤੇ ਜਾਣਗੇ।
    ਕੈਬਨਿਟ ਮੰਤਰੀ ਨੇ ਕਿਹਾ ਕਿ ਰੀਅਪੀਅਰ ਜਾਂ ਕੰਪਾਰਮੈਂਟ ਲਈ ਪੀ.ਐਸ.ਈ.ਬੀ. ਦੇ ਗੋਲਡਨ/ਫਾਈਨਲ ਚਾਂਸ ਲਈ ਜਿਨਾਂ ਵਿਦਿਆਰਥੀਆਂ ਨੇ ਇਮਤਿਹਾਨ ਵਿੱਚ ਬੈਠਣਾ ਸੀ ਨੂੰ ਵੀ ਉਨਾਂ ਵੱਲੋਂ ਪਹਿਲਾਂ ਪਾਸ ਕੀਤੇ ਗਏ ਵਿਸ਼ਿਆਂ ਦੇ ਆਧਾਰ ‘ਤੇ ਔਸਤ ਅੰਕ ਦਿੱਤੇ ਜਾਣਗੇ। ਉਨਾਂ ਕਿਹਾ ਕਿ ਜਿਨਾ ਵਿਦਿਆਰਥੀਆਂ ਕੋਲ ਡਵੀਜ਼ਨ ਵਿੱਚ ਸੁਧਾਰ ਕਰਨ ਜਾਂ ਰੀਅਪੀਅਰ ਲਈ ਲੰਬਿਤ ਮੌਕਾ ਹੈ, ਉਹ ਸਿਰਫ ਇੱਕ ਪੇਪਰ ਜੋ ਨਹੀਂ ਹੋਇਆ ਲਈ ਫੀਸ ਜਮਾ ਕਰਵਾਉਣਗੇ ਅਤੇ ਉਨਾਂ ਨੂੰ ਬਿਨਾ ਵਾਧੂ ਫੀਸ ਦਿੱਤੇ ਭਵਿਖ ਵਿੱਚ ਇਮਤਿਹਾਨ ਦੇਣ ਲਈ ਵਾਧੂ ਮੌਕਾ ਦਿੱਤਾ ਜਾਵੇਗਾ। ਆਮ ਵਰਗੇ ਹਾਲਤ ਹੋਣ ਤੋਂ ਬਾਅਦ ਇਸ ਵਾਸਤੇ ਵੱਖਰੀ ਡੇਟਸ਼ੀਟ ਜਾਰੀ ਕੀਤੀ ਜਾਵੇਗੀ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!