ਅਸ਼ੋਕ ਵਰਮਾ
ਮਾਨਸਾ, 15 ਜੁਲਾਈ:ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 7 ਵਿਅਕਤੀਆਂ ਨੂੰ ਗਿ੍ਰਫਤਾਰ ਕਰਕੇ ਉਨਾਂ ਵਿਰੁੱਧ 7 ਮੁਕੱਦਮੇ ਦਰਜ ਕੀਤੇ ਹਨ। ਪੁਲਿਸ ਨੇ ਇੰਨਾਂ ਕੋਲੋਂ 2 ਗ੍ਰਾਮ ਸਮੈਕ, 370 ਲੀਟਰ ਲਾਹਣ ਅਤੇ 262 ਬੋਤਲਾਂ ਸਰਾਬ ਸਮੇਤ ਕਾਰ ਦੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਸਵਰਨ ਸਿੰਘ ਉਰਫ ਸਨੀ ਪੁੱਤਰ ਜਗਤਾਰ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 2 ਗ੍ਰਾਮ ਸਮੈਕ ਬਰਾਮਦ ਹੋਣ ਤੇ ਥਾਣਾ ਸਿਟੀ ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ ਕੀਤਾ ਹੈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ *ਤੇ ਕਾਕਾ ਸਿੰਘ ਅਤੇ ਰੂਪੀ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਟਿੱਬੀ ਹਰੀ ਸਿੰਘ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ, ਪੁਲਿਸ ਪਾਰਟੀ ਨੇ ਮੌਕੇ ਤੇ ਰੇਡ ਕਰਕੇ ਦੋਵਾਂ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ ਹੈ।
ਇਸੇ ਤਰਾਂ ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਲਾਭ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮੱਤੀ ਵਿਰੁੱਧ ਆਬਕਾਰੀ ਤਹਿਤ ਮੁਕੱਦਮਾ ਦਰਜ ਕਰਵਾ ਕੇ 90 ਲੀਟਰ ਲਾਹਣ ਅਤੇ 8 ਬੋਤਲਾਂ ਨਜਾਇਜ ਸ਼ਰਾਬ ਬਰਾਮਦ ਕੀਤੀ, ਪਰ ਸਬੰਧਤ ਵਿਅਕਤੀ ਦੀ ਗਿ੍ਰਫਤਾਰੀ ਬਾਕੀ ਹੈ। ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸਿਕੰਦਰ ਸਿੰਘ ਅਤੇ ਮੰਗਲ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਮਾਖੇਵਾਲਾ ਵਿਰੁੱਧ ਆਬਕਾਰੀ ਤਹਿਤ ਮੁਕੱਦਮਾ ਦਰਜ ਕਰਵਾ ਕੇ 60 ਲੀਟਰ ਲਾਹਣ ਅਤੇ 5 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਹੈ, ਜਿਸ ਦੀ ਗਿ੍ਰਫਤਾਰੀ ਬਾਕੀ ਹੈ। ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸਵਰਨ ਸਿੰਘ ਉਰਫ ਕਾਲਾ ਪੁੱਤਰ ਹਰਚਰਨ ਸਿੰਘ ਵਾਸੀ ਭੰਮੇ ਕਲਾਂ ਨੂੰ ਕਾਬੂ ਕਰਕੇ 20 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਜਗਸੀਰ ਸਿੰਘ ਉਰਫ ਅਮਨਾ ਪੁੱਤਰ ਅਵਤਾਰ ਸਿੰਘ ਅਤੇ ਰਾਮ ਸਿੰਘ ਪੁੱਤਰ ਭੋੋਲਾ ਸਿੰਘ ਵਾਸੀਆਨ ਬੀਰੋਕੇ ਕਲਾਂ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰਾਇਆ ਗਿਆ, ਪੁਲਿਸ ਪਾਰਟੀ ਨੇ ਢੁਕਵੀ ਜਗਾ ਤੇ ਨਾਕਾਬੰਦੀ ਕਰਕੇ ਉਕਤ ਦੋੋਨਾਂ ਨੂੰ ਕਾਰ ਮਾਰਕਾ ਕੋਵਿਡ ਸਮੇਤ ਕਾਬੂ ਕਰਕੇ ਉਨਾਂ ਪਾਸੋੋਂ 240 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕਰਕੇ ਕਾਰ ਨੂੰ ਕਬਜੇ ਵਿੱਚ ਲਿਆ ਗਿਆ ਹੈ। ਥਾਣਾ ਬਰੇਟਾ ਦੀ ਹੀ ਪੁਲਿਸ ਪਾਰਟੀ ਨੇ ਸਤਿਗੁਰ ਸਿੰਘ ਪੁੱਤਰ ਲਾਭ ਸਿੰਘ ਵਾਸੀ ਸੇਖੂਪੁਰ ਖੁਡਾਲ ਨੂੰ ਕਾਬੂ ਕਰਕੇ 9 ਬੋਤਲਾਂ ਸਰਾਬ ਨਜਾਇਜ ਬਰਾਮਦ ਹੋੋਣ ਤੇ ਉਸ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ।
