16.9 C
United Kingdom
Saturday, May 24, 2025

More

    ਯੂਥ ਕਾਂਗਰਸ ਵੱਲੋਂ ਕੇਂਦਰ ਸਰਕਾਰ ਦੀ ਅਰਥੀ ਫੂਕ ਮੁਜ਼ਾਹਰਾ ਕੀਤਾ

                                                                            ਮਹਿਲ ਕਲਾਂ 15ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)

    ਯੂਥ ਕਾਂਗਰਸ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪ੍ਰਧਾਨ ਸੁਖਵਿੰਦਰ ਸਿੰਘ ਖੇੜੀ ਦੀ ਅਗਵਾਈ ਹੇਠ ਯੂਥ ਵਰਕਰਾਂ ਤੇ ਆਗੂਆਂ ਨੇ ਆਲ ਇੰਡੀਆ ਯੂਥ ਕਾਂਗਰਸ ਦੇ ਹੁਕਮਾਂ ਅਤੇ ਸੂਬਾ ਕਮੇਟੀ ਦੇ ਸੱਦੇ ਉਪਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਗਾਤਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਐਮਐਸਪੀ ਖਤਮ ਕਰਨ ਅਤੇ ਮੰਡੀਕਰਨ ਬੋਰਡ ਨੂੰ ਤੋੜੇ ਜਾਣ ਦੇ ਲਏ ਜਾ ਰਹੇ ਕਿਸਾਨ ਤੇ ਮਜ਼ਦੂਰ ਵਿਰੋਧੀ ਫੈਸਲਿਆਂ ਖਿਲਾਫ ਕਸਬਾ ਮਹਿਲ ਕਲਾਂ ਦੇ ਬੱਸ ਸਟੈਂਡ ਵਿਖੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਅਰਥੀ ਫੂਕ ਮੁਜ਼ਾਹਰਾ ਕੀਤਾ ਕਰਕੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਕੀਤੇ ਜਾ ਰਹੇ ਵਾਅਦੇ ਐਮਐਸਪੀ ਨੂੰ ਖਤਮ ਕਰਨ ਅਤੇ ਮੰਡੀਕਰਨ ਬੋਰਡ ਨੂੰ ਤੋੜੇ ਜਾਣ ਦੇ ਲਏ ਜਾ ਰਹੇ ਫ਼ੈਸਲੇ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।  ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਸੂਬਾ ਜਰਨਲ ਸਕੱਤਰ ਬਲਕਰਨ ਸਿੰਘ ਪੱਖੋਂ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਸੋਢੀ, ਹਲਕਾ ਮਹਿਲ ਕਲਾਂ ਦੇ ਪ੍ਰਧਾਨ ਸੁਖਵਿੰਦਰ ਸਿੰਘ ਖੇੜੀ ਅਤੇ ਹਲਕਾ ਬਰਨਾਲਾ ਦੇ ਪ੍ਰਧਾਨ ਬਿਕਰਮਜੀਤ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਅਮਨਦੀਪ ਸਿੰਘ ਭੂਰੇ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਕੀਮਤਾਂ ਵਿੱਚ ਵਿੱਚ ਭਾਰੀ ਵਾਧੇ ਕਰਕੇ ਸਿੱਧੇ ਤੌਰ ਤੇ ਕਿਸਾਨ ਮਜ਼ਦੂਰ ਤੇ ਮੁਲਾਜ਼ਮਾ ਨੂੰ ਆਰਥਿਕ ਤੌਰ ਤੇ ਕਮਜ਼ੋਰ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਦੇ ਚੱਲ ਰਹੇ ਕਰੋਪ ਦੇ ਮੱਦੇ ਨਜ਼ਰ ਕਿਸਾਨਾਂ ਮਜ਼ਦੂਰਾਂ ਤੇ ਆਮ ਲੋਕਾਂ ਦੀ ਆਰਥਕ ਹਾਲਤ ਲਗਾਤਾਰ ਨਿੱਘਰਦੀ ਜਾ ਰਹੀ ਹੈ । ਪਰ ਮੋਦੀ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅਥਾਹ ਅਤੇ ਕਰਕੇ ਲੋਕਾਂ ਦੀਆਂ ਜੇਬਾਂ ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਐਮ ਐਸ ਪੀ ਨੂੰ ਖਤਮ ਕਰਨ ਅਤੇ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਣਸਾਂ ਨੂੰ ਖੁੱਲ੍ਹੀ ਮੰਡੀ ਵੇਚਣ ਲਈ ਫ਼ੈਸਲੇ ਲੈ ਕੇ ਕਾਰਪੋਰੇਟ ਘਰਾਣਿਆਂ ਪੱਖੀ ਕਾਨੂੰਨ ਬਣਾ ਕੇ ਕਿਸਾਨਾਂ ਨੂੰ ਉਜਾੜਿਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਅਕਾਲੀਆਂ ਨੇ ਭਾਈਵਾਲ ਹੁੰਦਿਆਂ ਹੋਇਆ ਵੀ ਕੇਂਦਰ ਵੱਲੋਂ ਕਿਸਾਨ ਵਿਰੋਧੀ ਲਏ ਜਾ ਰਹੇ ਫ਼ੈਸਲਿਆਂ ਦੀ ਹਮਾਇਤ ਕਰਕੇ ਸਾਬਤ ਕਰਕੇ ਰੱਖ ਦਿੱਤਾ ਕਿ ਬਾਦਲਾਂ ਨੂੰ ਕਿਸਾਨਾਂ ਦੇ ਹਿੱਤਾਂ ਨਾਲੋਂ ਆਪਣੀ ਨੂੰਹ ਦੀ ਕੁਰਸੀ ਪਿਆਰੀ ਹੈ ਉਨ੍ਹਾਂ ਕਿਹਾ ਕਿ ਜੇਕਰ ਬਾਦਲ ਸੱਚ ਮੁੱਚੀ ਕਿਸਾਨ ਅਤੇ ਸੀ ਤਾਂ ਉਸ ਨੂੰ ਕੇਂਦਰ ਦੀ ਮੋਦੀ ਸਰਕਾਰ ਵਿੱਚੋ ਆਪਣੀ ਨੂੰਹ ਦਾਸ ਕੀ ਬਾਤ ਬਾਕੀ ਕਿਸਾਨਾਂ ਨਾਲ ਖੜ੍ਹਨਾ ਚਾਹੀਦਾ ।ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਗਾਤਾਰ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਸਿਰ ਚੜ੍ਹਿਆ 2 ਲੱਖ ਤੱਕ ਦਾ ਕਰਜ਼ਾ ਮੁਆਫ਼ ਕਰਕੇ ਕਿਸਾਨ ਅਤੇ ਸੀ ਹੋਣ ਦਾ ਸਬੂਤ ਦਿੱਤਾ । ਉਨ੍ਹਾਂ ਕਿਹਾ ਕਿ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਦੇ ਹੁਕਮਾਂ ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਯੂਥ ਕਾਂਗਰਸ ਪੰਜਾਬ ਦੇ ਇੰਚਾਰਜ ਮੁਕੇਸ਼ ਕੁਮਾਰ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਦੇ ਲੋਕ ਮਾਰੂ ਫ਼ੈਸਲਿਆਂ ਵਿਰੁੱਧ ਸੂਬਾ ਪੱਧਰ ਤੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ ਇਸ ਮੌਕੇ ਯੂਥ ਆਗੂ ਐਡਵੋਕੇਟ ਮਰੀਜ਼ ਸਿੰਘ ਬੱਬੂ ਸਿੰਘ ਛਾਪਾ, ਪ੍ਰੀਤ ਸਿੰਘ ਬੀਹਲਾ, ਪੁਨੀਤ ਗਰਗ, ਰਾਜੂ ਸਿੰਘ ਅਮਲਾ ਸਿੰਘ ਵਾਲਾ ਅਰਮਾਨ ਖੁੱਡੀ ਤੋਂ ਇਲਾਵਾ ਹੋਰ ਵਰਕਰ ਵੀ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!