
ਮੋਗਾ (ਮਿੰਟੂ ਖੁਰਮੀ)
ਅੱਜ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਜ਼ਿਲ੍ਹਾ ਮੋਗਾ ਦਫ਼ਤਰ ਵਿੱਚ ਸ੍ਰੀ ਪ੍ਰਭਦੀਪ ਸਿੰਘ ਨੱਥੋਵਾਲ ਨੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋ ਅਹੁਦਾ ਸੰਭਾਲ ਲਿਆ ਹੈ। ਉਹ ਲੁਧਿਆਣਾ ਤੋ ਬਦਲ ਕੇ ਮੋਗਾ ਵਿਖੇ ਆਏ ਹਨ।
ਸ੍ਰੀ ਪ੍ਰਭਦੀਪ ਸਿੰਘ ਨੱਥੋਵਾਲ ਨੇ ਆਪਣਾ ਅਹੁਦਾ ਸੰਭਾਲਣ ਸਮੇ ਦਫ਼ਤਰ ਦੇ ਸਮੂਹ ਕਰਮਚਾਰੀਆਂ ਦੀ ਮੀਟਿੰਗ ਬੁਲਾਈ ਅਤੇ ਉਨ੍ਹਾਂ ਨੂੰ ਟੀਮ ਦੀ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸੂਚਨਾ ਤੇ ਲੋਕ ਸੰਪਰਕ ਵਿਭਾਗ ਸਰਕਾਰ ਵੱਲੋ ਲੋਕ ਹਿੱਤ ਲਈ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਅਤੇ ਹੋਰ ਜਰੂਰੀ ਸੂਚਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਮੀਡੀਆ ਮੇੈਬਰਾਂ ਅਤੇ ਦਫਤਰੀ ਕਰਮਚਾਰੀਆਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਦਾ ਹੈ।
ਸ੍ਰੀ ਪ੍ਰਭਦੀਪ ਸਿੰਘ ਨੇ ਮੋਗਾ ਦੇ ਸਮੂਹ ਪੱਤਰਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਮੀਦ ਹੈ ਕਿ ਜ਼ਿਲ੍ਹੇ ਅਤੇ ਇਸਦੀਆਂ ਸਬਡਿਵੀਜ਼ਨਾਂ ਦੇ ਮੀਡੀਆ ਕਰਮੀਆਂ ਤੋ ਪੂਰਨ ਸਹਿਯੋਗ ਮਿਲਦਾ ਰਹੇਗਾ।
ਇੱਥੇ ਇਹ ਵੀ ਜਿਕਰਯੋਗ ਹੈ ਕਿ ਇਸ ਤੋ ਪਹਿਲਾਂ ਪ੍ਰਭਦੀਪ ਸਿੰਘ ਨੱਥੋਵਾਲ ਲੁਧਿਆਣਾ, ਕਪੂਰਥਲਾ, ਸੰਗਰੂਰ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਖੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।