3.1 C
United Kingdom
Sunday, March 8, 2026

More

    ਬਠਿੰਡਾ ਜਿਲੇ ’ਚ ਕਰੋਨਾ ਬੰਬ ਫਟਿਆ-22 ਨਵੇਂ ਮਾਮਲੇ ਆਏ

    ਅਸ਼ੋਕ ਵਰਮਾ
     ਬਠਿੰਡਾ, 16 ਜੁਲਾਈ। ਬਠਿੰਡਾ ਜਿਲੇ ’ਚ ਅੱਜ ਕਰੋਨਾ ਬੰਬ ਫਟਿਆ ਹੈ ਜਿਸ ਨੇ ਸਥਿਤੀ ਦੀ ਗੰਭੀਰਤਾ ਦਰਸਾ ਦਿੱਤੀ ਹੈ। ਅੱਜ ਬਠਿੰਡਾ ਜਿਲੇ ’ਚ ਕਰੋਨਾ ਵਾਇਰਸ ਦੇ 22 ਨਵੇਂ ਮਾਮਲੇ ਸਾਹਮਣੇ ਆਏ ਹਨ ਜਿੰਨਾਂ ਚੋਂ ਛੇ ਭਾਰਤੀ ਫੌਜ ਦੀ ਬਠਿੰਡਾ ਛਾਉਣੀ ਨਾਲ ਸਬੰਧਤ ਹੈ ਜਦੋਂਕਿ ਇੱਕ ਹਵਾਈ ਅੱਡੇ ਅਤੇ ਇੱਕ ਸੀਆਈਏ ਸਟਾਫ ਦਾ ਹੈ। ਇਸੇ ਤਰਾਂ ਹੀ ਇੱਕ ਮਾਮਲਾ ਪਿੰਡ ਜੱਸੀ ਬਾਗ ਵਾਲੀ ਦਾ ਹੈ ਜਦੋਂਕਿ ਬਾਕੀ ਮਾਮਲਿਆਂ ਦਾ ਸਬੰਧ ਬਠਿੰਡਾ ਸ਼ਹਿਰ ਦੀਆਂ ਵੱਖ ਵੱਖ ਬਸਤੀਆਂ ਤੇ ਕਲੋਨੀਆਂ ਨਾਲ ਹੈ।ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਅੰਦਰ ਵੀਰਵਾਰ ਦੀ ਸ਼ਾਮ ਤੱਕ 4 ਹੋਰ ਵਿਅਕਤੀ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਪਹੁੰਚੇ ਹਨ।
            ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲਾ ਵਾਸੀਆਂ ਨੂੰ ਕੋਵਿਡ-19 ਤੋਂ ਸੁਚੇਤ ਕਰਦਿਆਂ ਕਿਹਾ ਕਿ ਇਹ ਇੱਕ ਭਿਆਨਕ ਵਾਇਰਸ ਹੈ, ਜੋ ਕਿ ਇੱਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਫੈਲਦਾ ਹੈ। ਇਸ ਤੋਂ ਬਚਾਓ ਲਈ ਹਾਲ ਦੀ ਘੜੀ ਸਿਰਫ਼ ਪ੍ਰਹੇਜ਼ ਹੀ ਦਵਾਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਨੂੰ ਮਾਸਕ ਪਹਿਨਣਾ  ਲਾਜ਼ਮੀ ਹੈ। ਇਸ ਤੋਂ ਇਲਾਵਾ ਆਪਸ ਵਿੱਚ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ ਅਤੇ ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ ਨਾਲ ਸਾਫ਼ ਕੀਤਾ ਜਾਵੇ। ਉਨਾਂ ਬਜ਼ੁਰਗਾਂ ’ਤੇ ਬੱਚਿਆਂ ਨੂੰ ਖਾਸ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ।
    ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਈ ਗਈ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!