9.8 C
United Kingdom
Monday, June 8, 2026

More

    ਕਿਸਾਨ ਵਿਰੋਧੀ ਆਰਡੀਨੈਂਸ ਖਿਲਾਫ ਬੀ. ਕੇ. ਯੂ ਰਾਜੇਵਾਲ ਵੱਲੋਂ 20 ਜੁਲਾਈ ਨੂੰ ਕਰਨਗੇ ਸੜਕਾਂ ‘ਤੇ ਟਰੈਕਟਰ ਖੜੇ – ਛੀਨੀਵਾਲ ਕਲਾਂ

    ਮਹਿਲ ਕਲਾ 16 ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)

    ਪਿਛਲੇ ਸਮੇਂ ਦੌਰਾਨ ਕੇਦਰ ਦੀ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਮੰਡੀਆ ਤੋੜਨ ਲਈ ਜੋ ਆਰਡੀਨੈਂਸ ਜਾਰੀ ਕੀਤੇ ਗਏ ਹਨ ਅਤੇ ਬਿਜਲੀ( ਸੋਧ) ਬਿੱਲ 2020 ਜਾਰੀ ਕੀਤਾ ਹੈ ਉਸ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨ ਭਰਾ 20 ਜੁਲਾਈ ਦਿਨ ਸੋਮਵਾਰ ਨੂੰ ਸਵੇਰੇ ਦਸ ਤੋਂ ਦੁਪਿਹਰ ਇਕ ਵਜੇ ਤੱਕ ਤਿੰਨ ਘੰਟੇ ਕਿਸਾਨ ਆਪਣੇ ਟਰੈਕਟਰ ਰਾਏਕੋਟ ਤੋਂ ਬਰਨਾਲਾ ਮੇਨ ਰੋਡ ਉਪਰ ਖੜੇ ਕਰਕੇ ਕੇਦਰ ਦੀ ਭਾਜਪਾ ਸਰਕਾਰ ਖਿਲਾਫ ਰੋਸ ਪ੍ਰਗਟ ਕਰਨਗੇ, ਇਹ ਵਿਚਾਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਿਲਾ ਪ੍ਰਧਾਨ ਨਿਰਭੈ ਸਿੰਘ ਗਿਆਨੀ ਛੀਨੀਵਾਲ ਕਲਾਂ ਨੇ ਪਿੰਡ ਛੀਨੀਵਾਲ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ ਉਨਾ ਨੇ ਦੱਸਿਆ ਕਿ ਸਾਡੀ ਜੱਥੇਬੰਦੀ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਪੰਜਾਬ ਦੇ ਕਿਸਾਨ ਵੱਡੀ ਗਿਣਤੀ ਵਿੱਚ ਰੋਸ  ਪ੍ਰਗਟ ਕਰਨਗੇ, ਉਨ੍ਹਾਂ ਨੇ ਦੱਸਿਆ ਕਿ ਜੇਕਰ ਕੇਦਰ ਦੀ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਆਰਡੀਨੈਂਸ ਨੂੰ ਪਾਰਲੀਮੈਂਟ ਵਿੱਚ ਪਾਸ ਹੋ ਜਾਂਦਾ ਹੈ ਤਾਂ ਫਿਰ ਕਾਨੂੰਨ ਬਣ ਗਏ ਤਾਂ ਪੰਜਾਬ ਦੀਆ ਮੰਡੀਆਂ ਖਤਮ ਹੋ ਜਾਣਗੀਆਂ ਅਤੇ ਪੰਜਾਬ ਦਾ ਕਿਸਾਨ ਕਾਰਪੋਰੇਟ ਘਰਾਣਿਆਂ ਦੇ ਵੱਸ ਪੈ ਜਾਵੇਗਾ। ਜਿਲਾ ਪ੍ਰਧਾਨ ਨਿਰਭੈ ਸਿੰਘ ਗਿਆਨੀ ਨੇ ਪੰਜਾਬ ਦੇ ਕਿਸਾਨਾਂ ,ਆੜਤੀਆ ਅਤੇ ਪੱਲੇਦਾਰਾਂ ਨੂੰ  ਅਪੀਲ ਕੀਤੀ ਕਿ ਉਹ ਕੇਦਰ ਦੀ ਮੋਦੀ ਸਰਕਾਰ ਮੰਡੀ ਬੋਰਡ ਨੂੰ ਬਚਾਉਣ ਲਈ ਇਕਮੁੱਠ ਹੋ ਸੰਘਰਸ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਕਿਸਾਨ ਭਰਾ ਆਪ ਹੀ ਵੱਡੀ ਗਿਣਤੀ ਵਿਚ 20 ਜੁਲਾਈ ਨੂੰ ਸੜਕਾਂ ਉਪਰ ਆਪੋ ਆਪਣੇ ਟਰੈਕਟਰ ਸੜਕਾਂ ਉਪਰ ਖੜੇ ਕਰਕੇ ਕੇਦਰ ਦੀ ਮੋਦੀ ਸਰਕਾਰ ਖਿਲਾਫ ਡਟ ਕੇ ਰੋਸ ਪ੍ਰਗਟ ਕਰਨ,ਉਨਾ ਨੇ ਦੱਸਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਮੱਕੀ ਦੀ ਐਮ ਐਸ ਪੀ 1850 ਰੁਪਏ ਮਿੱਥੀ ਹੈ ਉਨਾ ਨੇ ਕਿਹਾ ਕਿ ਮੰਡੀਆ ਵਿਚ ਸਰਕਾਰ ਦੀ ਖਰੀਦ ਨਾ ਹੋਣ ਕਰਕੇ ਪੰਜਾਬ ਦਾ ਕਿਸਾਨ 600 ਰੁਪਏ ਤੋਂ ਲੈ ਕੇ 1200 ਰੁਪਏ ਤੱਕ ਵੇਚਣ ਲਈ ਮਜਬੂਰ ਹੋ ਰਹੇ ਹਨ ਉਨਾ ਨੇ ਕਿਹਾ ਕਿ ਦੇਸ਼ ਅੰਦਰ ਕਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਹੋਏ ਆਪਣੇ ਮੂੰਹਾਂ ਉਪਰ ਮਾਸਕ ਬੰਨ ਕੇ ਆਉਣ ।ਉਨ੍ਹਾਂ ਨੇ ਦੱਸਿਆ ਕਿ 20 ਜੁਲਾਈ  ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਦੇ ਕਰੀਬ ਪਿੰਡ ਛੀਨੀਵਾਲ ਕਲਾਂ ਦੀ ਦਾਣਾ ਮੰਡੀ ਤੋਂ ਟਰੈਕਟਰਾ ਦਾ ਕਾਫਲਾ ਰੋਸ ਮਾਰਚ ਰਵਾਨਾ ਹੋਵੇਗਾ। ਉਨਾ ਨੇ ਦੱਸਿਆ ਕਿ ਐਸ ਡੀ ਐਮ ਬਰਨਾਲਾ ਨੂੰ ਮੰਗ ਪੱਤਰ ਦਿੱਤਾ ਜਾਵੇਗਾ  ਇਸ ਮੌਕੇ ਉਨ੍ਹਾਂ ਨਾਲ ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਾਕਮ ਸਿੰਘ, ਮੀਤ ਪ੍ਰਧਾਨ ਜਗਤਾਰ ਸਿੰਘ ਛੀਨੀਵਾਲ ਕਲਾਂ, ਜਨਰਲ ਸਕੱਤਰ ਅਜਮੇਰ ਸਿੰਘ ਹੁੰਦਲ, ਹਰਦੇਵ ਸਿੰਘ ਕਾਕਾ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਗਹਿਲ, ਜਸਮੇਲ ਸਿੰਘ ਚੰਨਣਵਾਲ ਜਗਤਾਰ ਸਿੰਘ ਛੀਨੀਵਾਲ ਕਲਾ, ਸਾਧੂ ਸਿੰਘ, ਹਾਕਮ ਸਿੰਘ ਕੁਰੜ, ਬਹਾਲ ਸਿੰਘ ਕੁਰੜ ਆਦਿ ਆਗੂ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!