ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)
ਬਰਤਾਨੀਆ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ, ਇਸ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ‘ਚ 936 ਹੋਰ ਮੌਤਾਂ ਹੋ ਗਈਆਂ ਹਨ। ਦੇਸ਼ ਭਰ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 7095 ਤੋ ਟੱਪ ਚੁੱਕੀ ਹੈ।
ਅੱਜ ਇੰਗਲੈਂਡ ਵਿੱਚ 828, ਸਕਾਟਲੈਂਡ ਵਿੱਚ 70, ਵੇਲਜ਼ ਵਿੱਚ 33 ਅਤੇ ਉੱਤਰੀ ਆਇਰਲੈਂਡ ਵਿੱਚ 5 ਹੋਰ ਨਵੀਆਂ ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਕੁਲ ਮੌਤਾਂ
ਸਕਾਟਲੈਂਡ- 366
ਵੇਲਜ਼- 245
ਉੱਤਰੀ ਆਇਰਲੈਂਡ- 78