15.9 C
United Kingdom
Sunday, June 28, 2026

More

    ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ 20 ਜੁਲਾਈ ਨੂੰ ਟਰੈਕਟਰ ਮਾਰਚ ਕੱਢਣ ਦਾ ਐਲਾਨ

    ਮਹਿਲ ਕਲਾਂ 17 ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)

      ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਲਗਾਤਾਰ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਸਬੰਧੀ  ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਕਲਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ ।ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕੋਰੋਨਾ ਵਾਇਰਸ ਦਾ ਲਾਹਾ ਲੈ ਕੇ ਕਿਸਾਨ ਵਿਰੋਧੀ ਕਾਨੂੰਨ ਲਾਗੂ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਮੰਡੀ ਬੋਰਡ ਨੂੰ ਪਾਈਵੇਟ ਕਰਨ ਤੋਂ ਬਚਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ ਕਿਸਾਨਾਂ ਨੂੰ ਵੱਧ ਤੋਂ ਵੱਧ ਟਰੈਕਟਰ ਲੈ ਕੇ ਵੱਡੀ ਗਿਣਤੀ ਵਿਚ ਕਿਸਾਨ ਪੁੱਜਣਗੇ। ਉਨ੍ਹਾਂ ਨੇ ਕਿਹਾ ਕਿ ਇਨਾ ਆਰਡੀਨੈਂਸ ਨਾਲ ਜਿੱਥੇ ਕਿਸਾਨ ਤਬਾਹ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਆਰਡੀਨੈਂਸ ,ਮੁਨੀਮ, ਮਜਦੂਰ ਬਰੇਜਗਾਰ ਹੋ ਜਾਣਗੇ। ਉਨ੍ਹਾਂ ਨੇ ਕਿਹਾ ਕਿ ਕਾਰਪੋਰੇਟ ਘਰਾਣੇ ਸਾਰੇ ਦੁਨੀਆਂ ਤੋਂ ਵਧੀਆ ਮੰਡੀਕਰਨ ਦੇ ਢਾਂਚੇ ਨੂੰ ਤੋੜ ਦੇਣਗੇ,ਉਨਾ ਨੇ ਸਾਨੂੰ ਸਾਡੀ ਫਸਲਾਂ ਦੀ ਲੁੱਟ ਕਰਨਗੇ। ਉਨ੍ਹਾਂ ਨੇ ਕਿਹਾ ਕਿ ਦੂਜੇ ਪਾਸੇ ਕੇਂਦਰ ਦੀ ਮੋਦੀ ਸਰਕਾਰ ਆਉਣ ਵਾਲੇ ਪਾਰਲੀਮੈਂਟ ਸੈਸਨ ਚੋ ਬਿਜਲੀ ਸੋਧ ਬਿੱਲ ਲਿਆਂਦਾ ਜਾ ਰਿਹਾ ਹੈ   ਉਨਾ ਨੇ ਕਿਹਾ ਕਿ ਸਾਨੂੰ ਮੋਟਰਾ ਦੇ ਬਿਲ ਲੱਗ ਪੈਣਗੇ ਅਤੇ ਗਰੀਬ ਮਜ਼ਦੂਰ ਪਰਿਵਾਰਾਂ ਦੀ 200ਯੂਨਿਟ ਬਿਜਲੀ ਮੁਆਫ ਦੀ  ਸਹੂਲਤ ਖਤਮ ਹੋ ਜਾਵੇਗੀ  ਉਨਾ ਨੇ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਦਿਨੋ ਦਿਨ ਵਾਧਾ ਕੀਤਾ ਜਾ ਰਿਹਾ ਹੈ ਉਨਾ ਨੇ ਪੰਜਾਬ ਦੇ ਕਿਸਾਨਾਂ, ਮਜਦੂਰਾਂ ਅਤੇ ਆੜਤੀਆ ਨੂੰ ਇਕੱਠੇ ਹੋ ਇਸ ਆਰਡੀਨੈਂਸ ਦਾ ਵਿਰੋਧ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਦੱਸਿਆ ਕਿ 20 ਜੁਲਾਈ ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਕਿਸਾਨ ਭਰਾ ਆਪੋ ਆਪਣੇ ਟਰੈਕਟਰ ਲੈ ਕੇ ਦਾਣਾ ਮੰਡੀ ਬਰਨਾਲਾ ਵਿਖੇ ਪਹੁੰਚਣ ਦੀ ਅਪੀਲ ਕੀਤੀ ਉਨਾ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਮਹਾਂਮਾਰੀ ਨੂੰ ਮੁੱਖ ਰੱਖਦਿਆਂ ਹਰੇਕ ਟਰੈਕਟਰ ਉਪਰ ਤਿੰਨ ਕਿਸਾਨ ਹੀ ਬੈਠਣ ਆਪਣੇ ਮੂੰਹ ਉੱਪਰ ਮਾਸਕ ਪਾ ਕੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲਾ ਪ੍ਰੈਸ ਸਕੱਤਰ ਡਾ ਜਰਨੈਲ ਸਿੰਘ ਸਹੋਰ , ਗਗਨਦੀਪ ਸਿੰਘ ਬਾਜਵਾ ਸਹਿਜੜਾ, ਮਹਿਲ ਕਲਾਂ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਬਾਜਵਾ ਸਹਿਜੜਾ,  ਸਰਬਜੀਤ ਸਿੰਘ ਸਹੋਰ, ਰਣਧੀਰ ਸਿੰਘ ਗਹਿਲ, ਗੁਰਨਾਮ ਸਿੰਘ ਠੀਕਰੀਵਾਲਾ, ਲਖਵਿੰਦਰ ਸਿੰਘ ਲਾਲੀ ਨਾਈਵਾਲਾ ਆਦਿ ਆਗੂ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!