15.3 C
United Kingdom
Sunday, June 7, 2026

More

    ਮਿਸ਼ਨ ਫਤਿਹ: ਪੈਸਟੀਸਾਈਡਜ਼ ਐਸੋਸੀਏਸ਼ਨ ਵੱਲੋਂ ਜਾਗਰੂਕਤਾ ਪੋਸਟਰ ਜਾਰੀ

    ਅਸ਼ੋਕ ਵਰਮਾ
    ਬਠਿੰਡਾ,18 ਜੁਲਾਈ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਨੰੂ ਕਾਮਯਾਬ ਕਰਨ ’ਚ ਆਪਣਾ ਯੋਗਦਾਨ ਪਾਉਣ ਲਈ ਪੈਸਟੀਸਾਈਡਜ਼ ਐਸੋਸੀਏਸ਼ਨ ਬਠਿੰਡਾ ਨੇ ਕਰੋਨਾ ਵਾਇਰਸ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ  ਪੋਸਟਰ ਜਾਰੀ ਕੀਤਾ ਹੈ। ਪੋਸਟਰ ਅੱਜ ਏਥੇ ਜਿਲਾ ਖੇਤੀਬਾੜੀ ਅਫਸਰ ਬਠਿੰਡਾ ਡਾ ਬਹਾਦਰ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਸਮਰਪਿਤ  ਕੀਤਾ ਜਿੰਨਾਂ ਪੈਸਟੀਸਾਈਡਜ ਐਸੋਸੀਏਸ਼ਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਹੈ।  ਡਾ ਬਹਾਦਰ ਸਿੰਘ  ਨੇ ਕਿਹਾ ਕਿ ਵਾਇਰਸ ਇੱਕ ਪ੍ਰਭਾਵਿਤ ਵਿਅਕਤੀ ਤੋਂ ਦੂਜੇ ਇਨਸਾਨ ਵਿੱਚ ਸਾਹ ਰਾਹੀਂ ਫੈਲਦਾ ਹੈ।  ਇਸ ਨੂੰ ਦੇਖਦਿਆਂ ਸਣ ਤੋਂ ਵੱਡਾ ਇਲਾਜ ਸਾਵਧਾਨੀਆਂ ਵਰਤਣਾ ਅਤੇ ਪੰਜਾਬ ਸਰਕਾਰ ਵੱਲੋਂ ਬਾਰੀ ਹਦਾਇਤਾਂ ਦੀ ਪਾਲਣਾ ਕਰਨਾ ਹੈ। ਉਨਾਂ ਆਖਿਆ ਕਿ ਜੇਕਰ ਅਸੀਂ ਖੁਦ ਨੂੰ ਬਚਾਵਾਂਗੇ ਤਾਂ ਇਸ ਦਾ ਇਹ ਮਤਲਬ ਹੈ ਕਿ ਅਸੀਂ ਸਮਾਜ ਨੂੰ ਇਸ ਦੀ ਲਾਗ ਤੋਂ ਬਚਾਅ ਰਹੇ ਹੋਵਾਂਗੇ। ਉਨਾਂ ਦੱਸਿਆ ਕਿ ਇਸ ਦੇ ਆਮ ਲੱਛਣਾਂ ’ਚ ਬੁਖ਼ਾਰ, ਸੁੱਕੀ ਖਾਂਸੀ ਅਤੇ ਸਾਹ ਲੈਣ ’ਚ ਤਕਲੀਫ਼ ਹੰੁਦੀ ਹੈ ਜਿਸ ਦੀ ਪੁਸ਼ਟੀ ਲਈ ਡਾਕਟਰ ਤੋਂ ਸਲਾਹ ਲੈਣੀ ਅਤੇ ਮਾਹਿਰਾ ਵੱਲੋਂ ਦਿੱਤੇ ਸੁਝਾਅ ਮੰਨਣੇ ਜਰੂਰੀ ਹੰੁਦੇ ਹਨ।
                              ਇਸ ਮੌਕੇ ਹਾਜਰ ਪੈਸਟੀਸਾਈਡਜ਼ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਪਵਨ ਸਿੰਗਲਾ ਅਤੇ ਮੀਡੀਆ ਇੰਚਾਰਜ ਕੇਕੇ ਮਿੱਤਲ ਦਾ ਕਹਿਣਾ ਸੀ ਕਿ ਜਿਸ ਵਿਅਕਤੀ ਨੰੂ ਜੁਕਾਮ, ਖਾਂਸੀ ਜਾਂ ਬੁਖ਼ਾਰ ਹੈ ਤਾਂ ਉਸ ਤੋਂ ਘੱਟੋ-ਘੱਟ ਇੱਕ-ਦੋ ਗਜ ਦੀ ਦੂਰੀ ਬਣਾ ਕੇ ਰੱਖਣੀ ਜਰੂਰੀ ਹੈ ਜਦੋਂਕਿ  ਹੱਥ ਮਿਲਾਉਣ ਅਤੇ ਗਲੇ ਮਿਲਣ ਤੋਂ ਪੂਰੀ ਤਰਾਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਉਨਾਂ ਆਖਿਆ ਕਿ ਐਸੋਸੀਏਸ਼ਨ ਆਪਣੇ ਮੈਂਬਰਾਂ ’ਚ ਕਰੋਨਾ ਵਾਇਰਸ ਸਬੰਧੀ ਨਿਯਮਾਂ ਦੀ ਪਾਲਣਾਂ ਕਰਨ ਲਈ ਦਿ੍ਰੜ ਸੰਕਲਪ ਹੈ। ਉਨਾਂ ਦੱਸਿਆ ਕਿ ਅੱਜ ਜਾਰੀ ਕੀਤੇ ਪੋਸਟਰ ਸ਼ਹਿਰ ’ਚ ਚਿਪਕਾਏ ਗਏ ਹਨ। ਉਨਾਂ ਭਰੋਸਾ ਦਿਵਾਇਆ ਕਿ ਐਸੋਸੀੲੋਸ਼ਨ ਸਮਾਜ ਦੀ ਬਿਹਤਰੀ ਲਈ ਜਿਲਾ ਪ੍ਰਸ਼ਾਸ਼ਨ ਨੂੰ ਹਰ ਸੰਭਵ ਸਹਿਯੋਗ ਦੇਵੇਗੀ। ਸ੍ਰੀ ਸਿੰਗਲਾ ਨੇ ਬਠਿੰਡਾ ਵਾਸੀਆਂ ਨੂੰ ਘਰ ਤੋੀ ਬਾਹਰ ਜਾਦ ਵੇਲੇ ਮਾਸਕ ਪਹਿਨਣ,ਭੀਣ ਵਾਲੀਆਂ ਥਾਵਾਂ ਤੇ ਜਾਣ ਤੋਂ ਗੁਰੇਜ਼ ਕਰਨ, ਸੋਸ਼ਲ ਡਿਸਟੈਂਸ ਬਣਾ ਕੇ ਰੱਖਣ ਅਤੇ ਪਸ਼ਾਸ਼ਨ ਵੱਲੋਂ ਸਮੇਂ ਸਮੇਂ ਤੇ ਜਾਰੀ ਕਾਂੳੜ-19 ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!