ਮਹਿਲ ਕਲਾਂ 19ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)

ਕੇਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਅਤੇ ਮਜ਼ਦੂਰ ਵਿਰੋਧੀ ਪਾਸ ਕੀਤੇ ਆਰਡੀਨੈਂਸ ਦੇ ਖਿਲਾਫ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਅੱਜ 20 ਜੁਲਾਈ ਦਿਨ ਸੋਮਵਾਰ ਨੂੰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਲਈ ਕਿਸਾਨਾਂ ਵਿੱਚ ਭਾਰਵਾਂ ਹੁੰਗਾਰਾ ਮਿਲਿਆ ਹੈ ।ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਗਹਿਲ ਨੇ ਦੱਸਿਆ ਕਿ ਕਿਸਾਨਾਂ ਅੰਦਰ ਕੇਦਰ ਦੀ ਭਾਜਪਾ ਸਰਕਾਰ ਖਿਲਾਫ ਰੋਸ ਪਾਇਆ ਜਾ ਰਿਹਾ ਹੈ ਇਸ ਕਰਕੇ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਕਿਸਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ।ਉਨਾ ਨੇ ਕਿਹਾ ਦੇਸ ਪ੍ਰਦੇਸ ਅੰਦਰ ਕਰੋਨਾ ਦੀ ਭਿਆਨਕ ਮਹਾਂਮਾਰੀ ਕਰਕੇ ਪੰਜਾਬ ਦਾ ਕਿਸਾਨ ਪਹਿਲਾਂ ਹੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਲਈ ਕਿੰਨੀ ਸਰਮ ਦੀ ਗੱਲ ਹੈ ਕਿ ਪੂਰੇ ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨ ਨੂੰ ਸੜਕਾਂ ਤੇ ਰੁਲਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਤੋਂ ਬਾਹਰ ਨਿਕਲ ਕੇ ਆਪਣੇ ਟਰੈਕਟਰ ਲੈ ਕੇ ਮੋਦੀ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਆਪਾ ਕੇਦਰ ਸਰਕਾਰ ਨੂੰ ਆਰਡੀਨੈਂਸ ਵਾਪਸ ਲੈਣ ਲਈ ਮਜਬੂਰ ਕਰ ਸੱਕੀਏ। ਇਸ ਮੌਕੇ ਉਨ੍ਹਾਂ ਨਾਲ ਸਾਧੂ ਸਿੰਘ ਛੀਨੀਵਾਲ ਕਲਾਂ, ਹਰਦੇਵ ਸਿੰਘ ਕਾਕਾ, ਜਸਮੇਲ ਸਿੰਘ ਚੰਨਣਵਾਲ, ਹਾਕਮ ਸਿੰਘ ਕੁਰੜ ,ਬਹਾਲ ਸਿੰਘ ਕੁਰੜ , ਆਦਿ ਆਗੂ ਹਾਜ਼ਰ ਸਨ।