ਮਹਿਲ ਕਲਾਂ 20 ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਦੇ ਸੱਦੇ ਤੇ ਅੱਜ ਪਿੰਡ ਸਹਿਜੜਾ ਤੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਕਲਾਂ ਦੀ ਅਗਵਾਈ ਹੇਠ ਕਿਸਾਨ ਆਪਣੇ ਟਰੈਕਟਰ ਲੈ ਕੇ ਦਾਣਾ ਮੰਡੀ ਤੋਂ ਰੋਸ ਮਾਰਚ ਸੁਰੂ ਕੀਤਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਕਲਾਂ ਨੇ ਕਿਹਾ ਕੇਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਅਜਿਹੇ ਆਰਡੀਨੈਂਸ ਪਾਸ ਕਰਕੇ ਆਪਣੇ ਕੋਲ ਗਹਿਣੇ ਰੱਖਣ ਲੱਗੀ ਹੋਈ ਹੈ ਉਨਾ ਨੇ ਕਿਹਾ ਪੰਜਾਬ ਦਾ ਕਿਸਾਨ ਪਹਿਲਾਂ ਹੀ ਕਰਜੇ ਦੀ ਮਾਰ ਹੇਠ ਦੱਬਿਆ ਹੋਇਆ ਹੈ ।ਉਨਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਆਪਣੀ ਫਸਲਾਂ ਦਾ ਸਹੀ ਭਾਅ ਨਾ ਮਿਲਣ ਕਰਕੇ ਪਹਿਲਾਂ ਹੀ ਆਰਥਿਕ ਮੰਦਹਾਲੀ ਝੱਲ ਰਿਹਾ ਹੈ ਉਨਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨੀ ਨੂੰ ਖਤਮ ਕਰਨ ਲਈ ਜੋ ਤਿੰਨ ਆਰਡੀਨੈਂਸ ਪਾਸ ਕਿਸਾਨੀ ਨੂੰ ਖਤਮ ਕਰਨ ਜਾ ਰਹੀ ਹੈ ਉਨਾ ਨੇ ਕਿਹਾ ਕੇਦਰ ਦੀ ਮੋਦੀ ਸਰਕਾਰ ਵਲੋਂ ਡੀਜਲ ਤੇ ਪਟਰੋਲ ਦੀਆਂ ਕੀਮਤਾਂ ਵਿੱਚ ਦਿਨੋ ਦਿਨ ਵਾਧਾ ਮੋਦੀ ਸਰਕਾਰ ਨੇ ਪਿਛਲੀਆਂ ਸਰਕਾਰਾਂ ਨਾਲੋ ਵੱਧ ਕੀਤਾ ਗਿਆ ਹੈ ਉਹਨਾਂ ਨੇ ਦੱਸਿਆ ਕਿ ਅੱਜ ਦੇਸ ਵਿਦੇਸ਼ ਅੰਦਰ ਕਰੋਨਾ ਦੀ ਭਿਆਨਕ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੇ ਟਰੈਕਟਰ ਉਪਰ ਝੰਡੇ ਲਾ ਕੇ ਰੋਸ ਪ੍ਰਦਰਸ਼ਨ ਰਵਾਨਾ ਹੋਇਆ, ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਆਗੂ ਗਗਨਦੀਪ ਸਿੰਘ ਬਾਜਵਾ ਸਹਿਜੜਾ, ਜਿਲਾ ਪ੍ਰੈਸ ਸਕੱਤਰ ਡਾ ਜਰਨੈਲ ਸਿੰਘ ਸਹੋਰ, ਯੂਨੀਅਨ ਦੇ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਬਾਜਵਾ ,ਤਹਿਸੀਲ ਪ੍ਰਧਾਨ ਹਰਭਜਨ ਸਿੰਘ ਕਲਾਲਾ, ਬਲਾਕ ਵਿੱਤ ਸਕੱਤਰ ਸਿੰਗਾਰਾ ਸਿੰਘ ਛੀਨੀਵਾਲ ਕਲਾ, ਸਾਬਕਾ ਸਰਪੰਚ ਨਿਰਮਲ ਸਿੰਘ ਛੀਨੀਵਾਲ ਕਲਾ, ਰਣਜੀਤ ਸਿੰਘ ਕਲਾਲਾ,ਭੋਲਾ ਸਿੰਘ ਕਲਾਲਾ, ਪ੍ਰਗਟ ਸਿੰਘ ਤੇ ਗੁਰਵਿੰਦਰ ਸਿੰਘ ਸਹੋਰ, ਕੁਲਦੀਪ ਸਿੰਘ, ਗੁਰਦੇਵ ਸਿੰਘ, ਸਤਨਾਮ ਸਿੰਘ ਸੱਤੀ, ਸੁਖਵਿੰਦਰ ਸਿੰਘ ਧਨੇਰ, ਪਿੰਡ ਸਹਿਜੜਾ ਇਕਾਈ ਦੇ ਪ੍ਰਧਾਨ ਮੱਘਰ ਸਿੰਘ ਧਾਲੀਵਾਲ, ਅਮਰਜੀਤ ਸਿੰਘ ਭੋਲਾ ਬਾਜਵਾ, ਜਸਵੀਰ ਸਿੰਘ, ਲਖਵੀਰ ਸਿੰਘ ਆਦਿ ਆਗੂ ਹਾਜ਼ਰ ਸਨ।