ਮਹਿਲ ਕਲਾਂ, 20ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਦੀ ਅਗਵਾਈ ਹੇਠ ਕਿਸਾਨ ਆਗੂਆਂ ਤੇ ਵਰਕਰਾਂ ਵੱਲੋਂ ਜਥੇਬੰਦੀ ਦੇ ਸੂਬਾ ਕਮੇਟੀ ਦੇ ਸੱਦੇ ਓੁਪਰ ਕੇਦਰ ਦੀ ਮੋਦੀ ਸਰਕਾਰ ਵੱਲੋਂ ਤਿੰਨ ਕਿਸਾਨ ਵਿਰੋਧੀ ਆਰਡੀਨੈਸ ਲਾਗੂ ਕਰਨ ਅਤੇ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਲਗਾਤਾਰ ਕੀਤੇ ਜਾ ਰਹੇ ਵਾਧੇ ਨੂੰ ਵਾਪਸ ਕਰਵਾਉਣ ਨੂੰ ਲੈ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ਼ ਪਿੰਡ ਛੀਨੀਵਾਲ ਕਲਾਂ ਤੋਂ 100 ਦੇ ਕਰੀਬ ਕਿਸਾਨਾਂ ਨੇ ਟਰੈਕਟਰਾਂ ਤੇ ਸਵਾਰ ਹੋ ਕੇ ਪਿੰਡ ਸਹਿਜੜਾ ਸਹੌਰ ਵਜੀਦ ਕੇ ਖੁਰਦ ਵਜ਼ੀਦਕੇ ਕਲਾਂ ਅਮਲਾ ਸਿੰਘ ਵਾਲਾ ਭੱਦਲ ਵੁੱਡ ਅਤੇ ਸੰਘੇੜਾ ਵਿਖੇ ਰੋਸ ਮਾਰਚ ਕੱਢਣ ਉਪਰੰਤ ਅੈਸ.ਡੀ.ਅੈਮ ਬਰਨਾਲਾ ਨੂੰ ਮੰਗ ਪੱਤਰ ਦੇਣ ਲਈ ਰਵਾਨਾ ਹੁੰਦਾ ਹੋਇਆ ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਗਿਆਨੀ ਛੀਨੀਵਾਲ ,ਪ੍ਰਧਾਨ ਜਗਤਾਰ ਸਿੰਘ ਧਾਲੀਵਾਲ ਮੀਤ ਪ੍ਰਧਾਨ ,ਹਾਕਮ ਸਿੰਘ ਧਾਲੀਵਾਲ ਸੀਨੀਅਰ ਮੀਤ ਪ੍ਰਧਾਨ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਗਹਿਲ ਨੇ ਕਿਹਾ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਜਥੇਬੰਦੀ ਵੱਲੋਂ ਸੂਬਾ ਕਮੇਟੀ ਦੇ ਸੱਦੇ ਓੁਪਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਿੰਨ ਕਿਸਾਨ ਵਿਰੋਧੀ ਆਰਡੀਨੈਂਸ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵਧਾਈਆਂ ਜਾ ਰਹੀਆਂ ਕੀਮਤਾ ਸਮੇਤ ਕਿਸਾਨ ਵਿਰੋਧੀ ਫ਼ੈਸਲਿਆਂ ਖਿਲਾਫ਼ ਰਾਜ ਭਰ ਅੰਦਰ ਜਥੇਬੰਦੀ ਵੱਲੋਂ ਕਿਸਾਨਾਂ ਲੈ ਕੇ ਕੇਂਦਰ ਸਰਕਾਰ ਖਿਲਾਫ਼ ਟਰੈਕਟਰਾਂ ਉੱਪਰ ਸਵਾਰ ਹੋ ਕੇ ਕਾਫਲੇ ਸਮੇਤ ਰੋਸ ਪ੍ਰਦਰਸ਼ਨ ਕਰਕੇ ਅੈਸ ਡੀ ਅੈਮ ਬਰਨਾਲਾ ਨੂੰ ਮੰਗ ਪੱਤਰ ਦੇਣ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਅੰਦਰ ਜਥੇਬੰਦੀ ਵੱਲੋਂ ਕਿਸਾਨਾਂ ਨੂੰ ਨਾਲ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਫ਼ੈਸਲਿਆਂ ਖਿਲਾਫ਼ ਕਿਸਾਨਾਂ ਵੱਲੋਂ ਟਰੈਕਟਰਾਂ ਤੇ ਰੋਸ ਮਾਰਚ ਕਰਕੇ ਡੀ ਬਰਨਾਲਾ ਨੂੰ ਮੰਗ ਪੱਤਰ ਦਿੱਤਾ ਜਾ ਰਿਹਾ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪਾਸੋਂ ਮੰਗ ਕੀਤੀ ਕਿ ਤਿੰਨਾਂ ਕਿਸਾਨ ਵਿਰੋਧੀ ਲਿਆਂਦੇ ਜਾ ਰਹੇ ਆਰਡੀਨੈਂਸ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਅਦੇ ਅਤੇ ਕਿਸਾਨ ਵਿਰੋਧੀ ਫ਼ੈਸਲੇ ਤੁਰੰਤ ਵਾਪਸ ਲਏ ਜਾਣ ਉਨ੍ਹਾਂ ਚਿਤਾਵਨੀ ਦਿੱਤੀ ਜੇਕਰ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਫ਼ੈਸਲੇ ਵਾਪਸ ਨਾ ਲਏ ਤਾਂ ਜਥੇਬੰਦੀ ਅਗਲਾ ਅਤੇ ਖਾਸ ਦਾ ਸਵੀਡਨ ਲਈ ਮਜਬੂਰ ਹੋਵੇਗੀ ਇਸ ਮੌਕੇ ਜਥੇਬੰਦੀ ਸੂਬਾ ਕਮੇਟੀ ਦੇ ਆਗੂ ਜਗਦੇਵ ਸਿੰਘ ਟੱਲੇਵਾਲ ਦੇ ਬਲਾਕ ਮੀਤ ਪ੍ਰਧਾਨ ਹਰਦੇਵ ਸਿੰਘ ਕਾਕਾ,ਦਰਬਾਰਾ ਸਿੰਘ ਗਹਿਲ ,ਪ੍ਰਧਾਨ ਜਸਮੇਲ ਸਿੰਘ ਚੰਨਣਵਾਲ ,ਜੱਗਾ ਸਿੰਘ ਗਹਿਲ, ਪੰਚ ਨਿਰਭੈ ਸਿੰਘ ਛੀਨੀਵਾਲ ਕਲਾਂ, ਜਗਤਾਰ ਸਿੰਘ ਛੀਨੀਵਾਲ ਕਲਾ, ਸਾਧੂ ਸਿੰਘ, ਹਾਕਮ ਸਿੰਘ ਕੁਰੜ, ਬਹਾਲ ਸਿੰਘ ਕੁਰੜ ,ਮੁਖਤਿਆਰ ਸਿੰਘ ਬੀਹਲਾ ,ਅਜਾਇਬ ਸਿੰਘ, ਜੱਗਾ ਸਿੰਘ, ਕਰਤਾਰ ਸਿੰਘ, ਨਛੱਤਰ ਸਿੰਘ, ਡਾਕਟਰ ਜਸਵੰਤ ਸਿੰਘ ਛੀਨੀਵਾਲ , ਬਲੌਰ ਸਿੰਘ ਛੀਨੀਵਾਲ, ਸਾਬਕਾ ਸਰਪੰਚ ਬਿੰਦਰ ਸਿੰਘ ,ਨੰਬਰਦਾਰ ਬਾਬੂ ਸਿੰਘ ਆਦਿ ਆਗੂ ਹਾਜ਼ਰ ਸਨ