ਅਸ਼ੋਕ ਵਰਮਾ
ਬਠਿੰਡਾ, 21 ਜੁਲਾਈ : ਬਠਿੰਡਾ ਜਿਲੇ ’ਚ ਕਰੋਨਾ ਵਾਇਰਸ ਦੇ 10 ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂਕਿ ਮੰਗਲਵਾਰ ਦੀ ਸ਼ਾਮ ਤੱਕ 7 ਹੋਰ ਵਿਅਕਤੀ ਕਰੋਨਾ ਨੂੰ ਹਰਾ ਕੇ ਘਰਾਂ ਨੂੰ ਪਰਤ ਗਏ ਹਨ। ਜਾਣਕਾਰੀ ਅਨੁਸਾਰ 253 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਵੀ ਆਈ ਹੈ। ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਇੰਨਾਂ ਵਿਚੋਂ 4 ਕੇਸ ਬਠਿੰਡਾ ਅਤੇ 3-3 ਕੇਸ ਰਾਮਾਂ ਮੰਡੀ ਤੇ ਤਲਵੰਡੀ ਸਾਬੋ ਨਾਲ ਸਬੰਧਤ ਹਨ। ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਕਰੋਨਾ ਤੋਂ ਸਾਵਧਾਨ ਕਰਦਿਆਂ ਅੱਗੇ ਕਿਹਾ ਕਿ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਹੈ ਇਸ ਤੋਂ ਇਲਾਵਾ ਆਪਸ ਵਿੱਚ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ। ਉਨਾਂ ਬਜ਼ੁਰਗਾਂ ‘ਤੇ ਬੱਚਿਆਂ ਨੂੰ ਖਾਸ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ ।
ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਓ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ । ਉਨਾਂ ਆਮ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਕਰੋਨਾ ਇੱਕ ਭਿਆਨਕ ਵਾਇਰਸ ਹੈ, ਜੋ ਕਿ ਅਕਸਰ ਇੱਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਹੀ ਫੈਲਦਾ ਹੈ। ਇਸ ਤੋਂ ਬਚਾਓ ਲਈ ਹਾਲ ਦੀ ਘੜੀ ਸਿਰਫ਼ ਪ੍ਰਹੇਜ਼ ਹੀ ਇਸ ਦਾ ਇਲਾਜ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਹਾਲਤ ’ਚ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ, ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਏ ਗਏ ਮਿਸ਼ਨ ਫਤਿਹ ਨੂੰ ਸਫਲ ਬਣਾਇਆ ਜਾ ਸਕੇ।