7.9 C
United Kingdom
Saturday, March 7, 2026

More

    ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ

    ਅਸ਼ੋਕ ਵਰਮਾ
    ਮਾਨਸਾ 22 ਜੁਲਾਈ: ਡਿਪਟੀ ਕਮਮਿਸ਼ਨਰ ਮਾਨਸਾ ਮਹਿੰਦਰਪਾਲ ਗੁਪਤਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰਵੀਂ ਦੇ ਨਤੀਜੀਆਂ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਬਾਜੇਵਾਲਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਅਤੇ ਰਿਉੰਦ ਕਲਾਂ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਆਖਿਆ ਕਿ ਬੱਚੀਆਂ ਨੇ ਮਾਨਸਾ ਜਿਲੇ ਦਾ ਨਾਂ ਚਮਕਾਇਆ ਹੈ ਜੋਕਿ ਮਾਣ ਵਾਲੀ ਗੱਲ ਹੈ। ਉਨਾਂ ਇਸ ਮੌਕੇ ਚੰਗੇ ਨਤੀਜੇ ਦਿਖਾੳਣ ਵਾਲੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਧਾਈ ਵੀ ਦਿੱਤੀ। ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਵਾਰ ਫਿਰ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਾਰਵੀਂ ਦਾ ਨਤੀਜਾ ਰਿਕਾਰਡ ਤੋੜ 94.32 ਪ੍ਰਤੀਸ਼ਤ ਰਿਹਾ ਹੈ ਜਦੋ ਕਿ ਪਿਛਲੇ ਵਰੇ ਇਹ ਨਤੀਜਾ 86.41 ਪ੍ਰਤੀਸ਼ਤ ਸੀ।
                 ਉਨਾਂ ਦੱਸਿਆ ਕਿ ਬੇਸ਼ੱਕ ਸਿੱਖਿਆ ਬੋਰਡ ਵੱਲੋਂ ਪੂਰੇ ਪੇਪਰ ਨਾ ਹੋਣ ਕਾਰਨ ਮੈਰਿਟ ਸੂਚੀ ਜਾਰੀ ਨਹੀਂ ਕੀਤੀ ਗਈ, ਪਰ ਇਸ ਦੇ ਬਾਵਜੂਦ ਮਾਨਸਾ ਜ਼ਿਲੇ ਦੀਆਂ ਦੋਨੋਂ ਬੱਚੀਆਂ ਨੇ 99 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕਰਕੇ ਜ਼ਿਲੇ ਚੋਂ ਪਹਿਲਾ ਅਤੇ ਪੰਜਾਬ ਭਰ ਵਿਚੋਂ ਵੀ ਮੋਹਰੀ ਸਥਾਨਾਂ ਦੀ ਕਤਾਰ ਚ ਆਪਣਾ ਨਾਮ ਦਰਜ਼ ਕਰਵਾਇਆ ਹੈ।ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸੁਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਮਾਰਟ ਸਿੱਖਿਆ ਨੀਤੀ, ਮਿਸ਼ਨ ਸ਼ਤ ਪ੍ਰਤੀਸ਼ਤ ਤਹਿਤ ਅਧਿਆਪਕਾਂ ਦੀ ਸਖਤ ਮਿਹਨਤ ਕਰਕੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਨਤੀਜੇ ਪ੍ਰਾਈਵੇਟ ਸਕੂਲਾਂ ਤੋਂ ਕਾਫੀ ਬੇਹਤਰ ਰਹੇ ਹਨ। ਇਸ ਮੌਕੇ ਡਿਪਟੀ ਡੀਈਓ ਜਗਰੂਪ ਭਾਰਤੀ, ਜ਼ਿਲਾ ਗਾਈਡੈਂਸ ਤੇ ਕੌਸਲਰ ਨਰਿੰਦਰ ਸਿੰਘ ,ਪਿ੍ਰੰਸੀਪਲ ਵਿਜੇ ਜਿੰਦਲ ਬਾਜੇਵਾਲਾ, ਪਿ੍ਰੰਸੀਪਲ ਅੰਗਰੇਜ਼ ਸਿੰਘ ਰਿਉੰਦ ਕਲਾਂ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!