ਅਸ਼ੋਕ ਵਰਮਾ
ਬਠਿੰਡਾ, 22 ਜੁਲਾਈ
ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਡੀ.ਪੀ.ਆਰ.ਓ ਫੇਸਬੁੱਕ ਪੇਜ਼ ‘ਤੇ ਲਾਈਵ ਹੋ ਕੇ ਜ਼ਿਲਾ ਵਾਸੀਆਂ ਨਾਲ ਕੋਰੋਨਾ ਵਾਇਰਸ ਦੀ ਤਾਜਾ ਸਥਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨਾਂ ਦੱਸਿਆ ਕਿ ਕਰੋਨਾ ਵਾਇਰਸ ਦਾ ਫੈਲਾਅ ਦਿਨੋ-ਦਿਨ ਵੱਧਦਾ ਜਾ ਰਿਹਾ ਹੈ, ਇਸ ਕਰਕੇ ਸਾਨੂੰ ਹੋਰ ਜ਼ਿਆਦਾ ਸਾਵਧਾਨੀਆਂ ਰੱਖਣ ਦੀ ਲੋੜ ਹੈ।
ਉਨਾਂ ਲਾਈਵ ਸੈਸ਼ਨ ਦੌਰਾਨ ਸਮੂਹ ਜ਼ਿਲਾ ਵਾਸੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਦਿੰਦਿਆਂ ਕਿਹਾ ਕਿ ਉਹ ਘਰਾਂ ਅੰਦਰ ਰਹਿ ਕੇ ਵੀ ਲੋੜੀਂਦੀਆਂ ਸਾਵਧਾਨੀਆਂ ਜਿਵੇਂ ਮੂੰਹ ਤੇ ਨੱਕ ਨੂੰ ਮਾਸਕ ਨਾਲ ਢੱਕ ਕੇ ਰੱਖਣਾ, ਆਪਸ ਵਿਚ ਸਮਾਜਿਕ ਦੂਰੀ ਬਣਾ ਕੇ ਰਹਿਣਾ ਅਤੇ ਇਕੱਠ ਵਾਲੀ ਜਗਾਂ ਜਾਣ ਤੋਂ ਗੁਰੇਜ ਕਰਨਾ ਅਤੇ ਕਿਸੇ ਵੀ ਚੀਜ਼ ਨੂੰ ਛੂਣ ਤੋਂ ਪਹਿਲਾਂ ਤੇ ਬਾਅਦ ਵਿੱਚ ਹੱਥ ਜ਼ਰੂਰ ਧੋਣੇ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦਾ ਫੈਲਾਅ ਵਧਣ ਦਾ ਖਦਸਾ ਹੈ। ਇਸ ਕਰਕੇ ਸਾਵਧਾਨੀਆਂ ਅਤੇ ਬਚਾਅ ਵਿੱਚ ਹੀ ਸਾਡਾ ਸਾਰਿਆਂ ਦਾ ਬਚਾਅ ਹੈ। ਇਸ ਲਈ ਕਰੋਨਾ ਨੂੰ ਹਰਾਉਣ ਲਈ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।