11.1 C
United Kingdom
Tuesday, October 27, 2026

More

    ਉੱਘੇ ਸਮਾਜ ਸੇਵੀ ਭਾਨ ਸਿੰਘ ਜੱਸੀ ਵੱਲੋਂ ਲੋੜਵੰਦ ਅੱਖਾਂ ਤੋਂ ਪੀੜਤ ਬਜ਼ੁਰਗ ਨੂੰ ਦਿੱਤੀ 11000 ਰੁਪਏ ਦੀ ਦਿੱਤੀ ਮੱਦਦ

    ਮਹਿਲ ਕਲਾਂ, 22 ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)

       ਸ੍ਰੀ ਗੁਰੂ ਨਾਨਕ ਦੇਵ ਚੈਰੀਟੇਬਲ ਸਲੱਮ ਸੁਸਾਇਟੀ ਦੇ ਮੁੱਖ ਸੇਵਾਦਾਰ ਉੱਘੇ ਸਮਾਜ ਸੇਵੀ ਭਾਨ ਸਿੰਘ ਜੱਸੀ ਦੀ ਅਗਵਾਈ ਹੇਠ ਲੋੜਵੰਦ ਅਤੇ ਗਰੀਬ ਲੋਕਾਂ ਦੀ ਮਦਦ ਕਰਨ ਦੀ ਵਿੱਢੀ ਗਈ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਬਰਨਾਲਾ ਅਧੀਨ ਪੈਂਦੇ ਪਿੰਡ  ਅਮਲਾ ਸਿੰਘ ਵਾਲਾ ਵਿਖੇ ਅੱਖਾਂ ਅਤੇ ਕੈਂਸਰ ਦੀ ਭਿਆਨਕ ਬਿਮਾਰੀ ਤੋਂ ਪੀੜਤ ਗ਼ਰੀਬ ਕਿਰਤੀ ਸਿੱਖ ਸ: ਸੁਖਦੇਵ ਸਿੰਘ ਦੇ ਇਲਾਜ ਲਈ ਤੇਰਾ ਤੇਰਾ ਸੰਸਥਾ ਸੈਕਰਾਮੈਂਟੋ (ਯੂ ਐੱਸ ਏ ) ਦੇ ਮੁੱਖ ਸੇਵਾਦਾਰ ਭਾਈ ਤੇਜਿੰਦਰ ਸਿੰਘ ਅਤੇ ਡਾ: ਹਰਿੰਦਰ ਸਿੰਘ ਰਤੀਆ ਵੱਲੋਂ ਭੇਜੀ 11000 ਰੁਪਏ ਦੀ ਰਾਸ਼ੀ ਦੀ ਸੇਵਾ ਸਮਾਜ ਸੇਵੀ ਭਾਨ ਸਿੰਘ ਜੱਸੀ ਨੇ ਭੇਟ ਕੀਤੀ ਗਈ। ਇਸ ਮੌਕੇ ਸਮਾਜ ਸੇਵੀ ਭਾਨ ਸਿੰਘ ਜੱਸੀ ਨੇ ਕਿਹਾ ਕਿ ਮਨੁੱਖਤਾ ਦੀ ਭਲਾਈ ਲਈ ਸਾਨੂੰ ਆਪਣਾ ਦਸਵੰਧ ਕੱਢ ਕੇ ਲੋੜਵੰਦ ਅਤੇ ਗਰੀਬ ਲੋਕਾਂ ਦੀ ਮਦਦ ਕਰਨ ਲਈ ਅੱਗੇ ਆਉਣਾ ਸਮੇਂ ਦੀ ਇੱਕ ਮੁੱਖ ਲੋੜਾਂ ਕਿਉਂਕਿ ਸਾਡੀ ਸੰਸਥਾ ਵੱਲੋਂ ਲਗਾਤਾਰ ਮੁਹਿੰਮ ਸ਼ੁਰੂ ਕਰਕੇ ਲੋੜਵੰਦ ਅਤੇ ਗ਼ਰੀਬ ਲੋਕਾਂ ਨੂੰ ਘਰ ਘਰ ਜਾ ਕੇ ਮਦਦ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਅਮਲਾ ਸਿੰਘ ਵਾਲਾ ਦੇ ਪਰਿਵਾਰ ਦੀ ਸਾਨੂੰ ਜਾਣਕਾਰੀ ਮਿਲਣ ਤੋਂ ਬਾਅਦ ਹੀ ਅੱਜ ਮਦਦ ਦੇਣ ਲਈ ਪੁੱਜੇ ਹਾਂ ਉਨ੍ਹਾਂ ਕਿਹਾ ਕਿ ਅੱਜ ਸਾਨੂੰ ਅਜਿਹੇ ਕਿਰਤੀ ਗੁਰਸਿੱਖ ਲੋੜਵੰਦ ਗ਼ਰੀਬ ਪਰਿਵਾਰਾਂ ਦੀ ਕਰਨਾ ਸਾਡਾ ਮੁੱਢਲਾ ਫ਼ਰਜ਼ ਬਣਦਾ ਹੈ ।ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਚੈਰੀਟੇਬਲ ਸਲੱਮ ਸੁਸਾਇਟੀ ਦੇ ਮੁੱਖ ਸੇਵਾਦਾਰ ਸ: ਭਾਨ ਸਿੰਘ ਜੱਸੀ ਨੇ ਲੋਕਾਂ ਨੂੰ ਕਰੋਨਾ ਦੇ ਖ਼ਤਰਿਆਂ ਤੋਂ ਸੁਚੇਤ ਰਹਿੰਦੇ ਹੋਏ ਸਿਸਟਮ ਅਤੇ ਗਰੀਬੀ ਦੇ ਸਤਾਏ ਲੋਕਾਂ ਦੀ ਮਦਦ ਲਈ ਸਮਾਜਸੇਵੀ ਨੂੰ ਆਗੂਆਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਅਖੀਰ ਵਿੱਚ ਪਰਿਵਾਰਕ ਮੈਂਬਰਾਂ ਨੇ ਸਮਾਜ ਸੇਵੀ ਭਾਨ ਸਿੰਘ ਜੱਸੀ ਪੇਧਨੀ ਦਾ ਮਦਦ ਦੇਣ ਬਦਲੇ ਕੀਤਾ ਧੰਨਵਾਦ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!