14.8 C
United Kingdom
Monday, June 22, 2026

More

    ਪਿੰਡ ਕੁਰੜ ਵਿੱਚ ਬੀਬੀ ਹਰਚੰਦ ਕੌਰ ਦੀ ਅਗਵਾਈ ‘ਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ

    ਮਹਿਲ ਕਲਾਂ 23ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)

    ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਬੀਬੀ ਹਰਚੰਦ ਕੋਰ ਦੇ ਯਤਨਾ ਸਦਕਾ ਪਿੰਡ ਕੁਰੜ ਵਿਖੇ ਦਰਜਨਾ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਵੰਡੀ ਗਈ ।ਇਸ ਮੌਕੇ  ਬਲਾਕ ਸੰਮਤੀ ਮਹਿਲ ਕਲਾਂ ਦੇ ਚੇਅਰਮੈਨ ਸ੍ਰੀਮਤੀ ਹਰਜਿੰਦਰ ਕੌਰ ਮਹਿਲ ਖੁਰਦ, ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਨਜੀਤ ਸਿੰਘ ਮਹਿਲ ,ਮੱਖਨ ਸਿੰਘ, ਪਰਮਜੀਤ ਕੋਰ ਕੁਰੜ ਨੇ ਕਿਹਾ ਕਿ ਦੂਰ ਅੰਦੇਸ਼ੀ ਸੋਚ ਦੇ ਮਾਲਕ ਬੀਬੀ ਹਰਚੰਦ ਕੌਰ ਘਨੋਰੀ ਸਾਬਕਾ ਵਿਧਾਇਕ ਵੱਲੋਂ ਜਿੱਥੇ ਹਲਕੇ ਦੇ ਪਿੰਡਾਂ ਦਾ ਵੱਡੇ ਪੱਧਰ ਤੇ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ ਉਨਾ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ  ਪਿੰਡਾਂ ਦੇ ਵਿਕਾਸ ਕੰਮਾਂ ਲਈ ਗਰਾਂਟਾਂ ਦੇ ਗੱਫੇ ਵੰਡੇ ਜਾ ਰਹੇ ਹਨ ਉਥੇ ਉਨ੍ਹਾਂ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਭੇਜਿਆ ਗਿਆ ਰਾਸਨ ਕਿੱਟਾ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਨੇ ਕਿਹਾ ਕਿ ਅਸੀਂ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ।ਇਸ ਮੌਕੇ ਬਲਾਕ ਸੰਮਤੀ ਮੈਂਬਰ ਕਿਰਨਜੋਤ ਕੌਰ, ਅਵਤਾਰ ਸਿੰਘ  ਆਦਿ ਆਗੂ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!