10.9 C
United Kingdom
Sunday, September 6, 2026

More

    ਪਿੰਡ ਲੋਹਗੜ੍ਹ ਵਿਖੇ ਇੱਕ ਕਿਸਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ

    ਮਹਿਲ ਕਲਾਂ 23ਜੁਲਾਈ (ਜਗਸੀਰ ਸਿੰਘ ਧਾਲੀਵਾਲ ਸਹਿਜੜਾ)

    ਨੇੜਲੇ ਪਿੰਡ ਲੋਹਗੜ ਵਿਖੇ ਇੱਕ ਕਿਸਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਇਸ ਮੌਕੇ ਥਾਣਾ ਮਹਿਲ ਕਲਾਂ ਦੇ ਏਐਸਆਈ ਗੁਰਮੇਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੁੱਧਵਾਰ ਦੀ ਸ਼ਾਮ ਨੂੰ ਕੋਈ 7.30 ਵਜੇ ਦੇ ਕਰੀਬ ਕੰਟਰੋਲ ਰੂਮ ਤੋਂ ਥਾਣਾ ਮਹਿਲ ਕਲਾਂ ਦੀ ਪੁਲਿਸ ਨੂੰ ਇੱਕ ਫੋਨ ਆਇਆ ਕਿ ਪਿੰਡ ਲੋਹਗੜ ਵਿਖੇ ਇੱਕ ਵਿਅਕਤੀ ਕਿਰਾਏ ਦੇ ਮਕਾਨਾਂ ਵਿੱਚ ਰਹਿ ਰਿਹਾ ਹੈ ਉਸ ਨੇ ਅੱਜ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਸੂਚਨਾ ਮਿਲੀ ਸੀ ਪਰ ਮਹਿਲ ਕਲਾਂ ਪੁਲਿਸ ਵੱਲੋਂ ਸੂਚਨਾ ਮਿਲਦਿਆਂ ਹੀ ਪਿੰਡ ਲੋਹਗੜ ਵਿਖੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ। ਅਤੇ ਪੜਤਾਲ ਕੀਤੀ ਗਈ ਉਨ੍ਹਾਂ ਕਿਹਾ ਕਿ ਮ੍ਰਿਤਕ ਕਿਸਾਨ ਬੂਟਾ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਲੋਹਗੜ੍ਹ ਜੋ ਕਿ ਪਿੰਡ ਦੇ ਇੱਕ ਵਿਅਕਤੀ ਦੇ ਘਰ ਵਿੱਚ ਪਿਛਲੇ 14 ਮਹੀਨਿਆਂ ਦੇ ਸਮੇਂ ਤੋਂ ਕਿਰਾਏ ਤੇ ਮਕਾਨ ਲੈ ਕੇ ਰਹਿ ਰਿਹਾ ਸੀ। ਉਸ ਦੀ ਪਤਨੀ ਬੱਚਾ ਹੋਣ ਕਰਕੇ ਆਪਣੇ ਪੇਕੇ ਘਰ ਗਈ ਹੋਈ ਸੀ ।ਬੀਤੀ ਸ਼ਾਮ ਉਸ ਨੇ ਘਰ ਵਿੱਚ ਫਾਹਾ ਲੈ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਮਿ੍ਤਕ ਬੂਟਾ ਸਿੰਘ ਦੀ ਪਤਨੀ ਹਰਜੋਤ ਕੌਰ ਦੇ ਬਿਆਨਾਂ ਦੇ ਆਧਾਰ ਤੇ ਥਾਣਾ ਮਹਿਲ ਕਲਾਂ ਵਿਖੇ 174 ਦੀ ਕਾਰਵਾਈ ਅਮਲ ਚ ਲਿਆਂਦੀ ਗਈ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!