15.3 C
United Kingdom
Monday, June 22, 2026

More

    ਵਿਦਿਆਰਥੀਆਂ ਦਾ ਆਨਲਾਇਨ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

    ਬੱਚਿਆਂ ਦੀ ਸੁਰੱਖਿਆ ਲਈ ਬਣਾਏ ਗਏ ਕਾਨੂੰਨਾਂ ਉੱਪਰ ਪਾਇਆ ਚਾਨਣਾ-ਬਗੀਚਾ ਸਿੰਘ
    ਮੋਗਾ (ਮਿੰਟੂ ਖੁਰਮੀ, ਕੁਲਦੀਪ ਗੋਹਲ)
    ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਮੁਨੀਸ਼ ਸਿੰਗਲ ਦੇ ਦਿਸਾ ਨਿਰਦੇਸ਼ਾਂ ਦੀ ਪਾਲਣਾ ਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤਲਵੰਡੀ ਭੰਗੇਰੀਆਂ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇੱਕ ਕਾਨੂੰਨੀ ਜਾਗਰੂਕਤਾਂ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ।
    ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਬਗੀਚਾ ਸਿੰਘ ਨੇ ਦੱਸਿਆ ਕਿ ਇਹ ਜਾਗਰੂਕਤਾ ਪ੍ਰੋਗਰਾਮ ਕੋਰੋਨਾ ਵਾਇਰਸ ਦੇ ਸੰਕਰਮਣ ਨੂੰ ਮੁੱਖ ਰੱਖਦਿਆਂ ਜੂਮ ਐਪ ਰਾਹੀਂ ਆਨਲਾਈਨ ਕਰਵਾਇਆ ਗਿਆ। ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਰਿਸੋਰਸ ਪਰਸਨ ਸ਼੍ਰੀ ਰਾਜੇਸ਼ ਸ਼ਰਮਾਂ, ਪੈਨਲ ਐਡਵੋਕੇਟ ਨੇ ਵਿਦਿਆਰਥੀਆਂ ਨੂੰ ਬੱਚਿਆਂ ਦੀ ਸੁਰੱਖਿਆ ਲਈ ਬਣਾਈਆਂ ਗਈਆਂ ਸਕੀਮਾਂ ਜਿਵੇ ਕਿ ‘ਚਾਈਲਡ ਫਰੈਡਲੀ ਲੀਗਲ ਸਰਵਿਸਜ਼ ਟੂ ਚਿਲਡਰਨ ਐਡ ਦੇਅਰ ਪ੍ਰੋਟੈਕਸ਼ਨ ਸਕੀਮ-2015’, ਚਾਈਲਡ ਮੈਰਿਜ਼, ਚਾਈਲਡ ਐਬਿਊਂ ਐਡ ਹਿਉਮਨ ਟਰੈਫਕਿੰਗ ਆਦਿ ਬਾਰੇ ਜਾਗਰੂਕ ਕੀਤਾ। ਉਹਨਾਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਇਨ੍ਹਾਂ ਦੀ ਸੁਰੱਖਿਆ ਲਈ ਬਣਾਈਆਂ ਗਈਆਂ ਸਕੀਮਾਂ ਬਾਰੇ ਵੀ ਜਾਣਕਾਰੀ ਹੋਣੀ ਅੱਜ ਦੇ ਸਮੇ ਦੀ ਮੱਖ ਲੋੜ ਹੈ। ਇਸ ਮੌਕੇ ਬੱਚਿਆਂ ਨੂੰ ਬਾਲ ਵਿਆਹ ਵਿਰੋਧੀ ਐਕਟ, ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੜਕੀ ਦੀ ਉਮਰ 18 ਸਾਲ ਅਤੇ ਲੜਕੇ ਦੀ ਉਮਰ 21 ਸਾਲ ਤੋਂ ਘੱਟ ਦੇ ਬੱਚਿਆਂ ਦੇ ਵਿਆਹ ਵਿਚ ਸ਼ਾਮਿਲ ਹੋਣ ਵਾਲੇ ਅਤੇ ਵਿਆਹ ਨੂੰ ਕਰਵਾਉਣ ਵਾਲੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਬੱਚਿਆਂ ਦੇ ਚੰਗੇਰੇ ਭਵਿੱਖ ਲਈ ਬਾਲ ਵਿਆਹ ਅਤੇ ਬਾਲ ਮਜ਼ਦੂਰੀ ਵਰਗੀਆਂ ਕੁਰੀਤੀਆਂ ਤੋਂ ਬਚਣਾ ਚਾਹੀਦਾ ਹੈ।
    ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਬਗੀਚਾ ਸਿੰਘ ਨੇ ਜਾਣਕਾਰੀ ਦਿੱਤੀ ਕਿ ਜੇਕਰ ਕਿਸੇ ਜ਼ਰੂਰਤਮੰਦ ਵਿਅਕਤੀ ਨੂੰ ਮੁਫਤ ਕਾਨੂੰਨੀ ਸੇਵਾਵਾਂ ਦੀ ਜ਼ਰੂਰਤ ਹੈ, ਤਾਂ ਉਹ ਵਿਅਕਤੀ ਜ਼ਿਲ੍ਹਾ ਅਦਾਲਤਾਂ, ਮੋਗਾ ਵਿਖੇ ਸਥਿਤ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੇ ਫੋਨ ਨੰਬਰ 01636-235864 ‘ਤੇ ਵੀ ਸੰਪਰਕ ਕਰ ਸਕਦਾ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!